Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਖੇ ਜਰਮਨੀ ਦੀ ਯੂਨੀਵਰਸਿਟੀ ਤੋਂ ਪੁੱਜੇ ਡਾ. ਗਗਨਦੀਪ ਸਿੰਘ ਨੇ ਦਿੱਤਾ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਖੇ ਜਰਮਨੀ ਦੀ ਯੂਨੀਵਰਸਿਟੀ ਤੋਂ ਪੁੱਜੇ ਡਾ. ਗਗਨਦੀਪ ਸਿੰਘ ਨੇ ਦਿੱਤਾ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਖੇ ਜਰਮਨੀ ਦੀ ਯੂਨੀਵਰਸਿਟੀ ਤੋਂ ਪੁੱਜੇ ਡਾ. ਗਗਨਦੀਪ ਸਿੰਘ ਨੇ ਦਿੱਤਾ ਭਾਸ਼ਣ
ਪਟਿਆਲਾ, 5 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਖੇ ਜਰਮਨੀ ਦੀ ਜੋਹਾਨਸ ਗੁਟੇਨਬਰਗ ਯੂਨੀਵਰਸਿਟੀ ਤੋਂ ਪੁੱਜੇ ਡਾ. ਗਗਨਦੀਪ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੱਤਾ । ਉਨ੍ਹਾਂ ਆਪਣੇ ਇਸ ਭਾਸ਼ਣ ਵਿੱਚ 13.8 ਬਿਲੀਅਨ ਸਾਲ ਪਹਿਲਾਂ ਵਾਪਰੇ ਸਮਝੇ ਜਾਂਦੇ ਬਿਗ ਬੈਂਗ ਧਮਾਕੇ ਨਾਲ਼ ਦੁਨੀਆਂ ਦੇ ਆਰੰਭ ਅਤੇ ਨਿਊਕਲਰੀਅਰ ਰਿਐਕਸ਼ਨ ਦੇ ਹਵਾਲੇ ਨਾਲ਼ ਗੱਲ ਕੀਤੀ । ਉਨ੍ਹਾਂ ਤਾਰਿਆਂ ਅਤੇ ਗਲੈਕਸੀਆਂ ਦੇ ਨਿਰਮਾਣ ਬਾਰੇ ਅਹਿਮ ਗੱਲਾਂ ਕੀਤੀਆਂ । ਉਨ੍ਹਾਂ ਕਿਹਾ ਕਿ ਸਾਰਾ ਬ੍ਰਹਿਮੰਡ ਸਿਰਫ਼ ਚਾਰ ਫ਼ੀਸਦੀ ਮਾਦੇ ਤੋਂ ਬਣਿਆ ਹੈ । ਵਿਭਾਗ ਮੁਖੀ ਪ੍ਰੋ. ਅਨੂਪ ਠਾਕੁਰ ਨੇ ਇਸ ਮੌਕੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਅਕਾਦਮਿਕ ਗਤੀਵਿਧੀਆਂ ਬਾਰੇ ਦੱਸਿਆ। ਬੁਲਾਰੇ ਦੀ ਜਾਣ-ਪਛਾਣ ਵਿਭਾਗ ਵਿੱਚ ਰਾਮਾਨੁਜਨ ਫੈਲੋ ਵਜੋਂ ਕਾਰਜਸ਼ੀਲ ਡਾ. ਸ਼ੁਭਚਿੰਤਕ ਨੇ ਕਰਵਾਈ ਅਤੇ ਧੰਨਵਾਦੀ ਸ਼ਬਦ ਡਾ. ਕਰਮਜੀਤ ਸਿੰਘ ਧਾਲੀਵਾਲ ਨੇ ਬੋਲੇ । ਇਸ ਮੌਕੇ ਵਿਭਾਗ ਦੇ ਖੋਜਾਰਥੀ, ਵਿਦਿਆਰਥੀ ਅਤੇ ਫ਼ੈਕਲਟੀ ਮੈਂਬਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top