Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
ਪਟਿਆਲਾ, 5 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਪ੍ਰੋਗਰਾਮ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਇਸ ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਯੂ. ਜੀ. ਸੀ.-ਐੱਮ. ਐੱਚ. ਆਰ. ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ ਆਨਲਾਈਨ ਮੋਡ ਰਾਹੀਂ ਕਰਵਾਇਆ ਜਾ ਰਿਹਾ ਹੈ ਜੋ ਕਿ 14 ਨਵੰਬਰ ਤੱਕ ਜਾਰੀ ਰਹੇਗਾ । ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਅਕਾਦਮਿਕ ਉੱਤਮਤਾ, ਪ੍ਰਭਾਵਸ਼ਾਲੀ ਪੇਸ਼ੇਵਰ ਪ੍ਰਦਰਸ਼ਨ ਅਤੇ ਰਾਸ਼ਟਰੀ ਪੁਨਰ ਨਿਰਮਾਣ ਦੇ ਕੰਮ ਵਿੱਚ ਬਿਹਤਰ ਬਣਾਉਂਦਿਆਂ ਸਰਗਰਮ ਸ਼ਮੂਲੀਅਤ ਸਹਿਤ ਰਾਸ਼ਟਰੀ ਸਿੱਖਿਆ ਨੀਤੀ ਲਈ ਤਿਆਰ ਕਰਨਾ ਹੈ । ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਜੋ ਪ੍ਰੋਗਰਾਮ ਦੇ ਸ਼ੁਰੂਆਤੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਨੇ ਆਪਣੇ ਭਾਸ਼ਣ ਦੌਰਾਨ ਇਸ ਪ੍ਰੋਗਰਾਮ ਦੇ ਮਹੱਤਵ ਬਾਰੇ ਗੱਲ ਕੀਤੀ । ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਐੱਨ. ਈ. ਪੀ. 2020 ਦੇ ਸੰਪੂਰਨ ਢਾਂਚੇ ਨੂੰ ਸਮਝਣ ਲਈ ਇਨ੍ਹਾਂ ਇਸ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ । ਅਜਿਹੀ ਸ਼ਮੂਲੀਅਤ ਨਾਲ਼ ਅਧਿਆਪਕ ਕੌਮੀ ਸਿੱਖਿਆ ਪ੍ਰੋਗਰਾਮ ਬਾਰੇ ਜਾਗਰੂਕਤਾ ਪ੍ਰਾਪਤ ਕਰ ਸਕਦੇ ਹਨ ਅਤੇ ਇਸ ਦੇ ਵੱਖ-ਵੱਖ ਪੱਖਾਂ ਬਾਰੇ ਜਾਣ ਸਕਦੇ ਹਨ । ਜ਼ਿਕਰਯੋਗ ਹੈ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਦੀ ਭੂਮਿਕਾ ਗਣਿਤ ਵਿਸ਼ੇ ਦੇ ਅਧਿਆਪਕ ਡਾ. ਪਰਵੀਨ ਲਤਾ ਅਤੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕ ਡਾ. ਨਵਜੋਤ ਕੌਰ ਨਿਭਾ ਰਹੇ ਹਨ । ਡਾ. ਪਰਵੀਨ ਲਤਾ ਨੇ ਕੌਮੀ ਸਿੱਖਿਆ ਨੀਤੀ ਅਤੇ ਇਸ ਨਾਲ਼ ਸੰਬੰਧਤ ਓਰੀਐਂਟੇਸ਼ਨ ਪ੍ਰੋਗਰਾਮ ਬਾਰੇ ਜਾਣ ਪਹਿਚਾਣ ਕਰਵਾਈ । ਧੰਨਵਾਦੀ ਭਾਸ਼ਣ ਡਾ. ਨਵਜੋਤ ਕੌਰ ਨੇ ਦਿੱਤਾ ।

Advertisement
Advertisement
Advertisement
Advertisement
Scroll to Top