33.66 ਕਰੋੜ ਨਾਲ ਮਿਲੇਗਾ ਆਬਾਦੀ ਨੂੰ ਸਾਫ ਪਾਣੀ

ਰਾਜਪੁਰਾ, 26 ਮਈ 2025 : The population will get clean water with Rs 33.66 crore : ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਨਾਲ 10 ਹਜ਼ਾਰ ਘਰਾਂ ਅਤੇ 50 ਹਜਾਰ ਤੱਕ ਦੀ ਆਬਾਦੀ ਨੂੰ ਸਾਫ ਪਾਣੀ ਮਿਲ ਸਕੇਗਾ । ਉਕਤ ਪਾਈਪ ਲਾਈਨ 57. 30 ਕਿਲੋਮੀਟਰ ਤੱਕ ਵਿਛੇਗੀ ।

ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਹੋਵੇਗੀ ਪੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪੰਜਾਬ ਸੂਬੇ ਦੇ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਣ ਤੇ ਰੋਸ਼ਨੀ ਪਾੳਂੁਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਦੇ ਮੰਤਰ ਡਾ. ਰਵਜੋਤ ਨੇ ਕਿਹਾ ਕਿ ਉਕਤ ਕਾਰਜ ਦਾ ਨੀਂਹ ਪੱਥਰ ਰੱਖ ਕੇ ਜੋ ਪਾਣੀ ਮਿਲੇਗਾ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਵੇਗੀ । ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਵਿਧਾਇਕ ਡਾ. ਨੀਨਾ ਮਿੱਤਲ ਵੀ ਮੌਜੂਦ ਸਨ । ਉਨ੍ਹਾਂ ਦੱਸਿਆ ਕਿ ਵਿਧਾਇਕ ਨੀਨਾ ਮਿੱਤਲ ਵੱਲੋਂ ਚੁੱਕੇ ਗਏ ਮੁੱਦੇ ਦੇ ਸਨਮੁੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੰਗ ਨੂੰ ਤੁਰੰਤ ਮਨਜੂਰ ਕਰਦਿਆਂ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਅੰਮਰੁਤ-2 ਅਧੀਨ ਪਾਸ ਕੀਤਾ ।

ਪੰਜਾਹ ਸਾਲਾਂ ਤੋਂ ਸਾਫ ਪਾਣੀ ਦੇਣ ਲਈ ਸਰਕਾਰਾਂ ਨੇ ਨਹੀਂ ਨਿਭਾਈ ਆਪਣੀ ਜਿੰਮੇਵਾਰੀ

ਪਿਛਲੇ ਪੰਜਾਹ ਸਾਲਾਂ ਤੋਂ ਸਾਫ ਪਾਣੀ ਦੇਣ ਲਈ ਪਿਛਲੀਆਂ ਸਰਕਾਰਾਂ ਵਲੋਂ ਆਪਣੀ ਜ਼ਿੰਮੇਵਾਰੀ ਨਾ ਨਿਭਾਉਣ ਸਬੰਧੀ ਗੱਲਬਾਤ ਕਰਦਿਆਂ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਗੇਟਵੇ ਆਫ ਪੰਜਾਬ ਰਾਜਪੁਰਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਢਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ।

ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਕਾਰਨ ਕਿਹੜੇ ਕਿਹੜੇ ਖੇਤਰਾਂ ਵਿਚ ਪੈਦਾ ਹੋ ਰਹੀ ਹੈ ਗੰਭੀਰ ਸਮੱਸਿਆ

ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਦੀ ਗੰਭੀਰ ਸਮੱਸਿਆ ਸਬੰਧੀ ਜਾਣਕਾਰੀ ਦਿੰਦਿਆਂ ਮਿੱਤਲ ਨੇ ਦੱਸਿਆ ਕਿ ਅਜਿਹਾ ਹੋਣ ਕਾਰਨ ਪੁਰਾਣਾ ਰਾਜਪੁਰਾ ਦੇ ਮੁਹੱਲੇ, ਭਾਰਤ ਕਲੋਨੀ, ਧਰਮਪੁਰਾ ਕਲੋਨੀ, ਛੱਜੂਮਾਜਰੀ, ਗਰਗ ਕਲੋਨੀ, ਨਵਯੁੱਗ ਕਲੋਨੀ, ਰੋਸ਼ਨ ਕਲੋਨੀ, ਅਮਰ ਚੰਦ ਕਲੋਨੀ, ਠਾਕਰਪੁਰੀ, ਜੱਟਾਂ ਵਾਲਾ ਮੋਹੱਲਾ, ਗੁਜ਼ਰਾਂ ਵਾਲਾ ਮੋਹੱਲਾ ਆਦਿ ਅਤੇ ਰਾਜਪੁਰਾ ਟਾਊਨ ਵਿੱਚ ਡਾਲਿਮਾ ਵਿਹਾਰ, ਕਨਿਕਾ ਗਾਰਡਨ, ਸ਼ਾਮ ਨਗਰ, ਮਹਿੰਦਰਗੰਜ਼, ਮਿਰਚ ਮੰਡੀ, ਗੁਰੁ ਨਾਨਕ ਕਲੋਨੀ ਅਤੇ ਹੋਰ ਨੇੜਲੇ ਇਲਾਕਿਆਂ ਦੇ ਲੋਕ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ ਨੂੰ ਇਨ੍ਹਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਲਾਈਨਾਂ ਸਮੇਤ ਘਰੇਲੂ ਕੁਨੇਕਸ਼ਨਾਂ ਨੂੰ ਬਦਲਣ ਦੀ ਤਜ਼ਵੀਜ਼ ਵਿੱਚ ਸ਼ਾਮਲ ਕੀਤਾ ਗਿਆ ਹੈ ।

ਪੁਰਾਣਾ ਰਾਜਪੁਰਾ ਲਈ ਪਾਈ ਜਾਵੇਗੀ ਵਾਟਰ ਵਰਕਸ ਤੋਂ ਸਿੱਧੀ ਰਾਇਜ਼ਿੰਗਮੈਨ (ਹਾਟਲਾਈਨ)

ਪੁਰਾਣਾ ਰਾਜਪੁਰਾ ਲਈ ਵਾਟਰ ਵਰਕਸ ਤੋਂ ਸਿੱਧੀ ਰਾਇਜ਼ਿੰਗਮੈਨ (ਹਾਟਲਾਈਨ) ਪਾਏ ਜਾਣ ਸਬੰਧੀ ਵਿਧਾਇਕ ਨੇ ਦੱਸਿਆ ਕਿ ਅਮਰੁਤ ਪ੍ਰੋਜੇਕਟ ਦੇ ਸਕੋਪ ਦੇ ਪਹਿਲੇ ਹਿੱਸੇ ਵਿੱਚ ਰਾਜਪੁਰਾ ਸ਼ਹਿਰ ਵਾਸੀਆਂ ਲਈ ਮੇਨ ਰਾਈਜਿੰਗਮੇਨ ਲਾਈਨਾਂ, ਡਿਸਟ੍ਰੀਬਿਊਸ਼ਨ ਲਾਈਨਾਂ ਅਤੇ ਸਥਾਨਕ ਨਿਵਾਸੀਆਂ ਲਈ ਘਰੇਲੂ ਕੁਨੈਕਸ਼ਨ ਸ਼ਾਮਲ ਕੀਤੇ ਗਏ ਤਾਂ ਜੋ ਲਗਾਤਾਰ ਹੋ ਰਹੀ ਪੀਣ ਵਾਲੇ ਪਾਣੀ ਵਿੱਚ ਪੁਰਾਣੀ ਪਾਈਪਲਾਈਨਾਂ ਸਮੇਤ ਘਰੇਲੂ ਕੁਨੈਕਸ਼ਨ ਬਦਲਦੇ ਹੋਏ ਇਲਾਕਾ ਨਿਵਾਸੀਆਂ ਨੂੰ ਸਾਫ ਪਾਣੀ ਮਿਲ ਸਕੇ ।

Read More : ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

Leave a Comment

Your email address will not be published. Required fields are marked *

Scroll to Top