ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਮਨਾਇਆ ਵਿਦਾਇਗੀ ਸਮਾਰੋਹ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਮਨਾਇਆ ਵਿਦਾਇਗੀ ਸਮਾਰੋਹ
ਪਟਿਆਲਾ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਵਿਖੇ ਸੈਸ਼ਨ 2024-25 ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਦਿੱਲੀ ਪਲਾਜ਼ਾ’ ਵਿੱਚ ਆਪਣੇ ਸੀਨੀਅਰ ਸਾਥੀਆਂ ਨੂੰ ਅਨੰਦਮਈ ਵਿਦਾਇਗੀ ਦੇਣ ਲਈ ਸਮਾਗਮ ਦਾ ਆਯੋਜਨ ਕੀਤਾ । ਸਮਾਗਮ ਦੀ ਸ਼ੁਰੂਆਤ ਮਾਨਯੋਗ ਮੁੱਖ ਮਹਿਮਾਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਚੇਅਰਮੈਨ ਸਰਦਾਰ ਜਗਜੀਤ ਸਿੰਘ ਦਰਦੀ, ਡਾਇਰੈਕਟਰ ਮੈਡਮ ਸਰਦਾਰਨੀ ਜਸਵਿੰਦਰ ਕੌਰ ਦਰਦੀ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਡਾ. ਕੰਵਲਜੀਤ ਕੌਰ ਜੀ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਹਮੇਸ਼ਾ ਦੀ ਤਰਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਤਾਂ ਕਿ ਵਿਦਿਆਰਥੀ ਆਪਣੀ ਕਾਬਲੀਅਤ ਨੂੰ ਉਭਾਰਨ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਪੁਲਾਘਾਂ ਪੁੱਟ ਸਕਣ । ਵਿਦਿਆਰਥੀਆਂ ਨੇ ਸਕੂਲ ਵਿੱਚ ਬਿਤਾਏ ਸਾਲਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਗੀਤ ਗਾਏ । ਜੂਨੀਅਰ ਵਿਦਿਆਰਥੀਆਂ ਦੁਆਰਾ ਕੀਤੇ ਗਏ ਡਾਂਸ ਪ੍ਰਦਰਸ਼ਨ ਨੇ ਸਾਰਿਆਂ ਦਾ ਮਨ ਮੋਹ ਲਿਆ । ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕ ਨੇ ਆਪਣੇ ਪਿਆਰੇ ਵਿਦਿਆਰਥੀਆਂ ਨੂੰ ਨਿੱਘੀ ਅਲਵਿਦਾ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਆਖਿਰ ਵਿੱਚ ਮੁੱਖ ਮਹਿਮਾਨਾਂ ਵੱਲੋਂ ਮਿਸਟਰ ਅਤੇ ਮਿਸ. ਐਸ. ਜੀ. ਐੱਚ. ਪੀ. ਐੱਸ. ਚੁਣੇ ਗਏ ਜਿਹਨਾਂ ਵਿੱਚ ਜੀਵਨਜੋਤ ਸਿੰਘ ਮਿਸਟਰ ਐਸ. ਜੀ. ਐੱਚ. ਪੀ. ਐੱਸ ਅਤੇ ‘ ਹਰਵੀਨ ਕੌਰ’ ਨੇ ਮਿਸ ਐਸ. ਜੀ. ਐੱਚ. ਪੀ. ਐੱਸ. ਦਾ ਖਿਤਾਬ ਆਪਣੇ ਨਾਮ ਕੀਤਾ। ਇਸ ਤਰਾਂ ਇਹ ਵਿਦਾਇਗੀ ਸਮਾਰੋਹ ਥੋੜੀ ਭਾਵੁਕ ਮਿਲਣੀ ਅਤੇ ਬਹੁਤ ਸਾਰੀਆਂ ਨਵੀਆਂ ਉਮੀਦਾਂ ਨਾਲ ਯਾਦਗਾਰੀ ਹੋ ਨਿਬੜਿਆ ।

Leave a Comment

Your email address will not be published. Required fields are marked *

Scroll to Top