Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

Result You Searched: HARYANA-HIMACHAL

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਭਵਾਨੀਗੜ੍ਹ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਮੱਟਰਾਂ ਅਤੇ ਨਦਾਮਪੁਰ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ । ਸੂਬੇ ਨੂੰ ਸਿੱਖਿਆ ਦੇ ਖੇਤਰ 'ਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ : ਭਰਾਜ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਆਡੀਟੋਰੀਅਮ ਅਤੇ ਪਿੰਡ ਮੱਟਰਾਂ ਵਿਖੇ ਸੁਤੰਤਰਤਾ ਸੰਗਰਾਮੀ ਹਜ਼ੂਰਾ ਸਿੰਘ ਸਰਕਾਰੀ ਮਿਡਲ ਸਮਾਰਟ ਸਕੂਲ ਵਿੱਚ 1.5 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਕਮਰਿਆਂ ਦਾ ਉਦਘਾਟਨ ਕੀਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੱਟਰਾਂ ਅਤੇ ਨਦਾਮਪੁਰ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਨਦਾਮਪੁਰ ਦੇ ਸਰਕਾਰੀ ਸਕੂਲ ਵਿੱਚ ਬਣਾਇਆ ਗਿਆ ਆਡੀਟੋਰੀਅਮ ਨਮੂਨੇ ਦੀ ਇਮਾਰਤ ਬਣਾਈ ਗਈ ਹੈ ਜੋ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੀ ਹੈ । ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨਾ ਗੰਭੀਰ ਹੈ । ਇਸ ਮੌਕੇ ਸਕੂਲਾਂ ਦੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ ।

Punjab Bani 09 April,2025
ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ

ਲੌਂਗੋਵਾਲ/ ਸੰਗਰੂਰ, 8 ਅਪ੍ਰੈਲ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਦੇ ਪਟਵਾਰੀਆਂ ਦੀ ਇਕ ਅਹਿਮ ਮੰਗ ਨੂੰ ਪੂਰਾ ਕਰਦੇ ਹੋਏ ਪਟਵਾਰਖਾਨੇ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੀ ਉਨ੍ਹਾਂ ਦੇ ਨਾਲ ਸਨ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਟਵਾਰਖਾਨੇ ਦੀ ਹਾਲਤ ਤਰਸਯੋਗ ਸੀ ਅਤੇ ਪਟਵਾਰੀਆਂ ਸਮੇਤ ਕੰਮ ਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਇਮਾਰਤ ਦੀ ਖ਼ਸਤਾ ਹਾਲਤ ਅਤੇ ਬੁਨਿਆਦੀ ਸੁਵਿਧਾਵਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਦੇਖਦਿਆਂ 34.48 ਲੱਖ ਰੁਪਏ ਦੀ ਰਾਸ਼ੀ ਨਾਲ ਇਸ ਪਟਵਾਰਖਾਨੇ ਦਾ ਕਾਇਆ ਕਲਪ ਕੀਤਾ ਜਾਵੇਗਾ, ਜਿਸ ਦੀ ਸ਼ੁਰੁਆਤ ਕਰ ਦਿੱਤੀ ਗਈ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ਼ ਸੰਬੰਧਿਤ ਸੇਵਾਵਾਂ ਹਾਸਿਲ ਕਰਨ ਵਿੱਚ ਲੋਕਾਂ ਨੂੰ ਸੁਵਿਧਾ ਹੋਵੇਗੀ । ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ ਜਿੱਥੇ ਪਟਵਾਰ ਸਟੇਸ਼ਨ ਨੂੰ ਨਵੇਂ ਸਿਰਿਉਂ ਤਿਆਰ ਕੀਤਾ ਜਾਵੇਗਾ, ਉੱਥੇ ਹੀ ਇੰਟਰਲਾਕਿੰਗ ਟਾਈਲ , ਨਵੇਂ ਬਾਥਰੂਮਾਂ ਦੀ ਉਸਾਰੀ ਅਤੇ ਨਵੀਂ ਰਸੋਈ ਦੀ ਉਸਾਰੀ ਵੀ ਹੋਵੇਗੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਪਟਵਾਰਖ਼ਾਨੇ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਅਨੇਕਾਂ ਹੀ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਪੂਰਾ ਹੋਣ ਨਾਲ ਲੌਂਗੋਵਾਲ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ । ਇਸ ਮੌਕੇ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਸੂਬੇਦਾਰ ਮੇਲਾ ਸਿੰਘ ਐਮ. ਸੀ., ਗੁਰਮੀਤ ਸਿੰਘ ਫੌਜੀ ਐਮ. ਸੀ., ਬਲਵਿੰਦਰ ਸਿੰਘ ਐਮ. ਸੀ., ਦਵਿੰਦਰ ਢਿੱਲੋ, ਸੀਸ਼ਨਪਾਲ ਐਮ. ਸੀ. ਵੀ ਹਾਜ਼ਰ ਸਨ ।

Punjab Bani 08 April,2025
ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਰਾਜਪੁਰਾ 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਮੈਡਮ ਨੀਨਾ ਮਿੱਤਲ ਵਿਧਾਇਕਾ ਵਿਧਾਨ ਸਭਾ ਹਲਕਾ ਰਾਜਪੁਰਾ ਨੇ ਲੋਕ ਅਰਪਿਤ ਕੀਤਾ ਗਿਆ । ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਵਾਗਤੀ ਗੀਤ ਰਾਹੀਂ ਹੋਈ। ਸਕੂਲ ਮੁਖੀ ਪ੍ਰਿੰਸੀਪਲ ਡਾ: ਨਰਿੰਦਰ ਕੌਰ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ । ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਨੂੰ ਸੋਹਣਾ ਬਣਾਉਣ, ਨਵੀ ਚਾਰਦਿਵਾਰੀ, ਨਵੇਂ ਚਾਰ ਕਮਰਿਆਂ ਦੀ ਉਸਾਰੀ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ, ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਭੇਜ ਕੇ ਮਿਆਰੀ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ 'ਤੇ ਰੌਸ਼ਨੀ ਪਾਈ ਗਈ। ਮੁੱਖ ਮਹਿਮਾਨ ਐਮ. ਐਲ. ਏ. ਰਾਜਪੁਰਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ । ਵਿਧਾਇਕਾ ਨੀਨਾ ਮਿੱਤਲ ਨੇ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਸਲਾਨਾ ਨਤੀਜੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਨਗਦ ਇਨਾਮ ਦੇ ਨਾਲ-ਨਾਲ ਆਸ਼ੀਰਵਾਦ ਦਿੱਤਾ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ । ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਿਜਨਸ ਬਲਾਸਟਰ, ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਇਸ ਮੌਕੇ ਰਿਤੇਸ਼ ਬਾਂਸਲ ਐਮ. ਐਲ. ਏ. ਕੋਆਰਡੀਨੇਟਰ, ਅਮਰਿੰਦਰ ਸਿੰਘ ਮੀਰੀ ਪੀ. ਏ. ਟੂ ਐਮ. ਐਲ. ਏ, ਵਿਜੇ ਮੈਨਰੋ ਬਲਾਕ ਪ੍ਰਧਾਨ  ਅਤੇ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਪੰਜਾਬ, ਪ੍ਰਿੰਸੀਪਲ ਜੋਗਾ ਸਿੰਘ, ਰਾਜੀਵ ਕੁਮਾਰ ਡੀ. ਐੱਸ. ਐੱਮ, ਅਜੇ ਕੁਮਾਰ ਪ੍ਰਧਾਨ ਵਿਉਪਾਰ ਮੰਡਲ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬੀ. ਐਨ. ਓ., ਰਚਨਾ ਰਾਣੀ ਬੀ ਐਨ ਓ, ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ,  ਰਾਜ ਕੁਮਾਰੀ ਸ਼ਰਮਾ, ਰਾਕੇਸ਼ ਸੋਢੀ, ਸੁਖਵਿੰਦਰ ਸਿੰਘ,  ਰਾਮ ਸ਼ਰਨ ਸਾਬਕਾ ਐਮ. ਸੀ., ਨਿਰਮਲ ਸਿੰਘ,  ਬਿਕਰਮਜੀਤ ਸਿੰਘ ਕੰਡੇਵਾਲਾ, ਲਲਿਤ ਕੁਮਾਰ ਲਵਲੀ, ਮ੍ਰਿਦੁਲ ਬਾਂਸਲ, ਗੁਰਸ਼ਰਨ ਸਿੰਘ ਵਿਰਕ, ਰਾਜੇਸ਼ ਬਾਵਾ ਯੂਥ ਪ੍ਰਧਾਨ,  ਨਿਤਿਨ ਕੁਮਾਰ, ਨਿਤਿਨ ਖੁਰਾਨਾ, ਗੁਰਵੀਰ ਸਰਾਓ, ਸੁਮਿਤ ਬਖਸ਼ੀ, ਰਮੇਸ਼ ਪਹੂਜਾ, ਅਨੁਪਮ ਬੀਆਰਸੀ, ਰਸ਼ਮੀ ਬੀਆਰਸੀ, ਅਸ਼ਵਨੀ ਕੁਮਾਰ, ਇੰਦੂ ਕੋਹਲੀ, ਅੰਮ੍ਰਿਤਜੀਤ ਸਿੰਘ,  ਜਸਵਿੰਦਰ ਕੌਰ, ਰਵਿੰਦਰ ਖੋਸਲਾ, ਕੁਲਦੀਪ ਕੁਮਾਰ ਵਰਮਾ, ਇੰਦਰਜੀਤ ਸਿੰਘ, ਦਿਨੇਸ਼ ਕੁਮਾਰ, ਕੁਲਵੀਰ ਸਿੰਘ, ਪ੍ਰਵੀਨ ਕੁਮਾਰ, ਦਵਿੰਦਰ ਸਿੰਘ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਮਿਊਂਸੀਪਲ ਕੌਂਸਲਰ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ ।

