Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:59 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਹਵਾਈ ਅੰਡੇ ਤੋਂ ਅੱਧੀ ਰਾਤ ਤੋਂ ਬਾਅਦ ਉਡਾਣਾਂ ਦਾ ਸੰਚਾਲਨਕ ਹੋਇਆ ਹਮੇਸ਼ਾਂ ਲਈ ਬੰਦ

ਚੰਡੀਗੜ੍ਹ ਹਵਾਈ ਅੰਡੇ ਤੋਂ ਅੱਧੀ ਰਾਤ ਤੋਂ ਬਾਅਦ ਉਡਾਣਾਂ ਦਾ ਸੰਚਾਲਨਕ ਹੋਇਆ ਹਮੇਸ਼ਾਂ ਲਈ ਬੰਦ

ਚੰਡੀਗੜ੍ਹ ਹਵਾਈ ਅੰਡੇ ਤੋਂ ਅੱਧੀ ਰਾਤ ਤੋਂ ਬਾਅਦ ਉਡਾਣਾਂ ਦਾ ਸੰਚਾਲਨਕ ਹੋਇਆ ਹਮੇਸ਼ਾਂ ਲਈ ਬੰਦ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਚੰਡੀਗੜ੍ਹ ਹਵਾਈ ਅੱਡੇ `ਤੇ ਅੱਧੀ ਰਾਤ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ । ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ. ਏ ਆਈ) ਨੇ ਵੀ ਸ਼ਹੀਦ ਭਗਤ ਸਿੰਘ ਹਵਾਈ ਅੱਡੇ `ਤੇ ਨਿਗਰਾਨੀ ਦੇ ਘੰਟੇ ਘਟਾ ਦਿੱਤੇ ਹਨ।ਨਵੇਂ ਸ਼ਡਿਊਲ ਮੁਤਾਬਕ ਹੁਣ ਚੰਡੀਗੜ੍ਹ ਏਅਰਪੋਰਟ `ਤੇ ਆਖਰੀ ਫਲਾਈਟ ਰਾਤ 11.25 `ਤੇ ਪਹੁੰਚੇਗੀ। ਹੁਣ ਰਾਤ 11.25 ਵਜੇ ਤੋਂ ਬਾਅਦ ਅਤੇ ਸਵੇਰੇ 5.55 ਵਜੇ ਤੋਂ ਪਹਿਲਾਂ ਕੋਈ ਵੀ ਉਡਾਣ ਨਹੀਂ ਚੱਲੇਗੀ । ਪਹਿਲਾਂ ਦੋ ਉਡਾਣਾਂ ਅੱਧੀ ਰਾਤ ਤੋਂ ਬਾਅਦ ਅਤੇ ਸਵੇਰੇ 5 ਵਜੇ ਤੋਂ ਪਹਿਲਾਂ ਚਲਦੀਆਂ ਸਨ।ਨਵੇਂ ਸ਼ਡਿਊਲ ਨਾਲ ਮੁੰਬਈ ਤੋਂ ਆਬੂ ਧਾਬੀ ਦੀਆਂ ਉਡਾਣਾਂ ਦੇ ਸਮੇਂ `ਤੇ ਵੀ ਅਸਰ ਪਿਆ ਹੈ, ਜਿਨ੍ਹਾਂ ਨੂੰ ਮੁੜ ਤੋਂ ਸਮਾਂਬੱਧ ਕੀਤਾ ਗਿਆ ਹੈ । ਗਰਮੀਆਂ ਦੌਰਾਨ ਸ਼ੁਰੂ ਕੀਤੇ ਗਏ ਅਬੂ ਧਾਬੀ ਦੇ ਅੰਤਰਰਾਸ਼ਟਰੀ ਸਥਾਨਾਂ ਨੂੰ ਵੀ ਸਵੇਰੇ 6 ਵਜੇ ਪਹੁੰਚਣ ਅਤੇ 10.10 ਵਜੇ ਰਵਾਨਗੀ ਲਈ ਨਿਰਧਾਰਤ ਕੀਤਾ ਗਿਆ ਹੈ। ਚੰਡੀਗੜ੍ਹ ਹਵਾਈ ਅੱਡੇ ਤੋਂ ਇਸ ਵੇਲੇ ਰਾਤ ਨੂੰ ਛੇ ਉਡਾਣਾਂ ਆਉਂਦੀਆਂ ਹਨ । ਇਨ੍ਹਾਂ ਵਿੱਚ ਹੈਦਰਾਬਾਦ ਤੋਂ ਰਾਤ 10.40 ਤੋਂ 11.25 ਵਜੇ ਤੱਕ ਆਉਣ ਵਾਲੀ ਫਲਾਈਟ, ਦਿੱਲੀ ਤੋਂ ਦੋ, ਮੁੰਬਈ ਤੋਂ ਇੱਕ ਅਤੇ ਅਹਿਮਦਾਬਾਦ ਤੋਂ ਆਖਰੀ ਫਲਾਈਟ ਸ਼ਾਮਲ ਹੈ। ਇਹ ਸਾਰੀਆਂ ਉਡਾਣਾਂ ਰਾਤ ਦੇ ਆਰਾਮ ਤੋਂ ਬਾਅਦ ਸਵੇਰੇ ਆਪਣੀ ਮੰਜ਼ਿਲ ਲਈ ਰਵਾਨਾ ਹੁੰਦੀਆਂ ਹਨ।ਕਰੀਬ ਦੋ ਮਹੀਨੇ ਪਹਿਲਾਂ ਜੰਮੂ ਦੀ ਫਲਾਈਟ ਵੀ ਗੈਰ-ਵਿਵਹਾਰਕਤਾ ਦੇ ਆਧਾਰ `ਤੇ ਰੱਦ ਕਰ ਦਿੱਤੀ ਗਈ ਸੀ । ਇਸ ਦੇ ਨਾਲ ਹੀ ਦਿੱਲੀ ਤੋਂ ਸਵੇਰੇ 12.10 ਵਜੇ ਆਉਣ ਵਾਲੀ ਅਤੇ 12.40 ਵਜੇ ਰਵਾਨਾ ਹੋਣ ਵਾਲੀ ਫਲਾਈਟ ਨੂੰ ਵੀ ਹਟਾ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top