Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ `ਆਪ` `ਚ ਸ਼ਾਮਲ

ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ `ਆਪ` `ਚ ਸ਼ਾਮਲ

ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ `ਆਪ` `ਚ ਸ਼ਾਮਲ
ਬਰਨਾਲਾ, 4 ਨਵੰਬਰ- ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ । ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ । ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ `ਤੇ ਪਾਰਟੀ `ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ । ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ । ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ । ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ । ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ । ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ । ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ ।

Advertisement
Advertisement
Advertisement
Advertisement
Scroll to Top