Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:58 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ

ਐਸ. ਡੀ. ਐਮ. ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ

ਐਸ. ਡੀ. ਐਮ. ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ
ਪਰਾਲੀ ਨੂੰ ਸਾੜਨ ਦੀ ਥਾਂ ਤੇ ਯੋਗ ਪ੍ਰਬੰਧਨ ਦੇ ਤਰੀਕਿਆ ਬਾਰੇ ਕਰਵਾਇਆ ਜਾਣੂ
ਸੁਪਰ ਐਸ. ਐਮ. ਐਸ. ਤੋਂ ਬਿਨਾਂ ਕੰਬਾਈਨਾਂ ਨਾ ਚਲਾਈਆਂ ਜਾਣ- ਸੂਬਾ ਸਿੰਘ
ਲਹਿਰਾਗਾਗਾ, 4 ਨਵੰਬਰ : ਸਬ ਡਵੀਜ਼ਨ ਲਹਿਰਾਗਾਗਾ ਦੇ ਐਸ. ਡੀ. ਐਮ. ਸੂਬਾ ਸਿੰਘ ਨੇ ਅੱਜ ਵੀ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਭਾਰੀ ਨੁਕਸਾਨ ਪੁੱਜ ਰਿਹਾ ਹੈ ਜਿਸ ਦਾ ਖਮਿਆਜ਼ਾ ਨਾ ਕੇਵਲ ਸਾਨੂੰ ਬਲਕਿ ਆਉਣ ਵਾਲੀਆਂ ਪੀੜੀਆਂ ਨੂੰ ਵੀ ਭੁਗਤਣਾ ਪਵੇਗਾ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਬਹੁਤ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੁਹਈਆ ਕਰਵਾਈ ਗਈ ਹੈ ਜਿਸ ਦਾ ਫਾਇਦਾ ਲੈ ਕੇ ਕਿਸਾਨ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕਰ ਸਕਦੇ ਹਨ । ਉਹਨਾਂ ਕਿਹਾ ਕਿ ਸਬ ਡਵੀਜ਼ਨ ਵਿੱਚ ਨੋਡਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ ਜਿਹੜੇ ਕਿ ਕਿਸਾਨਾਂ ਨੂੰ ਸਬਸਿਡੀ ਵਾਲੇ ਮਸ਼ੀਨਰੀ ਦੇਣ ਲਈ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰ ਰਹੇ ਹਨ । ਐਸ. ਡੀ. ਐਮ. ਸੂਬਾ ਸਿੰਘ ਨੇ ਪੁਲਿਸ, ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਪਿੰਡ ਲਹਿਲ ਖੁਰਦ, ਲਹਿਲ ਕਲਾਂ, ਬਲਰਾਂ, ਭੂਟਾਲ ਕਲਾਂ, ਝਲੂਰ, ਕਾਲ ਬੰਜਾਰਾ ਆਦਿ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਸੁਪਰ ਐਸ. ਐਮ. ਐਸ. ਤੋਂ ਕੰਬਾਈਨਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ ਅਤੇ ਜੇਕਰ ਸਬ ਡਵੀਜ਼ਨ ਵਿੱਚ ਅਜਿਹੀ ਕੋਈ ਕੰਬਾਈਨ ਚਲਦੀ ਪਾਈ ਜਾਵੇਗੀ ਤਾਂ ਸੰਬੰਧਿਤ ਵਿਅਕਤੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top