ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਦੋ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਝਾਂਸਾ ਦੇ ਕੇ ਧੋਖਾਧੜੀ ਕਰਨ ਤੇ ਕੇਸ ਦਰਜ

ਪਟਿਆਲਾ, 26 ਮਾਰਚ  : ਥਾਣਾ ਤ੍ਰਿਪੜੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 406, 420, 120ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਹਿਬਾਜ ਖਾਨ, ਪ੍ਰਿੰਸਪ੍ਰੀਤ ਸਿੰਘ ਪੁੱਤਰਾਨ ਅਨਵਰ ਖਾਨ ਵਾਸੀਆਨ ਪਿੰਡ ਜਿਤਵਾਲ ਕਲਾਂ ਜਿਲਾ ਮਲੇਰਕੋਟਲਾ ਸ਼ਾਮਲ ਹਨ ।

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 44 ਲੱਖ ਰੁਪਏਲੈ ਲਏ ਪਰ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਫਤਿਹ ਸਿੰਘ ਪੁੱਤਰ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਜਨਹੇੜੀਆ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 44 ਲੱਖ ਰੁਪਏਲੈ ਲਏ ਪਰ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੇ ਪੁਲਸ ਨੇ ਜਾਂਚ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top