Punjab Bani 07 April,2025
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

ਪਟਿਆਲਾ, 5 ਅਪ੍ਰੈਲ : ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ 'ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 2954 ਐਫ. ਆਈ. ਆਰਜ਼. ਕੀਤੀਆਂ ਗਈਆਂ ਹਨ, ਜਦਕਿ 55 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੁਣ ਸਮੇਤ 196 ਕਿਲੋ ਹੈਰੋਇਨ, 55 ਕਿਲੋ ਚਰਸ ਤੇ ਗਾਂਜਾ ਤੇ 5.93 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਜਲਦ ਹੀ ਆਪਣੇ ਅੰਜਾਮ 'ਤੇ ਪੁੱਜੇਗੀ ਤੇ ਸੂਬਾ ਨਸ਼ਾ ਮੁਕਤ ਹੋਵੇਗਾ । ਸੂਬੇ 'ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਹੋਇਆ ਹੈ ਵਾਧਾ  ਅੱਜ ਇਥੇ ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ੇ ਦੀ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸੂਬੇ 'ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋਇਆ ਹੈ ਤੇ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਓਟ ਕਲੀਨਿਕਾਂ ਵਿੱਚ ਦਵਾਈ ਲੈਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ ਹੈ, ਜੋ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਹੀ ਨਤੀਜਾ ਹੈ । ਨਸ਼ਾ ਛੁਡਾਊ ਕੇਂਦਰਾਂ 'ਚ ਸਰਕਾਰ ਵੱਲੋਂ ਕਾਊਸਲਰਾਂ ਦੀ ਵਧਾਈ ਜਾ ਰਹੀ ਹੈ ਗਿਣਤੀ  ਡਾ. ਬਲਬੀਰ ਸਿੰਘ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਨਸ਼ਾ ਕਰ ਰਹੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰ ਲਏ ਸਨ, ਜਿਸ ਸਕਦਾ ਨਸ਼ਾ ਤਸਕਰਾਂ 'ਤੇ ਸੂਬੇ ਭਰ ਵਿੱਚ ਹੋਈ ਵੱਡੀ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਨਸ਼ਾ ਕਰ ਰਹੇ ਵਿਅਕਤੀ ਨੇ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ 'ਚ ਆਪਣਾ ਇਲਾਜ ਸ਼ੁਰੂ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ 'ਚ ਸਰਕਾਰ ਵੱਲੋਂ ਕਾਊਸਲਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤੇ ਸਰਕਾਰੀ ਡਾਕਟਰਾਂ ਨੂੰ ਲਗਾਤਾਰ ਟਰੇਨਿੰਗ ਵੀ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ 'ਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਜਿਥੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਦੀ ਰਜਿਸਟਰੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਇਲਾਜ ਉਪਰੰਤ ਉਹ ਆਪਣੇ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕਰ ਸਕਣ । ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਚਲਾਈ ਜਾ ਰਹੀ ਹੈ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ ਜੋ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਖਤੀ ਕਾਰਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਵਿੱਚ ਵੀ ਵੱਡੀ ਕਮੀ ਆਈ ਹੈ ।  ਸਿਹਤ ਮੰਤਰੀ ਨੇ ਦੱਸਿਆ ਕਿ ਉਹ ਆਨ ਲਾਈਨ ਦਵਾਈਆਂ ਦੀ ਵਿਕਰੀ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਸੋਮਵਾਰ ਨੂੰ ਮੁਲਾਕਾਤ ਕਰਕੇ ਈ-ਸਿਗਰਟ ਸਮੇਤ ਅਜਿਹੇ ਹੋਰ ਨਸ਼ੀਲੇ ਪਦਾਰਥ ਜੋ ਆਨ ਲਾਈਨ ਉਪਲਬੱਧ ਹਨ, ਉਨ੍ਹਾਂ ਦਾ ਮਾਮਲਾ ਉਠਾਉਣਗੇ । ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਕੂਲਾਂ 'ਚ ਐਨਰਜ਼ੀ ਡਰਿਕ ਦੀ ਵਿਕਰੀ ਬੰਦ ਕੀਤੀ ਗਈ ਹੈ  ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ 'ਤੇ ਤਨਜ਼ ਕਸਦਿਆਂ ਕਿਹਾ ਕਿ ਉਸ ਸਮੇਂ ਨਸ਼ਾ ਤਸਕਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਣ ਕਾਰਨ ਇਹ ਬਿਮਾਰੀ ਪੰਜਾਬ 'ਚ ਫੈਲੀ ਹੈ ਤੇ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੀਰੋ ਟਾਲਰੈਂਸ ਅਪਣਾਈ ਹੈ, ਜਿਸ ਸਦਕਾ ਸੂਬੇ 'ਚ ਨਸ਼ਾ ਤੇਜ਼ੀ ਨਾਲ ਖ਼ਤਮ ਹੁੰਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਕੂਲਾਂ 'ਚ ਐਨਰਜ਼ੀ ਡਰਿਕ ਦੀ ਵਿਕਰੀ ਬੰਦ ਕੀਤੀ ਗਈ ਹੈ । ਸਿਹਤ ਮੰਤਰੀ ਨੇ ਕੀਤੀ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਉਣ ਦੀ ਅਪੀਲ ਸਿਹਤ ਮੰਤਰੀ ਨੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਅਜਿਹੇ ਨਸ਼ਾ ਪੀੜਤ ਵਿਅਕਤੀ ਨੂੰ ਜਾਣਦਾ ਹੈ ਤਾਂ ਉਹ ਉਸ ਨੂੰ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਜਰੂਰ ਕਰੇ, ਕਿਉਂਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟਣ ਨਾਲ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਨ੍ਹਾਂ ਦਾ ਇਲਾਜ ਨਸ਼ਾ ਛਡਾਊ ਕੇਂਦਰ ਵਿੱਚ ਕੀਤਾ ਜਾਂਦਾ ਹੈ । ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤੀ ਹੋਇਆ ਹੈ, ਜਿਥੇ ਲੋਕ ਆਪਣੇ ਖੇਤਰ 'ਚ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ ।

Punjab Bani 05 April,2025
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ । ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ । ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ ।

Punjab Bani 05 April,2025
ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ 'ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾ

