Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:47 pm

+91 90915 01313 , +91 90916 01313

punjabbanni@gmail.com
punjabbani@yahoo.com

ਘਰ ਵੇਚ ਕੇ 45 ਲੱਖ ਲਗਾਇਆ ਅਮਰੀਕਾ ਗਿਆ ਪੁੱਤਰ ਚਾਰ ਮਹੀਨਿਆਂ ਵਿਚ ਹੀ ਘਰ ਵਾਪਸ ਆਇਆ

ਘਰ ਵੇਚ ਕੇ 45 ਲੱਖ ਲਗਾਇਆ ਅਮਰੀਕਾ ਗਿਆ ਪੁੱਤਰ ਚਾਰ ਮਹੀਨਿਆਂ ਵਿਚ ਹੀ ਘਰ ਵਾਪਸ ਆਇਆ

ਘਰ ਵੇਚ ਕੇ 45 ਲੱਖ ਲਗਾਇਆ ਅਮਰੀਕਾ ਗਿਆ ਪੁੱਤਰ ਚਾਰ ਮਹੀਨਿਆਂ ਵਿਚ ਹੀ ਘਰ ਵਾਪਸ ਆਇਆ
ਹਰਿਆਣਾ : ਹਰਿਆਣਾ ਦੇ ਸ਼ਹਿਰ ਕਰਨਾਲ ਦੇ ਪਿੰਡ ਜੁੰਡਲਾ ਦਾ ਵਸਨੀਕ ਅਨੁਜ ਜੋ ਕਿ ਆਪਣੇ ਪਿਤਾ ਵਲੋਂ ਘੇਰ ਵੇਚ ਕੇ 45 ਲੱਖ ਰੁਪਏ ਲਗਾ ਕੇ ਹਾਲੇ ਚਾਰ ਕੁ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਬੀਤੇ ਦਿਨੀਂ ਅਮਰੀਕਾ ਵਲੋ਼ ਡਿਪੋਰਟ ਕੀਤੇ ਜਾਣ ਤੋਂ ਬਾਅਦ ਵਾਪਸ ਆ ਗਿਆ । ਦੱਸਣਯੋਗ ਹੈ ਕਿ ਜੋ ਜਹਾਜ਼ ਅਮਰੀਕਾ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਬੀਤੇ ਦਿਨੀਂ ਫਿਰ ਪਹੁੰਚਿਜਆ ਵਿਚ ਕੱਢੇ ਗਏ ਭਾਰਤੀ ਪ੍ਰਵਾਸੀਆਂ ਵਿੱਚ 33 ਲੋਕ ਹਰਿਆਣਾ ਦੇ ਵੀ ਸਨ।ਘਰ ਪਹੁੰਚ ਅਨੁਜ ਦੇ ਪਿਤਾ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਉਸ ਨੇ ਘਰ ਵੇਚ ਕੇ ਆਪਣੇ ਪੁੱਤਰ ਨੂੰ ਅਮਰੀਕਾ ਭੇਜਿਆ ਸੀ ਤੇ ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਡੌਂਕੀ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਏਜੰਟਾਂ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।
ਅਨੁਜ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਨੇ ਏਜੰਟ ਤੋਂ ਧੋਖਾ ਖਾ ਕੇ ਆਪਣੇ ਲੜਕੇ ਨੂੰ ਅਮਰੀਕਾ ਭੇਜ ਦਿੱਤਾ ਸੀ । ਹੁਣ ਅਮਰੀਕੀ ਸਰਕਾਰ ਨੇ ਪੁੱਤਰ ਨੂੰ ਵਾਪਸ ਭੇਜ ਦਿੱਤਾ ਹੈ । ਉਸ ਨੇ ਦੱਸਿਆ ਕਿ ਅਨੁਜ ਨੂੰ ਅਮਰੀਕਾ ਭੇਜਣ ਲਈ ਏਜੰਟ ਨੂੰ 45 ਲੱਖ ਰੁਪਏ ਦਿੱਤੇ ਗਏ ਸਨ । ਪਿਤਾ ਨੇ ਦੱਸਿਆ ਕਿ ਏਜੰਟ ਨੇ ਅਨੁਜ ਨੂੰ ਅਮਰੀਕਾ ਭੇਜਣ ਲਈ ਡੇਢ ਮਹੀਨੇ ਦੀ ਬਜਾਏ ਚਾਰ ਮਹੀਨੇ ਦਾ ਸਮਾਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ । ਪਰਿਵਾਰਾਂ ਨੇ ਆਪਣੇ ਪੁੱਤਰਾਂ ਨੂੰ ਅਮਰੀਕਾ ਭੇਜਣ ਲਈ ਜ਼ਮੀਨ ਅਤੇ ਘਰ ਵੀ ਵੇਚ ਦਿੱਤੇ । ਹੁਣ ਸੱਤਾ ਸੰਭਾਲਣ ਤੋਂ ਬਾਅਦ ਟਰੰਪ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਅਸ਼ੋਕ ਕੁਮਾਰ ਨੇ ਦੱਸਿਆ ਕਿ ਬੱਚੇ ਪੈਸੇ ਕਮਾਉਣ ਲਈ ਵਿਦੇਸ਼ ਜਾਣ ਦੀ ਜ਼ਿੱਦ ਕਰਦੇ ਹਨ। ਪੁੱਤਰ ਦੀ ਜ਼ਿੱਦ ਪੂਰੀ ਕਰਨ ਲਈ ਉਸ ਨੇ ਘਰ 45 ਲੱਖ ਰੁਪਏ ਵਿੱਚ ਵੇਚ ਕੇ ਪੁੱਤ ਨੂੰ ਅਮਰੀਕਾ ਭੇਜ ਦਿੱਤਾ । ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਰਤਿਆ ਪੁੱਤਰ ਬਿਲਕੁਲ ਠੀਕ ਹੈ। ਦੱਸਣਯੋਗ ਕਿ ਕਬੂਤਰ ਗੈਂਗ ਬੇਰੁਜ਼ਗਾਰ ਨੌਜਵਾਨਾਂ ਨੂੰ ਸੋਹਣੇ ਸੁਪਨੇ ਦਿਖਾ ਕੇ ਲੁਭਾਉਂਦਾ ਹੈ । ਵਿਦੇਸ਼ ਭੇਜਣ ਦੇ ਨਾਂ `ਤੇ ਕਬੂਤਰਬਾਜ਼ ਮੋਟੀ ਕਮਾਈ ਕਰਦੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਲੁਭਾਉਣ ਤੋਂ ਬਾਅਦ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ।

Scroll to Top