Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ

ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ

ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ
ਲੁਧਿਆਣਾ : ਪੰਜਾਬ ਦੇ ਲੁਧਿਆਣਾ `ਚ ਪਿਛਲੇ 15 ਦਿਨਾਂ `ਚ ਸ਼ਿਵ ਸੈਨਾ ਆਗੂਆਂ ਦੇ ਘਰਾਂ `ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕੀਤੀ । ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ । ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ `ਚ ਕੈਦ ਹੋ ਗਏ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ । ਲੁਧਿਆਣਾ `ਚ ਸ਼ਿਵ ਸੈਨਾ ਦੇ ਦੋ ਨੇਤਾਵਾਂ `ਤੇ ਹਮਲਾ ਹੋਇਆ ਹੈ । ਦੋਵਾਂ ਮਾਮਲਿਆਂ ਵਿੱਚ ਦੋਸ਼ੀ ਵੱਖ-ਵੱਖ ਹੈ। ਇਹ ਬਦਮਾਸ਼ ਜ਼ਿਆਦਾਤਰ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਇਨ੍ਹਾਂ ਲੋਕਾਂ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਖੁਲਾਸਾ ਪੁਲਸ ਪੁੱਛਗਿੱਛ ਦੌਰਾਨ ਹੋਵੇਗਾ । ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ `ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ।
ਸਿ਼ਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ਸ਼ੁੱਕਰਵਾਰ (1 ਨਵੰਬਰ) ਦੁਪਹਿਰ 2:45 ਵਜੇ ਹੋਏ ਪੈਟਰੋਲ ਬੰਬ ਹਮਲੇ ਦਾ ਅੱਤਵਾਦੀ ਸਬੰਧ ਸਾਹਮਣੇ ਆਇਆ ਹੈ। ਇਹ ਹਮਲਾ ਪਾਕਿਸਤਾਨ ਵਿੱਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਕੀਤਾ ਸੀ। ਨੀਤਾ ਭਾਰਤ ਵਿੱਚ ਮੋਸਟ ਵਾਂਟੇਡ ਦੀ ਸੂਚੀ ਵਿੱਚ ਸ਼ਾਮਲ ਹੈ। ਰਣਜੀਤ ਸਿੰਘ ਨੀਟਾ ਦੇ ਮੁੱਖ ਹੈਂਡਲਰ ਫਤਿਹ ਸਿੰਘ ਬਾਗੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਸਿਰਫ਼ ਇੱਕ ਚੇਤਾਵਨੀ ਸੀ, ਜੇਕਰ ਤੁਸੀਂ ਸੁਧਾਰ ਨਾ ਕੀਤਾ ਤਾਂ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। ਇਹ ਜ਼ਿੰਮੇਵਾਰੀ ਕਈ ਪੱਤਰਕਾਰਾਂ ਨੂੰ ਭੇਜੀ ਗਈ ਈਮੇਲ ਰਾਹੀਂ ਲਈ ਗਈ ਹੈ। ਲੁਧਿਆਣਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿਛਲੇ ਦਿਨੀਂ ਹਿੰਦੂ ਅੱਤਵਾਦੀਆਂ ਦੇ ਟਿਕਾਣਿਆਂ `ਤੇ ਪੈਟਰੋਲ ਬੰਬ ਸੁੱਟੇ ਗਏ ਸਨ । ਇਹ ਚੇਤਾਵਨੀ ਹੈ, ਜੇਕਰ ਉਨ੍ਹਾਂ ਨੇ ਸਿੱਖ ਵਿਰੋਧੀ ਗਤੀਵਿਧੀਆਂ ਬੰਦ ਨਾ ਕੀਤੀਆਂ ਤਾਂ ਇਸ ਦੇ ਨਤੀਜੇ ਹੋਰ ਵੀ ਗੰਭੀਰ ਹੋਣਗੇ ਅਤੇ ਇਸ ਲਈ ਤਿਆਰ ਰਹੋ। ਉਹ ਹਰ ਰੋਜ਼ ਸਿੱਖਾਂ ਦੇ ਜ਼ਖਮਾਂ `ਤੇ ਲੂਣ ਛਿੜਕਦੇ ਹਨ। ਇਨ੍ਹਾਂ ਨੇ 6 ਜੂਨ ਦੇ ਘੱਲੂਘਾਰੇ (ਸਾਕਾ ਨੀਲਾ ਤਾਰਾ) ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦਿਨਾਂ ਦੌਰਾਨ ਜਾਣ ਬੁੱਝ ਕੇ ਸਰਕਾਰ ਦੀ ਸਰਪ੍ਰਸਤੀ ਕੀਤੀ । ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਆਪਣਾ ਰੋਲ ਮਾਡਲ ਦੱਸ ਕੇ ਦੋ ਪ੍ਰੋਗਰਾਮ ਚਲਾਏ ਜਾ ਰਹੇ ਹਨ, ਉਹ ਅਸਹਿ ਹਨ ।

Advertisement
Advertisement
Advertisement
Advertisement
Scroll to Top