ਪਟਿਆਲਾ, 4 ਅਪ੍ਰੈਲ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪੌਸ਼ਟਿਕ ਸੁਰੱਖਿਆ 'ਤੇ ਜੋਰ ਦਿੰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ (ਨਿਊਟ੍ਰੀਸ਼ਨ) ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਖੁਰਾਕ ਕਮਿਸ਼ਨ ਦਾ ਕੰਮ ਪੌਸ਼ਟਿਕ ਸੁਰੱਖਿਆ ਨੂੰ ਲਾਜਮੀ ਕਰਨਾ ਹੈ ਤਾਂ ਕਿ ਹਰੇਕ ਨਾਗਰਿਕ ਅਤੇ ਖਾਸ ਕਰਕੇ ਸਾਡੇ ਬੱਚਿਆਂ ਦਾ ਆਹਾਰ ਪੌਸ਼ਟਿਕ ਹੋਵੇ, ਇਸ ਨਾਲ ਹੀ ਸਾਡਾ ਸਮਾਜ ਤੰਦਰੁਸਤ ਹੋਵੇਗਾ ।
-ਕਿਹਾ, ਸਕੂਲਾਂ 'ਚ ਮਿਡ ਡੇਅ ਮੀਲ ਤੇ ਆਂਗਣਵਾੜੀਆਂ 'ਚ ਸ਼ੁੱਧ ਆਹਾਰ ਪ੍ਰਦਾਨ ਕਰਵਾਕੇ ਪੌਸ਼ਟਿਕ ਸੁਰੱਖਿਆ ਯਕੀਨੀ ਬਣਾਈ ਜਾਵੇਗੀ
ਅੱਜ ਇੱਥੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ. ਡੀ. ਸੀ. (ਜਨਰਲ ਤੇ ਦਿਹਾਤੀ ਵਿਕਾਸ) ਇਸ਼ਾ ਸਿੰਗਲ ਤੇ ਫੂਡ ਕਮਿਸ਼ਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਮੁਲੰਕਣ ਕਰਨ ਲਈ ਬੈਠਕ ਕਰਦਿਆਂ ਜ਼ਿਲ੍ਹੇ ਅੰਦਰ ਮਿਡ ਡੇ ਮੀਲ ਬਣਾਉਣ ਵਾਲਿਆਂ ਤੇ ਹੈਲਪਰਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਸਾਲ ਭਰ ਦੀ ਸਿਖਲਾਈ ਦੇਣ ਲਈ ਕੈਲੰਡਰ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ।
ਚੇਅਰਮੈਨ ਵੱਲੋਂ ਕੌਮੀ ਖਾਧ ਸੁਰੱਖਿਆ ਐਕਟ ਤਹਿਤ ਪਟਿਆਲਾ 'ਚ ਚੱਲ ਰਹੇ ਕਾਰਜਾਂ ਦਾ ਮੁਲੰਕਣ
ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਬੱਚਿਆਂ ਵਿੱਚ ਵਿਟਾਮਿਨਜ, ਮਿਨਰਲਜ਼ ਤੇ ਹੋਰ ਗੋਲੀਆਂ ਨਾਲ ਘਾਟ ਨਹੀਂ ਪੂਰੀ ਹੋਣੀ ਸਗੋਂ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਤ ਕਰਨਾ ਪਵੇਗਾ, ਜਿਸ ਲਈ ਜ਼ਿਲ੍ਹੇ ਦੇ 939 ਪ੍ਰਾਇਮਰੀ ਸਕੂਲਾਂ ਤੇ 1829 ਆਂਗਣਵਾੜੀਆਂ ਵਿਖੇ ਪੋਸ਼ਣ ਵਾਟਿਕਾ ਸਮੇਤ, ਕਿਚਨ ਗਾਰਡਨ, ਦੇਸੀ ਜੜੀ ਬੂਟੀਆਂ ਵਾਲੇ ਅਸ਼ਵਗੰਧਾ, ਤੁਲਸੀ ਆਦਿ ਦੇ ਬੂਟੇ ਹੋਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਫੂਡ ਕਮਿਸ਼ਨ ਵੱਲੋਂ ਆਂਗਣਵਾੜੀਆਂ ਤੇ ਮਿਡ ਡੇ ਮੀਲ ਤਹਿਤ ਸ਼ੁੱਧ ਤੇ ਪੌਸ਼ਟਿਕ ਭੋਜਨ ਨਾਲ ਸਾਡੇ ਬੱਚਿਆਂ ਦੀ ਸਿਹਤ ਠੀਕ ਰੱਖਣ ਸਮੇਤ ਰਾਸ਼ਨ ਡਿਪੂਆਂ ਰਾਹੀਂ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਜੋਰ ਦਿੱਤਾ ਜਾ ਰਿਹਾ ਹੈ ।
ਬਾਲ ਮੁਕੰਦ ਸ਼ਰਮਾ  ਨੇ ਕੀਤਾ ਖਪਤਕਾਰਾਂ ਨੂੰ ਮਿਲਦੀ ਕਣਕ ਦੀ ਵੰਡ ਯਕੀਨੀ ਤੌਰ 'ਤੇ ਕਰਨ ਅਤੇ ਸ਼ਿਕਾਇਤਾਂ ਦਾ ਨਿਪਟਾਰਾ 
ਬਾਲ ਮੁਕੰਦ ਸ਼ਰਮਾ ਨੇ ਡੀ. ਐਫ. ਐਸ. ਸੀ. ਕੋਲੋਂ ਪਟਿਆਲਾ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਨੂੰ ਲਾਗੂ ਕਰਨ, ਰਾਸ਼ਨ ਡਿਪੂਆਂ ਵਿਖੇ ਖਪਤਕਾਰਾਂ ਨੂੰ ਮਿਲਦੀ ਕਣਕ ਦੀ ਵੰਡ ਯਕੀਨੀ ਤੌਰ 'ਤੇ ਕਰਨ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੀਤੇ ਕਾਰਜਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੋਲੋਂ ਪੋਸ਼ਣ ਸਕੀਮਾਂ, ਸਿਵਲ ਸਰਜਨ, ਸਕੂਲ ਹੈਲਥ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਕੋਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿਹਤ ਜਾਂਚ ਪ੍ਰਕ੍ਰਿਆ ਅਤੇ ਜ਼ਿਲ੍ਹਾ ਫੂਡ ਅਫ਼ਸਰ ਕੋਲੋਂ ਮਿਡ ਡੇ ਮੀਲ ਕੁੱਕ ਨੂੰ ਸਾਫ਼-ਸਫ਼ਾਈ ਰੱਖਣ ਲਈ ਟ੍ਰੇਨਿੰਗ ਦੇਣ ਤੇ ਚੈਕਿੰਗ ਕਰਨ ਦਾ ਮੁਲੰਕਣ ਵੀ ਕੀਤਾ ।
ਡਿਪਟੀ ਕਮਿਸ਼ਨਰ ਕਰਵਾਇਆ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਤੋਂ ਜਾਣੂ 
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ । ਇਸ 'ਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਅੰਦਰ ਪੌਸ਼ਟਿਕ ਸੁਰੱਖਿਆ 'ਤੇ ਨਿੱਠ ਕੇ ਕੰਮ ਕਰਨਾ ਯਕੀਨੀ ਬਣਾਉਣ ਅਤੇ ਉਹ ਸਤੰਬਰ ਮਹੀਨੇ ਮੁੜ ਤੋਂ ਮੁਲੰਕਣ ਕਰਨ ਲਈ ਪਟਿਆਲਾ ਪੁੱਜਣਗੇ ।

