Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ : ਹਰਵਿੰਦਰ ਸਿੰਘ ਮਸਾਣੀਆਂ

‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ : ਹਰਵਿੰਦਰ ਸਿੰਘ ਮਸਾਣੀਆਂ

‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ : ਹਰਵਿੰਦਰ ਸਿੰਘ ਮਸਾਣੀਆਂ
ਬਟਾਲਾ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਜੋ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੈ ਉਹ ਕੇਵਲ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ । ਇਹ ਵਿਚਾਰ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ 10 ਮਹੀਨਿਆਂ ਤੋਂ ਸ਼ੰਭੂ ਬਾਰਡਰ ਅਤੇ 13 ਮਹੀਨੇ ਦਿੱਲੀ ਅੰਦੋਲਨ ਚੱਲਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਤੋਂ ਮੁਕਰ ਗਈ ਹੈ । ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਜੋ ਸੱਦਾ ਦਿੱਤਾ ਗਿਆ ਹੈ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ । ਇਸ ਨੂੰ ਲੈ ਕੇ ਬਟਾਲਾ ਵਿਖੇ ਵੱਖ-ਵੱਖ ਇਲਾਕਿਆਂ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਕੇ ਪੂਰਾ ਪੰਜਾਬ ਬੰਦ ਕੀਤਾ ਜਾਵੇ । ਉਨ੍ਹਾਂ 33 ਦਿਨਾਂ ਡੱਲੇਵਾਲ ਦੇ ਮਰਨ ਵਰਤ ’ਤੇ ਚਿੰਤਾ ਪ੍ਰਗਟਾਉਣ ਪਰ ਮੰਗਾਂ ਬਾਰੇ ਕੋਈ ਗੱਲ ਨਹੀਂ ਕਰਨਾ ਅਤੇ ਸੂਬਾ ਸਰਕਾਰ ਭਾਈਵਾਲ ਦੇ ਰੂਪ ਵਿਚ ਨਿਭਣਾ, ਉਸ ਦੇ ਵਿਰੋਧ ਵਿਚ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਕਿਸਾਨ ਤੇ ਮਜ਼ਦੂਰ ਦੇ ਤੱਕ ਸੀਮਤ ਨਹੀਂ ਹੈ। ਇਸ ਵਿਚ ਹਰ ਹਰ ਵਰਗ ਦੇ ਲੋਕਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ। ਲੋਕ ਸਾਡੇ ਨਾਲ ਜੁੜ ਕੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣਗੇ । ਉਹਨਾਂ ਕਿਹਾ ਕਿ ਜੇਕਰ ਇਹ ਪੰਜਾਬ ਬੰਦ ਤੋਂ ਬਾਅਦ ਵੀ ਕੇਂਦਰ ਦੀ ਸਰਕਾਰ ’ਤੇ ਕੋਈ ਅਸਰ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ ।

Scroll to Top