Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:09 pm

+91 90915 01313 , +91 90916 01313

punjabbanni@gmail.com
punjabbani@yahoo.com

ਟੈ੍ਰਫਿਕ ਪੁਲਸ ਕੰਟਰੋਲ ਨੂੰ ਮੈਸੇਜ ਭੇਜ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਮੰਗੇ ਦੋ ਕਰੋੜ

ਟੈ੍ਰਫਿਕ ਪੁਲਸ ਕੰਟਰੋਲ ਨੂੰ ਮੈਸੇਜ ਭੇਜ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਮੰਗੇ ਦੋ ਕਰੋੜ

ਟੈ੍ਰਫਿਕ ਪੁਲਸ ਕੰਟਰੋਲ ਨੂੰ ਮੈਸੇਜ ਭੇਜ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਮੰਗੇ ਦੋ ਕਰੋੜ
ਮੁੰਬਈ : ਫਿਲਮ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮਿਲੀ ਹੈ । ਮੰਗਲਵਾਰ ਨੂੰ ਟ੍ਰੈਫਿਕ ਕੰਟਰੋਲ ਨੂੰ ਇਕ ਸੰਦੇਸ਼ ਮਿਲਿਆ, ਜਿਸ `ਚ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਸੀ। ਸੂਤਰਾਂ ਨੇ ਦੱਸਿਆ ਕਿ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਮੰਗ ਕੀਤੀ ਸੀ । ਪੁਲਿਸ ਸੂਤਰਾਂ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ । ਜਿ਼ਕਰਯੋਗ ਹੈ ਕਿ ਹਾਲ ਹੀ `ਚ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ । ਹਾਲ ਹੀ `ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਵੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਨੋਇਡਾ ਤੋਂ ਗ੍ਰਿਫਤਾਰ ਕਰ ਲਿਆ ਸੀ । ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ 14 ਦਿਨਾਂ `ਚ 3 ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬਾਬਾ ਸਿੱਦੀਕੀ ਕਤਲ ਕੇਸ ਤੋਂ ਬਾਅਦ ਸਲਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ । ਪਹਿਲੀ ਧਮਕੀ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਦੇ ਵਟਸਐਪ ਨੰਬਰ `ਤੇ ਭੇਜੀ ਗਈ ਸੀ, ਜਿਸ `ਚ ਮੈਸੇਜ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਸੀ । ਮੁੰਬਈ ਟਰੈਫਿਕ ਪੁਲਿਸ ਨੂੰ ਇਹ ਵਟਸਐਪ ਸੰਦੇਸ਼ 18 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬਾਂਦਰਾ `ਚ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਮਿਲਿਆ ਸੀ । ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਨੇ ਸਿੱਦੀਕੀ ਦੇ ਕਤਲ ਪਿੱਛੇ ਮੰਨੇ ਜਾਂਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਆਪਣੇ ਝਗੜੇ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਤਾਂ ਉਸ ਦਾ ਵੀ ਇਹੋ ਹਾਲ ਹੋਵੇਗਾ ਜੋ ਕਿਸੇ ਵੀ ਸਿਆਸਤਦਾਨ ਵਾਂਗ ਹੋਵੇਗਾ।ਦਫ਼ਤਰ ਦੇ ਮੁਲਾਜ਼ਮ ਜ਼ੀਸ਼ਾਨ ਸਿੱਦੀਕੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਨਿਰਮਲਨਗਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ । ਇਸ ਮਾਮਲੇ `ਚ ਨੋਇਡਾ ਤੋਂ 20 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਸ਼ੀ ਦਾ ਨਾਂ ਗੁਫਰਾਨ ਹੈ। ਪੁਲਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ `ਚ ਜਾਪਦਾ ਹੈ ਕਿ ਇਹ ਧਮਕੀ ਭਰੀ ਕਾਲ ਸਿਰਫ ਪੈਸੇ ਮੰਗਣ ਲਈ ਕੀਤੀ ਗਈ ਸੀ । ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਨੂੰ ਹਰ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top