Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਲੀ ਵਿਦ ਮਾਈ ਭਾਰਤ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਦੀਵਾਲੀ ਵਿਦ ਮਾਈ ਭਾਰਤ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਦੀਵਾਲੀ ਵਿਦ ਮਾਈ ਭਾਰਤ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ
ਪਟਿਆਲਾ, 30 ਅਕਤੂਬਰ : ਇਸ ਦੀਵਾਲੀ ਤੇ ਮਾਈ ਭਾਰਤ ਪੋਰਟਲ ਦੀ ਪਹਿਲੀ ਵਰ੍ਹੇਗੰਢ ਮੌਕੇ ਤੇ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੁਆਰਾ ਮੇਰਾ ਭਾਰਤ ਦੇ ਥੀਮ ਹੇਠ ਤਿੰਨ ਦਿਨਾ ਮੈਗਾ ਇਵੈਂਟਸ ਦੇ ਆਯੋਜਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ, ਪੁਰਾਣੀ ਪੁਲਿਸ ਲਾਈਨ ਪਟਿਆਲਾ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਲੈਕਚਰਾਰ ਸ਼੍ਰੀਮਤੀ ਰਾਜਿੰਦਰ ਕੌਰ ਅਤੇ ਜ਼ਿਲ੍ਹਾ ਯੁਵਾ ਅਧਿਕਾਰੀ ਵੀਰ ਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਵਲੰਟੀਅਰਜ਼ ਨੇ ਇਸ ਮੁਹਿੰਮ ਤਹਿਤ ਪ੍ਰਦੂਸ਼ਣ ਰਹਿਤ ਅਤੇ ਹਰੀ ਦੀਵਾਲੀ ਮਨਾਉਣ ਲਈ ਸਮਾਣੀਆ ਮਾਰਕਿਟ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ । ਸਕੂਲ ਦੇ 50 ਤੋਂ ਵੱਧ ਵਲੰਟੀਅਰਜ਼ ਨੇ ਬਜ਼ਾਰਾਂ ਦੀ ਸਫ਼ਾਈ ਅਤੇ ਟਰੈਫ਼ਿਕ ਪ੍ਰਬੰਧਨ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇਨ ਵਲੰਟੀਅਰਜ਼ ਨੂੰ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਡਾਕਟਰ ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਨੇ ਵਿਦਿਆਰਥੀਆਂ ਨੂੰ ਹਰਿ ਦੀਵਾਲੀ ਮਨਾਉਣ ਦੇ ਮੰਤਵ ਨੂੰ ਘਰ ਘਰ ਲੈ ਕੇ ਜਾਣ ਹਿਤ ਉਤਸਾਹਿਤ ਕੀਤਾ । ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਜ਼ਿਲ੍ਹਾ ਯੂਥ ਅਫ਼ਸਰ ਵੀਰ ਦੀਪ ਕੌਰ ਨੇ ਵਲੰਟੀਅਰਜ਼ ਨੂੰ ਭਾਰਤ ਸਰਕਾਰ ਵੱਲੋਂ ਮਨਾਈ ਜਾਣ ਵਾਲੀ ਹਰੀ ਦੀਵਾਲੀ ਅਤੇ ਮਾਈ ਭਾਰਤ ਪੋਰਟਲ ਹਿਤ ਜਾਗਰੂਕ ਕੀਤਾ । ਇਸ ਮੌਕੇ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਵਲੰਟੀਅਰਜ਼ ਮਲਕੀਤ ਸਿੰਘ ਰਣਬੀਰ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਸ਼ਲ ਵਰਕ ਵਿਭਾਗ ਦੇ ਮਨੀਸ਼ ਕੁਮਾਰ, ਹਰਮਨ ਕੌਰ ਅਤੇ ਮੰਡੀਸਾ ਜਖਾਲੀ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ ।

Advertisement
Advertisement
Advertisement
Advertisement
Scroll to Top