Punjab Bani 04 April,2025
ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ. ਐਸ. ਪੀ. ‘ਤੇ ਖ਼ਰੀਦ ਕਰੇਗੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 1865 ਮੰਡੀਆਂ ਤੋਂ ਇਲਾਵਾ ਲੋੜ ਪੈਣ ‘ਤੇ 600 ਆਰਜੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿੱਥੇ ਕਣਕ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ 5 ਲੱਖ ਗੱਟਿਆਂ ਦੇ ਪ੍ਰਬੰਧ ਵੀ ਮੁਕੰਮਲ ਹਨ । ਐਫ. ਸੀ. ਆਈ. ਨੇ ਰੱਖਿਆ ਹੈ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ  ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਐਫ. ਸੀ. ਆਈ. ਨੇ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਰਾਜ ਵਿੱਚ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਹੈ, ਜਿਸ ਕਰਕੇ ਇਹ ਟੀਚਾ ਸਹਿਜੇ ਹੀ ਪੂਰਾ ਕਰ ਲਿਆ ਜਾਵੇਗਾ । ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ । ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ । ਇਸ ਮੌਕੇ ਏ. ਡੀ. ਸੀ. (ਸ਼ਹਿਰੀ ਵਿਕਾਸ)ਨਵਰੀਤ ਕੌਰ ਸੇਖੋਂ, ਆੜਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ, ਆੜਤੀ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਪ੍ਰਧਾਨ ਅਨਾਜ ਮੰਡੀ ਦਵਿੰਦਰ ਸਿੰਘ ਵੈਦਵਾਨ ਸਮੇਤ ਹੋਰ ਪਤਵੰਤੇ ਮੌਜੂਦ ਸਨ ।

Punjab Bani 03 April,2025
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਸੰਗਰੂਰ , 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ । ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ : ਮੀਤ ਹੇਅਰ ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ । ਸੱਚਰ ਕਮੇਟੀ ਦੀਆਂ ਸਾਰੀਆਂ ਸਿਫ਼ਾਰਸ਼ਾਂ ਕਿਉਂ ਅਣਗੌਲੀਆ ਕੀਤੀਆਂ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ । ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ । ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ । ਇਸ ਬਿੱਲ ਨੂੰ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਉਣ ਦੀ ਗੱਲ ਆਖੀ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ । ਮਾਲੇਰਕੋਟਲਾ ਦੇ ਆਪਸੀ ਭਾਈਚਾਰੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਵੰਡੀਆਂ ਪਾਉਣ ਤੋਂ ਵਰਜਿਆ ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਨਵਾਬ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ । ਆਪ ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ ।

Punjab Bani 03 April,2025
ਪੰਜਾਬ ਸਰਕਾਰ ਨੇ ਬਿਜਲੀ ਦਰਾਂ 'ਚ ਕਟੌਤੀ ਕਰਕੇ ਦਿੱਤੀ ਲੋਕਾਂ ਨੂੰ ਰਾਹਤ : ਅਜੀਤਪਾਲ ਕੋਹਲੀ

ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਨ ਦਾ ਜੋ ਐਲਾਨ ਕੀਤਾ ਹੈ, ਉਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਉਨ੍ਹਾਂ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਅੱਜ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਕੀਤਾ। ਇਸ ਮੌਕੇ ਉਨਾ ਨਾਲ ਸਾਬਕਾ ਮੰਤਰੀ ਚੇਤਨ ਸਿੰਘ ਜੋੜਮਾਜਰਾ, ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੀ ਮੌਜੂਦ ਸਨ । ਇਹ ਕਦਮ ਬਿਜਲੀ ਖੇਤਰ ਦੇ ਸਰਕਾਰ ਦੇ ਕੁਸ਼ਲ ਪ੍ਰਬੰਧਨ ਕਾਰਨ ਸੰਭਵ ਹੋਇਆ ਹੈ ਵਿਧਾਇਕ ਅਜੀਤਪਾਲ ਸਿਘ ਕੋਹਲੀ ਨੇ ਆਖਿਆ ਕਿ ਇਹ ਕਦਮ ਬਿਜਲੀ ਖੇਤਰ ਦੇ ਸਰਕਾਰ ਦੇ ਕੁਸ਼ਲ ਪ੍ਰਬੰਧਨ ਕਾਰਨ ਸੰਭਵ ਹੋਇਆ ਹੈ, ਜਿਸ ਨਾਲ ਸੂਬੇ ਦੇ ਵਿੱਤੀ ਸਰਪਲੱਸ ਬਣਨ ਸਣੇ ਊਰਜਾ ਉਤਪਾਦਨ ਵਿੱਚ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਨ ਜੋ ਕਿ 2015 ਤੋਂ ਬੰਦ ਸੀ, ਨੂੰ 2022 ਵਿਚ ਆਪ ਸਰਕਾਰ ਦੇ ਅਧੀਨ ਮੁੜ ਸੁਰਜੀਤ ਕੀਤਾ ਗਿਆ ਸੀ, ਜਿਸ ਨਾਲ ਪੰਜਾਬ ਦੇ ਥਰਮਲ ਪਲਾਂਟਾਂ ਲਈ ਕੋਲੇ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਗਈ ਸੀ । ਪੰਜਾਬ ਸਰਕਾਰ ਨੇ 540 ਮੈਗਾਵਾਟ ਜੀਵੀਕੇ ਥਰਮਲ ਪਲਾਂਟ ਨੂੰ ਸਫਲਤਾਪੂਰਵਕ ਹਾਸਲ ਕੀਤਾ, ਇਸ ਦਾ ਨਾਂ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ । ਇਸ ਕਦਮ ਨੇ ਪੰਜਾਬ ਦੇ ਊਰਜਾ ਉਤਪਾਦਨ ਨੂੰ ਕਾਫ਼ੀ ਵਧਾ ਦਿੱਤਾ ਹੈ, ਜਿਸ ਨਾਲ ਨਿੱਜੀ ਪਾਵਰ ਪਲਾਂਟਾਂ ੋਤੇ ਨਿਰਭਰਤਾ ਘਟੀ ਹੈ। 90 ਫੀਸਦੀ ਘਰਾਂ ਦੇ ਬਿਜਲੀ ਦੇ ਬਿਲ ਆ ਰਹੇ ਹਨ ਜੀਰੋ ਉਨ੍ਹਾਂ ਦੱਸਿਆ ਕਿ ਜੁਲਾਈ 2022 ਤੋਂ ਪੰਜਾਬ ਸਰਕਾਰ ਨੇ 600 ਯੂਨਿਟ ਤਕ ਵਰਤੋਂ ਕਰਨ ਵਾਲੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਦੇ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨਾ ਕਿਹਾ ਕਿ ਐਲਾਨੀਆਂ ਗਈਆਂ ਟੈਰਿਫ ਕਟੌਤੀਆਂ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਲਾਗੂ ਹੋਣਗੀਆਂ। ਸੋਧੀਆਂ ਟੈਰਿਫ ਦਰਾਂ ਘਰੇਲੂ ਖਪਤਕਾਰਾਂ ਲਈ ਹਨ, ਜੋ ਪ੍ਰਤੀ ਬਿੱਲ 600 ਯੂਨਿਟ ਤੋਂ ਵੱਧ ਵਰਤ ਰਹੇ ਹਨ । ਦੋ ਕਿਲੋਵਾਟ ਲੋਡ ਤਕ ਬਿੱਲ ਵਿਚ 160 ਰੁਪਏ ਪ੍ਰਤੀ ਮਹੀਨਾ ਘਟਾਏ ਗਏ ਹਨ, 2 ਤੋਂ 7 ਕਿਲੋਵਾਟ ਤਕ ਲੋਡ ਵਾਲੇ ਬਿੱਲ ਵਿੱਚ 90 ਰੁਪਏ ਪ੍ਰਤੀ ਮਹੀਨਾ ਅਤੇ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਬਿੱਲ ਵਿਚ 32 ਰੁਪਏ ਪ੍ਰਥੀ ਮਹੀਨਾ ਘਟਾਏ ਗਏ ਹਨ। ਇਸ ਦੇ ਨਾਲ ਹੀ ਵਪਾਰਕ ਖਪਤਕਾਰਾਂ ਲਈ 500 ਯੂਨਿਟ ਤਕ ਦੀ ਖਪਤ ਲਈ ਟੈਰਿਫ 0.02 ਰੁਪਏ ਯੂਨਿਟ ਘਟਾਏ ਗਏ। ਇਸ ਨਾਲ ਛੋਟੇ ਕਾਰੋਬਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਕਾਫ਼ੀ ਲਾਭ ਹੋਵੇਗਾ । ਕਿਸੇ ਵਰਗ ਲਈ ਕੋਈ ਫਿਕਸਡ ਚਾਰਜ ਨਹੀ ਵਧਾਇਆ : ਕੋਹਲੀ ਵਿਧਾਇਕ ਅਜੀਤਪਾਲ ਕੋਹਲੀ ਨੇ ਦਸਿਆ ਕਿ ਸਰਕਾਰ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਵਰਗ ਲਈ ਕੋਈ ਫਿਕਸਡ ਚਾਰਜ ਨਹੀਂ ਵਧਾਇਆ ਗਿਆ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾਵੇ ਕਿ ਸਮਾਜ ਦੇ ਸਾਰੇ ਵਰਗਾਂ ਲਈ ਬਿਜਲੀ ਕਿਫਾਇਤੀ ਰਹੇ। ਪੰਜਾਬ ਸਰਕਾਰ ਲੋਕਾਂ ਲਈ ਨਿਰਵਿਘਨ, ਸਾਫ਼ ਅਤੇ ਕਿਫਾਇਤੀ ਬਿਜਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, ੋਇਹ ਬਿਜਲੀ ਨੂੰ ਹੋਰ ਕਿਫਾਇਤੀ ਬਣਾਉਣ ਵਲ ਇਕ ਇਤਿਹਾਸਕ ਕਦਮ ਹੈ ।

