ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਅੰਦਰੋਂ ਭ੍ਰਿਸ਼ਟਾਚਾਰ ਦਾ ਭੂਤ ਹੋਣਾ ਸਾਬਤ ਹੋਣ ਤੇ ਪੰਜਾਬ ਸਰਕਾਰ ਨੇ ਕੀਤਾ ਨੌਕਰੀਓਂ ਬਰਖਾਸਤ

ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਅੰਦਰੋਂ ਭ੍ਰਿਸ਼ਟਾਚਾਰ ਦਾ ਭੂਤ ਹੋਣਾ ਸਾਬਤ ਹੋਣ ਤੇ ਪੰਜਾਬ ਸਰਕਾਰ ਨੇ ਕੀਤਾ ਨੌਕਰੀਓਂ ਬਰਖਾਸਤ
ਚੰਡੀਗੜ੍ਹ, 26 ਫਰਵਰੀ : ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਜੋ 10,365 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਪਾਸ ਕਰਨ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹੋਣ ਤੇ ਜਾਂਚ ਦਾ ਸਾਹਮਣਾ ਕਰ ਰਹੇ ਸੀ ਨੂੰ ਅੱਜ ਪੰਜਾਬ ਸਰਕਾਰ ਨੇ ਨੌਕਰੀਓਂ ਬਰਖਾਸਤ ਕਰ ਦਿੱਤਾ ਹੈ । ਉਕਤ ਵਿਅਕਤੀ ਦੇ ਨਾਲ ਅਜਿਹਾ ਹੋਣ ਤੇ ਅਜਿਹਾ ਕਿਹਾ ਜਾ ਸਕਦਾ ਹੈ ਕਿ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਅੰਦਰ ਪਿਆ ਭ੍ਰਿਸ਼ਟਾਚਾਰ ਦਾ ਭੂਤ ਪੰਜਾਬ ਸਰਕਾਰ ਨੇ ਆਖਰਕਰ ਕੱਢ ਦਿੱਤਾ ਹੈ । ਦੱਸਣਯੋਗ ਹੈ ਕਿ ਜੋ ਦੋਸ਼ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਤੇ ਲੱਗੇ ਸਨ ਦੇ ਦੋਸ਼ਾਂ ਦੀ ਜਾਂਚ ਸੇਵਾਮੁਕਤ ਜੱਜ ਬੀ. ਆਰ. ਬਾਂਸਲ) ਕਰ ਰਹੇ ਸਨ ਤੇ ਉਨ੍ਹਾਂ ਨੇ ਆਪਣੀ ਜਾਂਚ ਵਿਚ ਵਰਿੰਦਰਪਾਲ ਸਿੰਘ ਧੂਤ ਤੇ ਲੱਗੇ ਸਾਰੇ ਦੋਸ਼ਾਂ ਦੀ ਪੁਸ਼ਟੀ ਵੀ ਕੀਤੀ ਹੈ । ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਨਿੱਜੀ ਵਿਅਕਤੀਆਂ ਨੂੰ ਲਾਭ ਪਹੁੰਚਾਇਆ ਅਤੇ ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ 24 ਫਰਵਰੀ, 2025 ਨੂੰ ਬਰਖਾਸਤਗੀ ਦਾ ਹੁਕਮ ਜਾਰੀ ਕੀਤਾ ।

Leave a Comment

Your email address will not be published. Required fields are marked *

Scroll to Top