Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਕਾਲਜ ਪਟਿਆਲਾ ਵਿਖੇ ਰੋਸ਼ਨੀਆ ਦਾ ਤਿਉਹਾਰ ‘ਦੀਵਾਲੀ’ ਮਨਾਇਆ

ਏਸ਼ੀਅਨ ਕਾਲਜ ਪਟਿਆਲਾ ਵਿਖੇ ਰੋਸ਼ਨੀਆ ਦਾ ਤਿਉਹਾਰ ‘ਦੀਵਾਲੀ’ ਮਨਾਇਆ

ਏਸ਼ੀਅਨ ਕਾਲਜ ਪਟਿਆਲਾ ਵਿਖੇ ਰੋਸ਼ਨੀਆ ਦਾ ਤਿਉਹਾਰ ‘ਦੀਵਾਲੀ’ ਮਨਾਇਆ
ਪਟਿਆਲਾ : ਏਸ਼ੀਅਨ ਕਾਲਜ ਪਟਿਆਲਾ ਵਿਖੇ ਸਾਇੰਸ ਵਿਭਾਗ ਤੇ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਮੌਕੇ ਤੇ ਰੰਗੋਲੀ ਬਣਾਉਣਾ, ਦੀਵਾ ਮੇਕਿੰਗ ਤੇ ਡਾਂਸ ਆਦਿ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਰੰਗੋਲੀ ਵਿੱਚੋਂ ਸ਼ਰਦ ਅਤੇ ਪ੍ਰਿੰਸ ਨੇ, ਦੀਵਾ ਮੇਕਿੰਗ ਵਿੱਚ ਨੈਨਸੀ ਤੇ ਸੁਖਪ੍ਰੀਤ ਅਤੇ ਡਾਂਸ ਵਿੱਚੋਂ ਅਰਸ਼ਪ੍ਰੀਤ ਨੇ ਇਹ ਮੁਕਾਬਲੇ ਜਿੱਤੇ । ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਅਤੇ ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਜੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਤਿਉਹਾਰ ਵਿੱਚ ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲੇ ਵਿੱਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਉੱਥੇ ਕਾਲਜ ਵਿੱਚ ਰੰਗੋਲੀ ਬਣਾ ਕੇ ਤੇ ਦੀਵੇ ਬਾਲ ਕੇ ਇਸ ਤਿਉਹਾਰ ਦੀ ਅਹਿਮਤੀਅਤ ਨੂੰ ਦਰਸਾਉਦੇ ਹੋਏ ਕਾਲਜ ਦੀ ਸੁੰਦਰਤਾ ਨੂੰ ਚਾਰ ਚੰਨ ਲਾਏ। ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਅਤੇ ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਜੀ ਵੱਲੋਂ ਸਾਰਿਆ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦੀਵਾਲੀ ਰੋਸ਼ਨੀਆ ਦਾ ਤਿਉਹਾਰ, ਨੇਕੀ ਦੀ ਜਿੱਤ ਦਾ ਪ੍ਰਤੀਕ, ਹਨੇਰੇ ਵਿੱਚ ਰੋਸ਼ਨੀ ਅਤੇ ਗਿਆਨ, ਆਪਣੇ ਚੁਗਿਰਦੇ ਨੂੰ ਸਾਫ ਸੁਥਰਾ ਰੱਖਣ ਦਾ ਪ੍ਰਤੀਕ ਹੈ ਜਿਸ ਦੀ ਧਾਰਮਿਕ ਪੱਖ ਤੋਂ ਅਤੇ ਸਮਾਜਿਕ ਪੱਖ ਹੋ ਬਹੁਤ ਮਹੱਤਤਾ ਹੈ । ਸਾਨੂੰ ਅਜਿਹੇ ਤਿਉਹਾਰ ਆਪਸੀ ਭਾਈਚਾਰੇ ਅਤੇ ਸਾਂਝ ਦਾ ਨਾਲ ਮਨਾਉਣੇ ਚਾਹੀਦੇ ਹਨ। ਅੰਤ ਵਿੱਚ ਉਨ੍ਹਾਂ ਨੇ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ।

Advertisement
Advertisement
Advertisement
Advertisement
Scroll to Top