Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਗੜ੍ਹੀ ਦਾ ਸਨਮਾਨ

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਗੜ੍ਹੀ ਦਾ ਸਨਮਾਨ

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਗੜ੍ਹੀ ਦਾ ਸਨਮਾਨ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 14ਵੀਂ ਵਾਰ ਐਗਜ਼ੈਕਟਿਵ ਮੈਂਬਰ ਬਣੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਅੰਮ੍ਰਿਤਸਰ ਤੋਂ ਇੱਥੇ ਪਰਤਣ ‘ਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਖ-ਵੱਖ ਸੰਸਥਾਵਾਂ ਅਤੇ ਆਗੂਆਂ ਨੇ ਸਨਮਾਨ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸ਼੍ਰੋਮਣੀ ਕਮੇਟੀ ਦੀ ਇਸ ਚੋਣ ‘ਚ ਸਿੱਧੀ ਦਖਲਅੰਦਾਜ਼ੀ ਕਰਨ ਦੇ ਦੋਸ਼ ਲਾਏ । ਤਰਕ ਸੀ ਕਿ ਇਸ ਦੌਰਾਨ ਬਾਦਲ ਦਲ ਦੇ ਮੈਂਬਰਾਂ ਨੂੰ ਅਕਾਲੀ ਸੁਧਾਰ ਲਹਿਰ ਦੇ ਹੱਕ ‘ਚ ਭੁਗਤਣ ਜਾਂ ਫੇਰ ਬਾਦਲ ਦਲ ਦੀ ਚੋਣ ਮੁਹਿੰਮ ‘ਚ ਬਹੁਤੀਆਂ ਸਰਗਰਮੀਆਂ ਨਾ ਕਰਨ 5 ਲਈ ‘ਆਪ’ ਦੇ ਵਿਧਾਇਕ ਦੀ ਡਰਾਉਂਦੇ ਧਮਕਾਉਂਦੇ ਰਹੇ । ਇਸ ਗੱਲ ਨੂੰ ਹੋਰ ਦੀ ਪੱਕੇ ਪੈਰੀ ਕਰਦਿਆਂ ਸੁਰਜੀਤ ਸਿੰਘ ਗੜ੍ਹੀ ਦਾ ਸਨਮਾਨ ਕਰਦੇ ਹੋਏ ਕਿਰਪਾਲ ਸਿੰਘ ਬਡੂੰਗਰ ਤੇ ਹੋਰ ।ਸੁਰਜੀਤ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਦ ਨੂੰ ਦੀ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ । ਗੜ੍ਹੀ ਨੇ ਆਖਿਆ ਕਿ ਮੱਕੇ ਦੀਆਂ ਦੋਵੇਂ ਹਕੂਮਤਾਂ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲਅੰਦਾਜ਼ੀ ਜੱਗ ਜ਼ਾਹਿਰ ਹੋ ਗਈ। ਉਨ੍ਹਾਂ ਹੋਰ ਕਿਹਾ ਕਿ ਨਾ ਸਿਰਫ਼ ਧਾਰਮਿਕ ਮਾਮਲਿਆਂ, ਬਲਕਿ ਕੇਂਦਰ ਸਰਕਾਰ ਤਾਂ ਪੰਜਾਬੀਆ ਨੂੰ ਹੀ ਦੇਖਣਾ ਨਹੀਂ ਚਾਹੁੰਦੀ ਤੇ ਐਤਕੀ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਦੀ ਕਾਰਵਾਈ ਇਸੇ ਹੀ ਕੜੀ ਦਾ ਹਿੱਸਾ ਹੈ। ਉਪਰੋਂ ਪੰਜਾਬ ਸਰਕਾਰ ਦੀ ਭਗਦੇ ‘ਚ ਰੰਗਦੀ ਜਾ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸਹਾਇਕ ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸਰਜੀਤ ਸਿੰਘ ਕੌਲੀ, ਮੋਤੀ ਬਾਗ ਸਾਹਿਬ ਦੇ ਮੈਨੇਜਰ ਏ. ਪੀ. ਐਸ. ਬੇਦੀ, ਮੁੱਖ ਪ੍ਰਬੰਧਕ ਹਰਵਿੰਦਰ ਸਿੰਘ ਕਾਲਦਾ, ਕਰਹਾਲੀ ਸਾਹਿਬ ਦੇ ਮੈਨੇਜਰ ਧਨਵੰਤ ਸਿੰਘ ਹੁਸੈਨਪੁਰ, ਕੰਦਰ ਬੇਦੀ, ਯੂਥ ਆਗੂ ਸੁਰਿੰਦਰ ਘੁਮਾਣਾ, ਬਲਵਿੰਦਰ ਨੇਪਰਾ, ਭੁਪਿੰਦਰ ਸਿੰਘ ਗੋਲੂ ਤੇ ਜਸਦੇਵ ਸਿੰਘ ਜਰੀਕਪੁਰ ਸਮੇਤ ਕਈ ਆਗੂ ਹਾਜ਼ਰ ਸਨ। ਰੁਝੇਵੇਂ ਕਾਰਨ ਰਾਜ਼ਰ ਨਾ ਹੋ ਸਕੇ ਸਨੇਰ ਤੋਂ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਤੇ ਸਵਿੰਦਰ ਸਿੰਘ ਸੱਭਰਵਾਲ ਨੇ ਦੀ ਸਵਾਗਤ ਕੀਤਾ ।

Advertisement
Advertisement
Advertisement
Advertisement
Scroll to Top