ਵਿਸਾਖੀ ਮੌਕੇ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬਹਾਦਰਗੜ੍ਹ/ਪਟਿਆਲਾ 11 ਅਪ੍ਰੈਲ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ । ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਦੀਵਾਨ ਹਾਲ ਵਿਚ ਪਾਏ ਜਾਣਗੇ ।

ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਵਿਖੇ ਹੋਣਗੇ ਸਾਲਾਨਾ ਜੋੜ ਮੇਲ ਮੌਕੇ ਧਾਰਮਕ ਸਮਾਗਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸਜਾਏ ਜਾਣਗੇ ਦੀਵਾਨ

ਇਸ ਦੌਰਾਨ ਮੈਨੇਜਰ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਵੀ ਦਿੱਤੀ ਜਾਵੇਗੀ । ਇਸ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਹਲਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਿੱਸਾ ਲੈਣ ਪਹੁੰਚ ਰਹੀਆਂ ਹਨ । ਉਨ੍ਹਾਂ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋਣਗੀਆਂ

ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ  ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋਣਗੀਆਂ, ਉਥੇ ਹੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤੇ ਗਏ ਹਨ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਮੌਕੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਅਕਾਊਂਟੈਂਟ ਪ੍ਰਿਤਪਾਲ ਸਿੰਘ, ਭਾਈ ਨਵਨੀਤ ਸਿੰਘ, ਭਾਈ ਸਤਨਾਮ ਸਿੰਘ ਆਦਿ ਵੀ ਸ਼ਾਮਲ ਸਨ ।

Leave a Comment

Your email address will not be published. Required fields are marked *

Scroll to Top