ਵਿਲੇਜ ਡਿਫੈਂਸ ਕਮੇਟੀਆਂ ਦੀਆਂ ਵਿਸ਼ੇਸ਼ ਮੀਟਿੰਗਾਂ 4 ਮਈ ਨੂੰ 

ਪਟਿਆਲਾ, 28 ਅਪ੍ਰੈਲ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡ ਵਿੱਚ 4 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ (Village Defense Committees) (ਪਿੰਡਾਂ ਦੇ ਪਹਿਰੇਦਾਰ) ਦੀਆਂ ਵਿਸ਼ੇਸ਼ ਮੀਟਿੰਗਾਂ ਹੋਣਗੀਆਂ ।

ਪਿੰਡ ਵਾਲਿਆਂ ਦਾ ਸਾਥ ਵੀ ਲਿਆ ਜਾਵੇਗਾ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਿੰਡ ਪੱਧਰ `ਤੇ ਮੀਟਿੰਗਾਂ ਦੇ ਨਾਲ ਨਾਲ ਪਿੰਡ ਵਾਲਿਆਂ ਦਾ ਸਾਥ ਵੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ (War on drugs) ਮੁਹਿੰਮ ਨੂੰ ਜ਼ਮੀਨੀ ਪੱਧਰ `ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪਟਿਆਲਾ ਜ਼ਿਲ੍ਹਾ ਮੋਹਰੀ ਭੂਮਿਕਾ ਨਿਭਾਵੇਗਾ ।

`ਪਿੰਡਾਂ ਦੇ ਪਹਿਰੇਦਾਰ` ਸਿਰਲੇਖ ਹੇਠ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਜਾਰੀ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡ ਪੱਧਰ `ਤੇ `ਪਿੰਡ ਦੇ ਪਹਿਰੇਦਾਰ` ਸਿਰਲੇਖ ਹੇਠ ਬਣਾਈਆਂ ਜਾ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਵਿੱਚ ਪਿੰਡ ਦਾ ਸਰਪੰਚ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਪੰਚਾਇਤ ਸਕੱਤਰ ਤੇ ਜ਼ੈਲਦਾਰ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਆਪਣੇ ਅਧੀਨ ਪੈਂਦੇ ਪਿੰਡਾਂ ਵਿੱਚ `ਪਿੰਡਾਂ ਦੇ ਪਹਿਰੇਦਾਰ` ਸਿਰਲੇਖ ਹੇਠ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਬੀ. ਡੀ. ਪੀ. ਓ. ਵੱਲੋਂ ਹੀ 4 ਮਈ (May 4) ਨੂੰ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵੀ ਕਰਵਾਈਆਂ ਜਾਣਗੀਆਂ ।

Read More : 2014 ਬੈਚ ਦੇ ਸੀਨੀਅਰ ਆਈ. ਏ. ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Leave a Comment

Your email address will not be published. Required fields are marked *

Scroll to Top