Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ : ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ : ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ : ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
ਬਰਨਾਲਾ ਚੌਂਕ ਤੋਂ ਪੂਨੀਆਂ ਟਾਵਰ ਤੱਕ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਟਰੈਫਿਕ ਪੁਲਿਸ ਨੇ ਚੁਕਵਾਇਆ
ਸੰਗਰੂਰ, 27 ਜਨਵਰੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਮੁਹਈਆ ਕਰਵਾਈਆਂ ਈ -ਚਲਾਨ ਮਸ਼ੀਨਾਂ ਦੀ ਵਰਤੋਂ ਕਰਦਿਆਂ ਅੱਜ ਲਗਭਗ 100 ਅਜਿਹੇ ਵਾਹਨਾਂ ਦੇ ਈ -ਚਲਾਨ ਕੱਟੇ ਗਏ ਹਨ ਜਿਹੜੇ ਕਿ ਵਾਹਨ ਚਾਲਕਾਂ ਵੱਲੋਂ ਸੜਕਾਂ ਦੇ ਆਲੇ ਦੁਆਲੇ ਜਾਂ ਬਾਜ਼ਾਰਾਂ ਵਿੱਚ ਬੇਤਰਤੀਬ ਢੰਗ ਨਾਲ ਖੜੇ ਕੀਤੇ ਗਏ ਸਨ । ਉਹਨਾਂ ਦੱਸਿਆ ਕਿ ਅਜਿਹੀਆਂ ਮਸ਼ੀਨਾਂ ਦੀ ਵਰਤੋਂ ਨਾਲ ਈ-ਚਲਾਨ ਕੱਟ ਕੇ ਆਰ ਆਰ. ਟੀ. ਓ. ਕੋਲ ਭੇਜ ਦਿੱਤੇ ਜਾਂਦੇ ਹਨ ਅਤੇ ਸਬੰਧਤ ਵਾਹਨ ਜਿਹੜੇ ਵਿਅਕਤੀ ਦੇ ਨਾਮ ਉੱਤੇ ਰਜਿਸਟਰਡ ਹੁੰਦਾ ਹੈ ਉਸ ਨੂੰ ਚਲਾਨ ਚਲਾ ਜਾਂਦਾ ਹੈ । ਪਵਨ ਕੁਮਾਰ ਸ਼ਰਮਾ ਨੇ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਾਹਨਾਂ ਨੂੰ ਰਾਖਵੇਂ ਕੀਤੇ ਪਾਰਕਿੰਗ ਸਥਾਨਾਂ ਉੱਤੇ ਹੀ ਖੜਾਉਣ ਅਤੇ ਭਵਿੱਖ ਵਿੱਚ ਵੀ ਜੇਕਰ ਕੋਈ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਤੋਂ ਇਲਾਵਾ ਟਰੈਫਿਕ ਪੁਲਸ ਵੱਲੋਂ ਅੱਜ ਬਰਨਾਲਾ ਚੌਂਕ ਤੋਂ ਸਿਵਲ ਹਸਪਤਾਲ ਅਤੇ ਪੂਨੀਆਂ ਟਾਵਰ ਤੱਕ ਦੁਕਾਨਾਂ ਦੇ ਬਾਹਰ ਦੁਕਾਨਦਾਰਾਂ ਵੱਲੋਂ ਰੱਖਿਆ ਗਿਆ ਸਮਾਨ, ਬੋਰਡ ਅਤੇ ਹੋਰ ਸਮੱਗਰੀ ਨੂੰ ਚੁਕਵਾਇਆ ਗਿਆ । ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਰਾਹਗੀਰਾਂ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਬੇਲੋੜੇ ਭੀੜ ਭੜੱਕੇ ਕਾਰਨ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਸਮੱਸਿਆ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ।

Scroll to Top