ਖ਼ਾਲਸਾ ਕਾਲਜ ਪਟਿਆਲਾ ਵਿਖੇ ਤਿੰਨ ਰੋਜ਼ਾ ਖ਼ਾਲਸਾਈ ਉਤਸਵ ਹੋਇਆ ਪੂਰੇ ਜਾਹੋ ਜਲਾਲ ਨਾਲ ਸੰਪੰਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਤਿੰਨ ਰੋਜ਼ਾ ਖ਼ਾਲਸਾਈ ਉਤਸਵ ਹੋਇਆ ਪੂਰੇ ਜਾਹੋ ਜਲਾਲ ਨਾਲ ਸੰਪੰਨ
ਵਿਦਿਆਰਥੀਆਂ ਵੱਲੋਂ ਕੱਢੇ ਗਏ ਮਹੱਲੇ ਨੇ ਸਾਰੇ ਕਾਲਜ ਨੂੰ ਖ਼ਾਲਸਾਈ ਰੰਗ ਵਿੱਚ ਰੰਗਿਆ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਖ਼ਾਲਸਾਈ ਉਤਸਵ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਮਹੱਲੇ ਦੇ ਨਾਲ ਪੂਰੇ ਜਾਹੋ ਜਲਾਲ ਨਾਲ ਸੰਪੰਨ ਹੋਇਆ । ਵਰਨਣਯੋਗ ਹੈ ਕਿ ਇਹ ਖ਼ਾਲਸਾਈ ਉਤਸਵ ਕਾਲਜ ਗਵਰਨਿੰਗ ਬਾਡੀ, ਸਟਾਫ ਅਤੇ ਵਿਦਿਆਰਥੀਆਂ ਦੇ ਸਾਂਝੇ ਉੱਦਮ ਨਾਲ ਮਨਾਇਆ ਗਿਆ । ਕਾਲਜ ਕੈਂਪਸ ਵਿੱਚ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਮਹੱਲਾ ਕੱਢਿਆ ਗਿਆ, ਜਿਸ ਨੇ ਕਾਲਜ ਨੂੰ ਖ਼ਾਲਸਾਈ ਰੰਗ ਵਿੱਚ ਰੰਗ ਦਿੱਤਾ। ਇਹ ਉਤਸਵ ਸਿੱਖ ਇਤਿਹਾਸ ਸੱਭਿਆਚਾਰਕ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸਮਰਪਿਤ ਰਿਹਾ ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਭਾਗ ਲਿਆ ਗਿਆ । ਤਿੰਨ ਦਿਨਾਂ ਦੌਰਾਨ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਡਾ. ਦਿਲਵਰ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਗੁਰਮਤਿ ਮਰਿਆਦਾਵਾਂ ਸੰਬੰਧੀ ਵਿਸ਼ੇਸ਼ ਲੈਕਚਰ ਦਿੱਤਾ ਗਿਆ ।
ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਕਿਹਾ ਕਿ ਇਹ ਉਤਸਵ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਖ਼ਾਲਸਾਈ ਜੀਵਨ ਦੀਆਂ ਮਿਸਾਲਾਂ ਅਤੇ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਇੱਕ ਮੌਕਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਵਿੱਚ ਧਾਰਮਿਕ ਚੇਤਨਾ ਨੂੰ ਵਧਾਉਂਦੇ ਹਨ, ਬਲਕਿ ਉਨ੍ਹਾਂ ਦੇ ਸਮੂਹਿਕ ਸਹਿਯੋਗ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਦੇ ਉਤਸ਼ਾਹ ਅਤੇ ਸਮਰਪਣ ਨੇ ਇਸ ਉਤਸਵ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਉਨ੍ਹਾਂ ਨੇ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਖ਼ਾਲਸਾ ਪੰਥ ਦੇ ਇਤਿਹਾਸ ਅਤੇ ਮਹੱਤਤਾ ਨੂੰ ਨੇੜਿਓਂ ਜਾਣਿਆ, ਇਸ ਦੇ ਨਾਲ ਹੀ, ਕੀਰਤਨ ਅਤੇ ਢਾਡੀ ਵਾਰਾਂ, ਵਰਗੇ ਪ੍ਰੋਗਰਾਮਾਂ ਨੇ ਸਮਾਗਮ ਨੂੰ ਧਾਰਮਿਕ ਰੰਗਤ ਪ੍ਰਦਾਨ ਕੀਤੀ । ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

Leave a Comment

Your email address will not be published. Required fields are marked *

Scroll to Top