Punjab Bani 31 March,2025
ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਪਟਿਆਲਾ/ਚੰਡੀਗੜ੍ਹ, 30 ਮਾਰਚ  : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ ਦੀ ਖੁਸ਼ਹਾਲੀ,ਅਤੇ ਨਸ਼ਿਆਂ ਵਿਰੁੱਧ ਲੜਾਈ ਵਿਚ ਬਲ ਦੀ ਅਰਦਾਸ ਕੀਤੀ । ਮਾਂ ਕਾਲੀ ਦੇ ਆਸ਼ੀਰਵਾਦ ਨਾਲ, ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾ ਦੇਵੇਗਾ : ਮਨੀਸ਼ ਸਿਸੋਦੀਆ ਇਸ ਮੌਕੇ 'ਤੇ ਸਿਸੋਦੀਆ ਨੇ ਆਪਣੀ ਸ਼ਰਧਾ ਜ਼ਾਹਰ ਕਰਦਿਆਂ ਕਿਹਾ, "ਇਹ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਨਵਰਾਤਰੀ ਇੱਕ ਅਧਿਆਤਮਿਕ ਯਾਤਰਾ ਹੈ। ਇਹ ਨੌਂ ਦਿਨ ਉਹ ਹਨ ਜਦੋਂ ਅਸੀਂ ਆਪਣੇ ਅੰਦਰ ਮੌਜੂਦ ਬ੍ਰਹਮ ਊਰਜਾਵਾਂ ਨਾਲ ਡੂੰਘੇ ਤੌਰ 'ਤੇ ਜੁੜਦੇ ਹਾਂ ਅਤੇ ਚੁਣੌਤੀਆਂ ਨੂੰ ਪਾਰ ਕਰਨ ਦੀ ਤਾਕਤ ਪਾਉਂਦੇ ਹਾਂ।" ਸਿਸੋਦੀਆ ਨੇ ਬੁਰਾਈਆਂ ਦੇ ਖਾਤਮੇ ਵਿੱਚ ਮਾਂ ਕਾਲੀ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਨਸ਼ਿਆਂ ਅਤੇ ਹੋਰ ਸਮਾਜਿਕ ਚੁਣੌਤੀਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਾਨੰਤਰ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਭੂਤਾਂ ਅਤੇ ਬੁਰਾਈਆਂ ਨੂੰ ਨਸ਼ਟ ਕਰਨ ਲਈ ਪੂਜੀ ਜਾਣ ਵਾਲੀ ਮਾਤਾ ਕਾਲੀ ਦਾ ਆਸ਼ੀਰਵਾਦ ਸਾਨੂੰ ਨਸ਼ੇ ਦੀ ਲੱਤ ਵਰਗੀਆਂ ਅਜੋਕੇ ਭੂਤਾਂ ਨਾਲ ਲੜਨ ਦੀ ਤਾਕਤ ਦਿੰਦਾ ਹੈ। ਉਨ੍ਹਾਂ ਦੀ ਇਲਾਹੀ ਅਗਵਾਈ ਨਾਲ ਪੰਜਾਬ ਜਲਦੀ ਹੀ ਇਸ ਖ਼ਤਰੇ ਤੋਂ ਮੁਕਤ ਹੋ ਜਾਵੇਗਾ। ਪੰਜਾਬ ਦੇ ਬੱਚਿਆਂ ਲਈ ਇੱਕ ਬਿਹਤਰ ਭਵਿੱਖ ਬਣਾਉਣਾ ਪੰਜਾਬ ਦਾ ਬਿਹਤਰ ਭਵਿੱਖ ਬਣਾਉਣ ਦੇ ਸਮਾਨ-ਮਨੀਸ਼ ਸਿਸੋਦੀਆ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਜ਼ੋਰਦਾਰ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ, “ਇਲਾਹੀ ਬਖਸ਼ਿਸ਼ਾਂ ਤੋਂ ਬਿਨਾਂ ਅਜਿਹੀ ਡੂੰਘੀ ਜੜ੍ਹ ਵਾਲੀ ਸਮੱਸਿਆ ਨਾਲ ਲੜਨਾ ਅਸੰਭਵ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਸਿਸੋਦੀਆ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹਾਲ ਹੀ ਵਿੱਚ ਹੋਈ ਪ੍ਰਗਤੀ ਵੱਲ ਇਸ਼ਾਰਾ ਕੀਤਾ । ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਦੁਆਰਾ ਫੈਲਾਏ ਗਏ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੇ ਕੂੜੇ ਨੂੰ ਸਾਫ਼ ਕਰ ਦਿੱਤਾ ਗਿਆ ਹੈ । ਹੁਣ, ਪੰਜਾਬ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ । ਪਿਛਲੀਆਂ ਸਰਕਾਰਾਂ ਵਲੋਂ ਫੈਲਾਏ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੇ ਕੂੜੇ ਨੂੰ 'ਆਪ' ਸਰਕਾਰ ਨੇ ਕਰ ਦਿੱਤਾ ਹੈ ਸਾਫ਼, ਹੁਣ, ਪੰਜਾਬ ਹੋਰ ਵੀ ਤੇਜ਼ ਰਫ਼ਤਾਰ ਨਾਲ ਵਧ ਰਿਹਾ ਹੈ ਅੱਗੇ- ਮਨੀਸ਼ ਸਿਸੋਦੀਆ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸਿਸੋਦੀਆ ਨੇ ਚੇਤਾਵਨੀ ਦਿੱਤੀ "ਅਜਿਹੇ ਜਾਲਾਂ ਵਿੱਚ ਫਸਣ ਦੇ ਭਿਆਨਕ ਨਤੀਜੇ ਨਿਕਲਦੇ ਹਨ। ਨੌਜਵਾਨਾਂ ਨੂੰ ਆਪਣੇ ਅਤੇ ਪੰਜਾਬ ਦੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਨ੍ਹਾਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ," । ਸਿੱਖਿਆ ਦੇ ਖੇਤਰ ਵਿੱਚ 'ਆਪ' ਦੇ ਕ੍ਰਾਂਤੀਕਾਰੀ ਕੰਮਾਂ 'ਤੇ ਚਾਨਣਾ ਪਾਉਂਦੇ ਹੋਏ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਤੋਂ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ । ਉਨ੍ਹਾਂ ਕਿਹਾ, "ਕੱਲ੍ਹ ਮੈਂ ਇੱਕ ਮਾਤਾ-ਪਿਤਾ-ਅਧਿਆਪਕ ਮੀਟਿੰਗ (PTM) ਵਿੱਚ ਸ਼ਾਮਲ ਹੋਇਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਮੈਨੂੰ ਪਤਾ ਲੱਗਾ ਕਿ ਬਹੁਤ ਸਾਰੇ ਮਾਪੇ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ ਕਿਉਂਕਿ ਇੱਥੇ ਸੁਧਾਰ ਹੋਏ ਹਨ। ਇਹ ਕਿਸੇ ਵਿਦਿਅਕ ਕ੍ਰਾਂਤੀ ਤੋਂ ਘੱਟ ਨਹੀਂ ਹੈ । ਉਨ੍ਹਾਂ ਨੇ ਇੱਕ ਪਿੰਡ ਦੇ ਬੱਚੇ ਦੀ ਕਹਾਣੀ ਸੁਣਾਈ ਜਿਸਨੇ ਆਪਣੇ ਸਾਦੇ ਪਿਛੋਕੜ ਦੇ ਬਾਵਜੂਦ, ਜੇਈਈ ਪ੍ਰੀਖਿਆ ਪਾਸ ਕੀਤੀ ਅਤੇ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਲਈ ਤਿਆਰ ਹੈ। ਸਿਸੋਦੀਆ ਨੇ ਅੱਗੇ ਕਿਹਾ "ਇਹ ਗੁਣਵੱਤਾ ਵਾਲੀ ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ਹੈ,"। ਸਿਸੋਦੀਆ ਨੇ ਕਿਹਾ, ਪੰਜਾਬ ਦੀ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਕੰਮ, ਅੱਜ ਪੰਜਾਬ ਦੇ ਇੱਕ ਵੀ ਸਕੂਲ ਵਿੱਚ ਬੱਚੇ ਫਰਸ਼ 'ਤੇ ਨਹੀਂ ਬੈਠਦੇ ਸਿਸੋਦੀਆ ਨੇ ਕਿਹਾ, "ਅੱਜ ਪੰਜਾਬ ਦੇ ਇੱਕ ਵੀ ਸਕੂਲ ਵਿੱਚ ਬੱਚੇ ਫਰਸ਼ 'ਤੇ ਨਹੀਂ ਬੈਠੇ ਹਨ। ਸਕੂਲਾਂ ਦੀ ਬਾਉਂਡਰੀ/ ਦੀਵਾਰ ਵਰਗੇ ਮੁੱਦਿਆਂ ਨੂੰ ਹੱਲ ਕੀਤਾ ਗਿਆ ਹੈ, ਅਤੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇ ।" ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਬੱਚੇ ਇੰਨੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਕਿ ਉਨ੍ਹਾਂ ਨੂੰ ਚੰਦਰਯਾਨ ਦੇ ਲਾਂਚ ਨੂੰ ਦੇਖਣ ਲਈ ਚੁਣਿਆ ਗਿਆ ਸੀ । ਸਿਸੋਦੀਆ ਨੇ ਕਿਹਾ "ਪੰਜਾਬ ਦੇ ਬੱਚਿਆਂ ਲਈ ਇੱਕ ਬਿਹਤਰ ਭਵਿੱਖ ਬਣਾਉਣਾ ਪੰਜਾਬ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੇ ਸਮਾਨ ਹੈ,"। ਸਿਸੋਦੀਆ ਨੇ ਨਵਰਾਤਰੀ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਐਕਸ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਸਿਸੋਦੀਆ ਨੇ ਨਵਰਾਤਰੀ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ, "ਇਹ ਨੌਂ ਦਿਨ ਬ੍ਰਹਮ ਊਰਜਾਵਾਂ ਦਾ ਜਸ਼ਨ ਹਨ ਅਤੇ ਸਾਡੀ ਅੰਦਰੂਨੀ ਸ਼ਕਤੀ ਨਾਲ ਡੂੰਘਾਈ ਨਾਲ ਜੁੜਨ ਦਾ ਸਮਾਂ ਹੈ। ਅੱਜ, ਨਵਰਾਤਰੀ ਦੇ ਪਹਿਲੇ ਦਿਨ, ਮੈਨੂੰ ਪਟਿਆਲਾ ਵਿੱਚ ਮਾਂ ਕਾਲੀ ਦੇ ਪ੍ਰਾਚੀਨ ਮੰਦਰ ਵਿੱਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ । ਇੱਥੇ ਖੜ੍ਹੇ ਹੋਣ ਨਾਲ ਮਨੁੱਖ ਨੂੰ ਸ਼ਾਂਤੀ ਅਤੇ ਊਰਜਾ ਦੀ ਡੂੰਘੀ ਭਾਵਨਾ ਮਿਲਦੀ ਹੈ ।" ਉਨ੍ਹਾਂ ਅੱਗੇ ਕਿਹਾ, "ਮੈਂ ਮਾਂ ਕਾਲੀ ਨੂੰ ਸਾਰਿਆਂ ਲਈ ਖੁਸ਼ੀ, ਸਿਹਤ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ । ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ, ਹਰ ਘਰ ਵਿੱਚ ਭੋਜਨ ਦਾ ਭੰਡਾਰ ਹੋਵੇ ਅਤੇ ਹਰ ਦਿਲ ਪਿਆਰ ਨਾਲ ਭਰਿਆ ਹੋਵੇ । ਮਾਂ ਦੇ ਆਸ਼ੀਰਵਾਦ ਨਾਲ, ਪੰਜਾਬ ਖੁਸ਼ਹਾਲ ਹੋਵੇਗਾ, ਅਤੇ ਦੇਸ਼ ਅੱਗੇ ਵਧੇਗਾ।" ਸਿਸੋਦੀਆ ਨੇ ਮਾਤਾ ਤੋਂ ਤਾਕਤ ਮੰਗਦੇ ਹੋਏ ਕਿਹਾ, "ਮੈਂ ਲੋਕਾਂ ਦੀ ਅਣਥੱਕ ਸੇਵਾ ਕਰਨ ਅਤੇ ਧੀਰਜ, ਪਿਆਰ ਅਤੇ ਸੱਚਾਈ ਨਾਲ ਹਰ ਚੁਣੌਤੀ ਨੂੰ ਪਾਰ ਕਰਨ ਦੀ ਤਾਕਤ ਲਈ ਪ੍ਰਾਰਥਨਾ ਕੀਤੀ। ਨਵਰਾਤਰੀ ਦਾ ਸੰਦੇਸ਼ ਸਪੱਸ਼ਟ ਹੈ - ਹਰ ਬ੍ਰਹਮ ਸ਼ਕਤੀ ਸਾਡੇ ਅੰਦਰ ਰਹਿੰਦੀ ਹੈ । ਆਓ ਇਸਨੂੰ ਵੱਡੇ ਭਲੇ ਲਈ ਵਰਤੀਏ ।"

