Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਨੇ ਕੀਤੀ ਪੰਜ ਕਰੋੜ ਦੀ ਮੰਗ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਨੇ ਕੀਤੀ ਪੰਜ ਕਰੋੜ ਦੀ ਮੰਗ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਨੇ ਕੀਤੀ ਪੰਜ ਕਰੋੜ ਦੀ ਮੰਗ
ਮੁੰਬਈ : ਭਾਰਤ ਦੇ ਮਹਾਨਗਰ ਮੁੰਬਈ ਸ਼ਹਿਰ ਦੇ ਵਸਨੀਕ ਤੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਇਕ ਹੋਰ ਧਮਕੀ ਦਿੱਤਹ ਗਈ ਹੈ ਤੇ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਮੰਗ ਵੀ ਕੀਤੀ ਹੈ। ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਸ ਦੀ ਹੈਲਪਲਾਈਨ `ਤੇ ਆਇਆ ਸੀ ਅਤੇ ਇੱਕ ਅਧਿਕਾਰੀ ਨੇ ਅੱਧੀ ਰਾਤ ਨੂੰ ਇਹ ਸੰਦੇਸ਼ ਦੇਖਿਆ ।ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ । ਮੈਸੇਜ `ਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਜਿਊਂਦਾ ਰਹਿਣਾ ਚਾਹੁੰਦੇ ਹਨ ਤਾਂ ਉਹ ਸਾਡੇ (ਬਿਸ਼ਨੋਈ ਭਾਈਚਾਰੇ) ਦੇ ਮੰਦਰ `ਚ ਆ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ, ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਅਸੀਂ ਉਸ ਨੂੰ ਮਾਰ ਦੇਵਾਂਗੇ, ਸਾਡਾ ਗੈਂਗ ਅਜੇ ਵੀ ਸਰਗਰਮ ਹੈ।ਸੂਤਰਾਂ ਨੇ ਦੱਸਿਆ ਕਿ ਪੁਲਸ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਰਹੀ ਹੈ ਅਤੇ ਸਲਮਾਨ ਖਾਨ ਲਈ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।ਲਾਰੈਂਸ ਬਿਸ਼ਨੋਈ ਹੱਤਿਆ ਦੀ ਕੋਸ਼ਿਸ਼, ਜਬਰੀ ਵਸੂਲੀ ਸਮੇਤ ਕਈ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਹੈ ।

Advertisement
Advertisement
Advertisement
Advertisement
Scroll to Top