Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀਆਂ ਕਿਸਾਨ ਦੀਆਂ 17 ਪਾਲਤੂ ਬੱਕਰੀਆਂ

ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀਆਂ ਕਿਸਾਨ ਦੀਆਂ 17 ਪਾਲਤੂ ਬੱਕਰੀਆਂ

ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀਆਂ ਕਿਸਾਨ ਦੀਆਂ 17 ਪਾਲਤੂ ਬੱਕਰੀਆਂ
ਜੈਤੋ : ਪੰਜਾਬ ਦੇ ਸ਼ਹਿਰ ਜੈਤੋਂ ਦੇ ਪਿੰਡ ਰੋੜੀਕਪੂਰਾ ਦੇ ਕਿਸਾਨ ਹਰਦੀਪ ਸਿੰਘ ਦੀਆਂ ਬੱਕਰੀਆਂ ਨੂੰ ਬੀਤੀ ਰਾਤ ਆਵਾਰਾ ਕੁੱਤੇ ਹਮਲਾ ਕਰਕੇ ਨੋਚ ਨੋਚ ਖਾ ਗਏ ਅਤੇ ਕਈਆਂ ਬੱਕਰੀਆਂ ਨੂੰ ਨਕਾਰਾ ਕਰ ਦਿੱਤਾ। ਕਿਸਾਨ ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ 10 ਸਾਲ ਤੋਂ ਬੱਕਰੀ ਪਾਲਣ ਧੰਦੇ ਨਾਲ ਜੁੜਿਆ ਹੋਇਆ ਹੈ ਅਤੇ ਆਪਣੇ ਖੇਤ ਵਿਚ ਬੱਕਰੀ (ਗੌਟ) ਫਾਰਮ ਬਣਾਇਆ ਹੋਇਆ ਹੈ ਤੇ ਅੱਜ ਸਵੇਰੇ ਜਦ ਉਹ ਆਪਣੇ ਫਾਰਮ ਹਾਊਸ `ਤੇ ਪਹੁੰਚਿਆ ਤਾਂ ਦੇਖਿਆ ਕਿ ਵੱਡੀ ਗਿਣਤੀ ਵਿਚ ਆਵਾਰਾ ਕੁੱਤੇ ਬੱਕਰੀਆਂ ਨੋਚ ਨੋਚ ਕੇ ਖਾ ਰਹੇ ਸਨ । ਉਨ੍ਹਾਂ ਆਪਣੇ ਸਾਥੀਆਂ ਮਦਦ ਬੜੀ ਜੱਦੋ ਜਹਿਦ ਨਾਲ ਕੁੱਤਿਆਂ ਨੂੰ ਫਾਰਮ ਹਾਊਸ ਤੋਂ ਬਾਹਰ ਕੱਢਿਆ ਤਾਂ ਦੇਖਿਆ ਕਿ 17 ਬੱਕਰੀਆਂ ਦੀ ਮੌਤ ਹੋ ਚੁੱਕੀ ਸੀ ਅਤੇ 10 ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ ਸਨ । ਉਨ੍ਹਾਂ ਅੱਗੇ ਦੱਸਿਆ ਕਿ ਬੱਕਰੀਆਂ ਦੀ ਸੁਰੱਖਿਆ ਲਈ ਬਣਾਏ ਗਏ ਬਿਲਡਿੰਗ ਦੇ ਦਰਵਾਜ਼ੇ ਦੇ ਹੇਠਲੇ ਪਾਸਿਓਂ ਆਵਾਰਾ ਕੁੱਤਿਆ ਵਲੋਂ ਮਿੱਟੀ ਪੱਟੀ ਗਈ ਅਤੇ ਉਸ ਰਸਤਿਓਂ ਅੰਦਰ ਵੜ ਕੇ ਬੱਕਰੀਆਂ `ਤੇ ਹਮਲ ਕੀਤਾ । ਬੱਕਰੀ ਪਾਲਕ ਹਰਦੀਪ ਸਿੰਘ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ।

Scroll to Top