Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:46 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ

ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ

ਪਟਿਆਲਾ, 26 ਮਈ 2025 : Three people arrested with stolen mobile phones and motorbike : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਤੇ ਵੱਖ ਵੱਖ ਧਾਰਾਵਾਂ 303 (2), 304, 317 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਦੀਪ ਕੁਮਾਰ ਪੁੱਤਰ ਰਾਮ ਬਹਾਦਰ, ਰਵੀ ਨਾਥ ਪੁੱਤਰ ਕੁਲਵਿੰਦਰ ਸਿੰਘ ਵਾਸੀਆਨ ਕਿਰਾਏਦਾਰ ਜਨਕ ਰਾਜ ਕਲਵਾਨੂੰ ਗਿਆਨ ਕਲੋਨੀ ਸੂਲਰ ਪਟਿ, ਰਮਨ ਸ੍ਰੀਵਾਸਤਵ ਪੁੱਤਰ ਦਿਨੇਸ਼ ਵਾਸੀ ਦਸ਼ਮੇਸ਼ ਨਗਰ ਨੇੜੇ ਰਾਧਾ ਸੁਆਮੀ ਡੇਰਾ ਸੂਲਰ ਪਟਿਆਲਾ ਸ਼ਾਮਲ ਹਨ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਮੁਤਾਬਕ ਏ. ਐਸ. ਆਈ. ਮਸ਼ਹੂਰ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਮਹਿੰਦਰਾ ਕਾਲਜ ਪਟਿਆਲਾ ਕੋਲ ਮੌਜੂਦ ਤਾਂ ਸੂਚਨਾ ਮਿਲੀ ਕਿ ਉਪਰੋਕਤ ਮੋਟਰਸਾਇਕਲ ਚੋਰੀ ਕਰਨ ਅਤੇ ਮੋਬਾਇਲ ਫੋਨ ਖੋਹ ਕਰਨ ਦੇ ਆਦੀ ਹਨ ਤੇ ਅੱਜ ਵੀ ਚੋਰੀ ਕੀਤੇ ਮੋਟਰਸਾਇਕਲ ਅਤੇ ਖੋਹ ਕੀਤੇ ਮੋਬਾਇਲ ਫੋਨ ਵੇਚਣ ਲਈ ਆਪਣੇ ਗ੍ਰਾਹਕ ਦੀ ਉਡੀਕ ਵਿੱਚ ਪੁਰਾਣੇ ਖੰਡਰ ਕੁਆਟਰ ਡਕਾਲਾ ਚੁੰਗੀ ਪਾਸ ਖੜ੍ਹੇ ਹਨ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 6 ਮੋਬਾਇਲ ਫੋਨ ਅਤੇ 1 ਮੋਟਰਸਾਇਕਲ ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ

Scroll to Top