Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਉਣ ਦਾ  ਫੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਉਣ ਦਾ ਫੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਉਣ ਦਾ ਫੈਸਲਾ ਸ਼ਲਾਘਾਯੋਗ : ਪ੍ਰੋ. ਬਡੂੰਗਰ
ਪਟਿਆਲਾ 4 ਨਵੰਬਰ : ਸੋੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਚਾਰ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਅੱਗੇ ਪਾਏ ਜਾਣ ਦੇ ਫੈਸਲੇ ਨੂੰ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਆ ਰਿਹਾ, ਜਿਸ ਦੇ ਚੱਲਦਿਆਂ ਵੱਖ ਵੱਖ ਥਾਵਾਂ ’ਤੇ ਗੁਰਦੁਆਰਾ ਸਾਹਿਬ ਵਿਚ ਧਾਰਮਕ ਸਮਾਗਮ ਵੀ ਉਲੀਕੇ ਜਾਂਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਸਮੁੱਚੀ ਮਾਨਵਤਾ ਦੇ ਰਹਿਬਰ ਹਨ ਇਸ ਕਰਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗ ਕੀਤੀ ਸੀ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਨੂੰ ਅੱਗੇ ਪਾਇਆ ਜਾਵੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੰਗਾ ਫੈਸਲਾ ਕੀਤਾ, ਜਿਸ ਨਾਲ ਸਿੱਖ ਵਰਗ ਅੰਦਰ ਵੱਡੀ ਖੁਸ਼ੀ ਪਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਚੋਣਾਵੀਂ ਮਾਹੌਲ ਵਿਚ ਡਿਊਟੀ ਲੱਗੀਆਂ ਹੋਣ ਕਾਰਨ ਸੰਗਤਾਂ ਪ੍ਰਕਾਸ਼ ਪੁਰਬ ਮਨਾਉਣ ਤੋਂ ਵਾਂਝੀਆਂ ਰਹਿ ਜਾਣੀਆਂ ਸਨ, ਪਰ ਹੁਣ ਇਹ ਜ਼ਿਮਨੀ ਚੋਣਾਂ ਕੀਤੇ ਗਏ ਫੈਸਲੇ ਅਨੁਸਾਰ 20 ਨਵੰਬਰ ਨੂੰ ਹੋਣਗੀਆਂ ਅਤੇ ਸੰਗਤਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾ ਸਕਦੀਆਂ ਹਨ ।

Advertisement
Advertisement
Advertisement
Advertisement
Scroll to Top