Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:59 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਲੰਕਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾ ਨੇ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
ਕੋਲੰਬੋ, 7 ਮਾਰਚ : ਭਾਰਤ ਦੇਸ਼ ਦੇ ਗੁਆਂਢੀ ਮੁਲਕ ਸ੍ਰੀਲੰਕਾ ਦੀ ਜਲ ਸੈਨਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸਿ਼ਕਾਰ ਕਰਨ ਦੇ ਦੋਸ਼ ਹੇਠ 14 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਜ਼ਬਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਲ ਸੈਨਾ ਨੇ ਵੀਰਵਾਰ ਰਾਤ ਨੂੰ ਮੰਨਾਰ ਦੇ ਦੱਖਣ ਵਿੱਚ ਸਮੁੰਦਰੀ ਖੇਤਰ ਵਿੱਚ ਕੀਤੇ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜਲ ਸੈਨਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਜ਼ਬਤ ਕੀਤੀ ਗਈ ਕਿਸ਼ਤੀ ਅਤੇ ਭਾਰਤੀ ਮਛੇਰਿਆਂ ਨੂੰ ਮੰਨਾਰ ਦੇ ਤਲਪਾਡੂ ਪੀਅਰ ’ਤੇ ਲਿਆਂਦਾ ਗਿਆ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਲਈ ਮੰਨਾਰ ਦੇ ਮੱਛੀ ਪਾਲਣ ਇੰਸਪੈਕਟਰ ਨੂੰ ਸੌਂਪ ਦਿੱਤਾ ਜਾਵੇਗਾ । ਇਸ ਤੋਂ ਪਹਿਲਾਂ ਸ੍ਰੀਲੰਕਾ ਦੇ ਅਧਿਕਾਰੀਆਂ ਨੇ 23 ਫਰਵਰੀ ਨੂੰ ਦੇਸ਼ ਦੇ ਖੇਤਰੀ ਪਾਣੀਆਂ ਵਿੱਚ ਕਥਿਤ ਤੌਰ ’ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ 32 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦਿਆਂ 5 ਮੱਛੀ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕੀਤਾ ਹੈ । ਜਲ ਸੈਨਾ ਨੇ ਇਸ ਸਾਲ ਹੁਣ ਤੱਕ 140 ਤੋਂ ਵੱਧ ਭਾਰਤੀ ਮਛੇਰਿਆਂ ਨੂੰ ਸ੍ਰੀਲੰਕਾ ਦੇ ਪਾਣੀਆਂ ਵਿੱਚ ਕਥਿਤ ਤੌਰ ‘ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।

Scroll to Top