Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਸੀਨੀਅਰ ਆਗੂ ਬੀ. ਬੀ. ਤਿਆਗੀ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ

ਭਾਜਪਾ ਦੇ ਸੀਨੀਅਰ ਆਗੂ ਬੀ. ਬੀ. ਤਿਆਗੀ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ

ਭਾਜਪਾ ਦੇ ਸੀਨੀਅਰ ਆਗੂ ਬੀ. ਬੀ. ਤਿਆਗੀ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਇਕ ਹੋਰ ਝਟਕਾ ਲੱਗਾ ਹੈ । ਪਾਰਟੀ ਦੇ ਨੇਤਾ ਅਤੇ ਸਾਬਕਾ ਨਗਰ ਕੋਂਸਲਰ ਬੀ. ਬੀ. ਤਿਆਗੀ ਸੋਮਵਾਰ ਨੂੰ ਆਮ ਆਦਮੀ ਪਾਰਟੀ `ਚ ਸ਼ਾਮਲ ਹੋ ਗਏ । ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਬ੍ਰਹਮਾ ਸਿੰਘ ਤੰਵਰ ਨੇ ਪਿਛਲੇ ਹਫ਼ਤੇ ਪਾਰਟੀ ਛੱਡ ਕੇ `ਆਪ` ਦਾ ਹੱਥ ਫੜ ਲਿਆ ਸੀ । 2 ਵਾਰ ਨਗਰ ਕੋਂਸਲਰ ਰਹਿ ਚੁੱਕੇ ਅਤੇ ਪੂਰਬੀ ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ ਦੇ ਪ੍ਰਧਾਨ ਤਿਆਗੀ ਨੇ 2015 `ਚ ਭਾਜਪਾ ਦੇ ਟਿਕਟ `ਤੇ ਲਕਸ਼ਮੀ – ਨਗਰ ਵਿਧਾਨ ਸਭਾ ਖੇਤਰ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ । `ਆਪ` ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਪਾਰਟੀ ਉਨ੍ਹਾਂ ਨੂੰ ਲਕਸ਼ਮੀ ਨਗਰ ਸੀਟ ਤੋਂ ਮੈਦਾਨ `ਚ ਉਤਾਰ ਸਕਦੀ ਹੈ, ਜੋ ਮੌਜੂਦਾ ਸਮੇਂ ਭਾਜਪਾ ਕੋਲ ਹੈ। ਤਿਆਗੀ ਪਾਰਟੀ ਹੈੱਡ ਕੁਆਰਟਰ `ਚ ਸੀਨੀਅਰ ਨੇਤਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਵਿਧਾਇਕ ਦੁਰਗੇਸ਼ ਪਾਠਕ ਦੀ ਮੌਜੂਦਗੀ `ਚ `ਆਪ` `ਚ ਸ਼ਾਮਲ ਹੋੲ ੇ। ਤਿਆਗੀ ਦਾ `ਆਪ` `ਚ ਸਵਾਗਤ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਮਜ਼ਬੂਤ ਪਕੜ ਵਾਲੇ ਨੇਤਾ ਵਜੋਂ ਜਾਣਦੇ ਹਨ ਅਤੇ ਕਿਹਾ ਕਿ ਪਾਰਟੀ `ਚ ਉਨ੍ਹਾਂ ਦਾ ਸਵਾਗਤ ਹੈ। ਤਿਆਗੀ ਨੇ ਕਿਹਾ ਕਿ ਉਹ ਸਿੱਖਿਆ, ਸਿਹਤ, ਪਾਣੀ ਅਤੇ ਬਿਜਲੀ ਦੀ ਸਪਲਾਈ ਦੇ ਖੇਤਰ `ਚ ਆਪ` ਦੇ ਕੰਮ ਤੋਂ ਪ੍ਰਭਾਵਿਤ ਹਨ ਅਤੇ ਜੇਕਰ ਕੋਈ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ ਤਾਂ ਇਹ ਸਭ ਤੋਂ ਚੰਗੀ ਪਾਰਟੀ ਹੈ। ਦਿੱਲੀ `ਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ `ਚ ਹੋਣ ਦੀ ਸੰਭਾਵਨਾ ਹੈ ।

Advertisement
Advertisement
Advertisement
Advertisement
Scroll to Top