Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:21 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਸਬ-ਇੰਸਪੈਕਟਰ ਨੂੰ 15 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕੀਤਾ ਸਬ-ਇੰਸਪੈਕਟਰ ਨੂੰ 15 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕੀਤਾ ਸਬ-ਇੰਸਪੈਕਟਰ ਨੂੰ 15 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸਿ਼ਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top