Punjab Bani 30 March,2025
ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ. ਟੀ.ਐਮ.) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਲੋੜੀਂਦੀ ਸਿਖਲਾਈ ਨੂੰ ਯਕੀਨੀ ਬਣਾਉਣਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਬਿਹਤਰ ਕਰੀਅਰ ਲਈ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮਾਰਗ ਦਰਸ਼ਨ ਕਰਨਗੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ ਸਗੋਂ ਰਾਹ ਦਸੇਰੇ ਵਜੋਂ ਸੇਧ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੰਮ ਸਵੈ-ਇੱਛਤ ਸੇਵਾ ਹੋਵੇਗਾ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਨੂੰ ਨਿਭਾਉਣਾ ਹੋਵੇਗਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਉਡਾਣ ਭਰਨ ਲਈ ਖੰਬ ਦੇਵੇਗਾ ਤਾਂ ਕਿ ਉਹ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਸਕਣ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣਗੇ ਤਾਂ ਕਿ ਉਹ ਮਹੱਤਵਪੂਰਨ ਪ੍ਰੀਖਿਆਵਾਂ ਪਾਸ ਕਰਕੇ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ । ਵਿਦਿਅਰਥੀਆਂ ਦੇ ਰੌਸ਼ਨ ਭਵਿੱਖ ਲਈ ਸੇਧ ਦੇਣਗੇ ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਜ਼ਿਆਦਾ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਉਸ ਖੇਤਰ ਵਿੱਚ ਮੁੰਡਿਆਂ ਨਾਲੋਂ ਵੱਧ ਗਈਆਂ ਹਨ ਜਿਸ ਨੂੰ ਹੁਣ ਤੱਕ ਸਿਰਫ ਮਰਦਾਂ ਦਾ ਅਧਿਕਾਰ ਖੇਤਰ ਮੰਨਿਆ ਜਾਂਦਾ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦੇ 11 ਫੀਸਦੀ ਬਜਟ ਵਜੋਂ 18,047 ਕਰੋੜ ਰੁਪਏ ਅਲਾਟ ਕਰਕੇ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਵਾਂ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਵਿੱਚ ਮਦਦ ਕਰੇਗਾ । ਧੂਰੀ ਵਿਖੇ ਮੈਗਾ ਪੀ. ਟੀ. ਐਮ. ਵਿੱਚ ਲਿਆ ਹਿੱਸਾ, ਪੀ. ਟੀ. ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ 'ਤੇ ਪੂਰਾ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੁੱਧੀਮਾਨ ਵਿਦਿਆਰਥੀ ਅਤੇ ਪ੍ਰਤਿਭਾਸ਼ਾਲੀ ਲੋਕ ਹਨ ਜੋ ਮਿਲ-ਜੁਲ ਕੇ ਸਭ ਕੁਝ ਸੰਭਵ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਦੇ ਜੀਵਨ ਨੂੰ ਬਦਲਿਆ ਜਾ ਸਕੇ । ਸਿਸੋਦੀਆ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਲਈ ਪੰਜਾਬ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ 'ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਤੱਥਾਂ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ । ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੱਖ ਨਹੀਂ ਕੀਤਾ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਕੋਈ ਚਿੰਤਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਸਿੱਖਿਆ ਵਿੱਚ ਇਹ ਮਿਸਾਲੀ ਬਦਲਾਅ ਲਿਆਈ ਹੈ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਬੁਲੰਦੀ ਛੂਹਣ ਲਈ ਰਵਾਇਤੀ ਪਾਰਟੀਆਂ ਦੇ ਆਗੂਆਂ ਵਾਂਗ ਪੈਰਾਸ਼ੂਟ ਵਾਲਾ ਰਸਤਾ ਅਪਣਾਉਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਵਿਚਰਨ ਦਾ ਸੱਦਾ ਦਿੱਤਾ । ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਉਹ ਲੋਕ ਹੁੰਦੇ ਹਨ ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਉਹ ਲੋਕ ਹੁੰਦੇ ਹਨ ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਲਈ ਕੋਈ ਸੀਮਾ ਨਹੀਂ ਹੁੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਉਤਰਦੇ ਹਨ ਅਤੇ ਬਾਅਦ ਵਿੱਚ ਜਾਂ ਛੇਤੀ ਹੀ ਜ਼ਮੀਨ 'ਤੇ ਡਿੱਗਣ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਧਿਆਨ ਜ਼ਿੰਦਗੀ ਵਿੱਚ ਸਿਖਰਲਾ ਸਥਾਨ ਹਾਸਲ ਕਰਨ 'ਤੇ ਹੋਣਾ ਚਾਹੀਦਾ ਹੈ ਜਿਸ ਲਈ ਸੂਬਾ ਸਰਕਾਰ ਹਰ ਲੋੜੀਂਦੀ ਮਦਦ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਪੀ.ਟੀ.ਐਮ. ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਪੱਖਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ । ਇਹ ਮਿਸਾਲੀ ਬਦਲਾਅ ਹੈ ਕਿਉਂਕਿ ਅਜਿਹੇ ਪੀ. ਟੀ. ਐਮ. ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੀ ਹੁੰਦੇ ਸਨ ਪਰ ਸਰਕਾਰੀ ਸਕੂਲਾਂ ਵਿੱਚੋਂ ਨਦਾਰਦ ਹੁੰਦੇ ਸਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਬਦਲਾਅ ਹੈ ਕਿਉਂਕਿ ਅਜਿਹੇ ਪੀ. ਟੀ. ਐਮ. ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੀ ਹੁੰਦੇ ਸਨ ਪਰ ਸਰਕਾਰੀ ਸਕੂਲਾਂ ਵਿੱਚੋਂ ਨਦਾਰਦ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ । ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਹਰ ਖੇਤਰ ਵਿੱਚ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਹਰ ਖੇਤਰ ਵਿੱਚ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਯੋਗਤਾ ਦੇ ਆਧਾਰ 'ਤੇ 52,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਕੀਤੀ ਜਾਵੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਝੋਨਾ ਲਾਉਣ ਦੇ ਸਮੇਂ ਨੂੰ ਪਹਿਲਾਂ ਕਰਦਿਆਂ ਸੂਬਾ ਸਰਕਾਰ ਨੇ ਇਸ ਸਾਲ ਇਕ ਜੂਨ ਤੋਂ ਝੋਨਾ ਲਾਉਣ ਦਾ ਸੀਜ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਗੀਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਕੀਤੀ ਜਾਵੇ, ਜਿਸ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਵਿਉਂਤਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਕਲੀ ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਸਿੱਖਿਆ ਮਾਡਲ ਨੇ ਹੈਰਾਨੀਜਨਕ ਕੰਮ ਕੀਤਾ ਹੈ ਕਿਉਂਕਿ ਸ਼ਹਿਰਾਂ ਦੇ ਵਿਦਿਆਰਥੀ ਹੁਣ ਪਿੰਡਾਂ ਵਿੱਚ ਸਥਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਲਾਈਨਾਂ ਲਾ ਰਹੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਉਹ ਸੂਬੇ ਦਾ ਦੌਰਾ ਕਰ ਰਹੇ ਸਨ ਤਾਂ ਸਥਿਤੀ ਬਿਲਕੁਲ ਵੱਖਰੀ ਸੀ ਅਤੇ ਹੁਣ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਵਰਨਣਯੋਗ ਤਬਦੀਲੀਆਂ ਵੇਖੀਆਂ ਜਾ ਰਹੀਆਂ ਹਨ । ਪਿਛਲੇ 75 ਸਾਲਾਂ ਦੇ ਮੁਕਾਬਲੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਗਿਆ ਹੈ 'ਆਪ' ਆਗੂ ਨੇ ਕਿਹਾ ਕਿ ਪਿਛਲੇ 75 ਸਾਲਾਂ ਦੇ ਮੁਕਾਬਲੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ 'ਰੰਗਲਾ ਪੰਜਾਬ' ਸਿਰਫ਼ ਸਿੱਖਿਆ ਰਾਹੀਂ ਹੀ ਬਣਾਇਆ ਜਾ ਸਕਦਾ ਹੈ ।  ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ 2022 ਤੋਂ ਪਹਿਲਾਂ ਸੂਬੇ ਦੇ 50 ਤੋਂ ਵੱਧ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਸੀ ਜਿਨ੍ਹਾਂ ਦੀ ਸਥਿਤੀ ਖ਼ਰਾਬ ਸੀ । ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ ਸੂਬੇ ਦੇ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ, ਜੋ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ ਹੈ । ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰ ਦਿੱਤਾ ਸੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰ ਦਿੱਤਾ ਸੀ ਕਿਉਂਕਿ ਇਹ ਆਗੂ ਚਾਹੁੰਦੇ ਸਨ ਕਿ ਉਨ੍ਹਾਂ ਦੇ ਚਹੇਤਿਆਂ ਦੇ ਪ੍ਰਾਈਵੇਟ ਸਕੂਲ ਵਜੂਦ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਹੁਣ ਧਿਆਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਸੁਧਾਰਨ 'ਤੇ ਹੈ ਜੋ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਇਹ ਸੂਬੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਯਕੀਨੀ ਬਣਾ ਰਿਹਾ ਹੈ । ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਕੂਲ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ ।

Punjab Bani 29 March,2025
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਕੀਤੀ ਝੋਨੇ ਦੀ ਲਿਫਟਿੰਗ ਅਤੇ ਆਰ. ਡੀ. ਐਫ. ਤੇ ਆੜ੍ਹਤੀਆਂ ਦੇ ਮੁੱਦੇ ਤੇ ਗੱਲਬਾਤ

ਨਵੀਂ ਦਿੱਲੀ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ । ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਵਿਚੋਂ ਝੋਨੇ ਦੀ ਲਿਫਟਿੰਗ ਦਾ ਮਾਮਲਾ ਮੰਤਰੀ ਕੋਲ ਚੁੱਕਿਆ ਹੈ ਤੇ ਮੰਤਰੀ ਨੂੰ ਦੱਸਿਆ ਹੈ ਕਿ 1 ਅਪ੍ਰੈਲ 2025 ਤੋਂ ਪੰਜਾਬ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ । ਉਹਨਾਂ ਕਿਹਾ ਕਿ ਇਸ ਵੇਲੇ ਰੋਜ਼ਾਨਾ 25 ਮਾਲ ਗੱਡੀਆਂ ਰਾਹੀਂ ਝੋਨਾ ਪੰਜਾਬ ਵਿਚੋਂ ਚੁੱਕਿਆ ਜਾ ਰਿਹਾ ਹੈ ਤੇ ਇਹਨਾਂ ਮਾਲ ਗੱਡੀਆਂ ਵਿਚ ਛੇਤੀ ਹੀ ਵਾਧਾ ਕੀਤਾ ਜਾਵੇਗਾ ਅਤੇ ਮਈ 2025 ਤੱਕ ਪੂਰੀ ਲਿਫਟਿੰਗ ਮੁਕੰਮਲ ਹੋ ਜਾਵੇਗੀ । ਆਰ ਡੀ ਐਫ ਦੇ ਬਕਾਏ ਦਾ ਮਸਲਾ ਵੀ ਚੁੱਕਿਆ ਉਹਨਾਂ ਦੱਸਿਆ ਕਿ ਉਹਨਾਂ ਨੇ ਆਰ ਡੀ ਐਫ ਦੇ ਬਕਾਏ ਦਾ ਮਸਲਾ ਵੀ ਚੁੱਕਿਆ ਤੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸ਼ਤਾਂ ਵਿਚ ਵੀ ਸੂਬੇ ਨੂੰ ਅਦਾਇਗੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਰ ਡੀ ਐਫ ਦੇ ਪੈਸੇ ਦੀ ਦੁਰਵਰਤੋਂ ਕੀਤੀ ਪਰ ਅਸੀਂ ਐਕਟ ਬਣਾ ਦਿੱਤਾ ਤੇ ਯਕੀਨੀ ਬਣਾਵਾਂਗੇ ਕਿ ਆਰ ਡੀ ਐਫ ਦੀ ਵਰਤੋਂ ਸਿਰਫ ਪੇਂਡੂ ਵਿਕਾਸ ਖਾਸ ਤੌਰ ’ਤੇ ਸੜਕਾਂ ਦੇ ਨਿਰਮਾਣ ’ਤੇ ਖਰਚ ਕੀਤਾ ਜਾਵੇਗਾ । ਆੜ੍ਹਤੀਆਂ ਦੇ ਕਮਿਸ਼ਨ ਵਿਚ ਵਾਧੇ ਅਤੇ ਸਾਈਲੋਜ਼ ’ਤੇ ਆੜ੍ਹਤੀਆਂ ਨੂੰ ਕਮਿਸ਼ਨ ਦੇਣ ਦਾ ਮਸਲਾ ਵੀ ਚੁੱਕਿਆ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਆੜ੍ਹਤੀਆਂ ਦੇ ਕਮਿਸ਼ਨ ਵਿਚ ਵਾਧੇ ਅਤੇ ਸਾਈਲੋਜ਼ ’ਤੇ ਆੜ੍ਹਤੀਆਂ ਨੂੰ ਕਮਿਸ਼ਨ ਦੇਣ ਦਾ ਮਸਲਾ ਵੀ ਚੁੱਕਿਆ ਹੈ । ਉਹਨਾਂ ਕਿਹਾ ਕਿ ਗੱਲਬਾਤ ਬਹੁਤ ਹੀ ਹਾਂ ਪੱਖੀ ਮਾਹੌਲ ਵਿਚ ਹੋਈ। ਉਹਨਾਂ ਕਿਹਾ ਕਿ ਮੰਤਰੀ ਨੇ ਉਹਨਾਂ ਨੂੰ ਕਿਹਾ ਹੈ ਕਿ ਉਹ 3-4 ਦਿਨਾਂ ਵਿਚ ਫੈਸਲਾ ਲੈ ਕੇ ਉਹਨਾਂ ਨੂੰ ਸੂਚਿਤ ਕਰਨਗੇ ।

Punjab Bani 27 March,2025
ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ  

ਚੰਡੀਗੜ੍ਹ, 26 ਮਾਰਚ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਪਛੜੇ ਪਰਿਵਾਰਾਂ ਦੀ ਸਹਾਇਤਾ ਲਈ ਪੇਸ਼ ਕੀਤੇ ਗਏ ਮਹੱਤਵਪੂਰਨ ਉਪਾਵਾਂ 'ਤੇ ਚਾਨਣਾ ਪਾਇਆ । ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ  ਦੇ  70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ । ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦੁਆਰਾ 31 ਮਾਰਚ, 2020 ਤੱਕ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਅਧੀਨ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ । ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਜੋ ਉੱਚ ਵਿਆਜ ਦਰਾਂ ਅਤੇ ਆਰਥਿਕ ਮੁਸ਼ਕਲਾਂ ਕਾਰਨ ਭੁਗਤਾਨ ਕਰਨ ਵਿੱਚ ਅਸਮਰੱਥ ਸਨ । ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ । ਡਾ. ਕੌਰ ਨੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਬੇਮਿਸਾਲ ਕਦਮ ਦੀ ਸ਼ਲਾਘਾ ਕੀਤੀ।  ਮੁੱਖ ਵੰਡਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਲਈ 262 ਕਰੋੜ ਰੁਪਏ , ਗਰੀਬ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ ਅਸ਼ੀਰਵਾਦ ਯੋਜਨਾ ਤਹਿਤ 36 ਕਰੋੜ ਰੁਪਏ ਅਤੇ ਔਰਤਾਂ, ਬਜ਼ੁਰਗ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ  ਤਲਾਕਸ਼ੁਦਾ ਜਾਂ ਇਕੱਲੀਆਂ ਔਰਤਾਂ ਨੂੰ ਲਾਭ ਪਹੁੰਚਾਉਣ ਵਾਲੇ ਸਮਾਜ ਭਲਾਈ ਪ੍ਰੋਗਰਾਮਾਂ ਲਈ 6,175 ਕਰੋੜ ਰੁਪਏ ਸ਼ਾਮਲ ਹਨ । ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ ਡਾ. ਬਲਜੀਤ ਕੌਰ ਨੇ ਜਨ ਵਿਕਾਸ ਪ੍ਰੋਗਰਾਮ ਤਹਿਤ ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ, ਜਿਸਦਾ ਉਦੇਸ਼ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ । ਮਹਿਲਾ ਸਸ਼ਕਤੀਕਰਨ ਲਈ ਸਰਕਾਰ ਨੇ ਮੁਫ਼ਤ ਬੱਸ ਸੇਵਾਵਾਂ ਜਾਰੀ ਰੱਖਣ ਲਈ 450 ਕਰੋੜ ਰੁਪਏ ਅਤੇ ਆਂਗਣਵਾੜੀ ਕੇਂਦਰਾਂ 'ਤੇ ਔਰਤਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਲਈ ਪੋਸ਼ਣ ਅਭਿਆਨ ਤਹਿਤ 1,177 ਕਰੋੜਰੁਪਏ ਅਲਾਟ ਕੀਤੇ ਹਨ । ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਮਾਨ ਸਰਕਾਰ ਦੀ ਸਮਾਨ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਗਰੀਬਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਲਈ ਇੱਕ ਦੂਰਦਰਸ਼ੀ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ।

Punjab Bani 26 March,2025