ਪੰਜਾਬੀ ਯੂਨੀਵਰਸਿਟੀ ਵਿੱਚ ਬਣਨਗੇ ਦੋ ਨਵੇਂ ਹੋਸਟਲ

ਪਟਿਆਲਾ, 19 ਮਈ 2025 : Two new hostels to be built in Punjabi University : ਵਿਦਿਆ ਵਿਚਾਰੀ ਤਾਂ ਪਰਉਪਕਾਰੀ ਦੇ ਝੰਡੇ ਹੇਠ ਪਟਿਆਲਾ ਸ਼ਹਿਰ ਦੇ ਰਾਜਪੁਰਾ ਰੋਡ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਨਵੇਂ ਹੋਸਟਲਾਂ ਦੇ ਨਿਰਮਾਣ ਦੀ ਮਨਜ਼ੂਰੀ ਮਿਲੀ ਹੈ, ਇਹ ਮਨਜ਼ੂਰੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਦਿੱਤੀ ਗਈ ਹੈ ।

ਦੋਵੇਂ ਹੋਸਟਲ ਕਿਹੜੀ ਕਿਹੜੀ ਸ਼ੇ੍ਰਣੀ ਲਈ ਹੋਣਗੇ :

ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਬਣਾਏ ਜਾਣ ਵਾਲੇ ਦੋਵੇਂ ਹੋਸਟਲ ਓ. ਬੀ. ਸੀ. ਸ਼੍ਰੇਣੀ ਦੀਆਂ ਲੜਕੀਆਂ ਤੇ ਲੜਕਿਆਂ ਲਈ ਹੋਵੇਗਾ ਤੇ 100-100 ਵਿਦਿਆਰਥੀਆਂ ਲਈ ਸੀਟਾਂ ਵੀ ਉਪਲਬਧ ਹੋਣਗੀਆਂ ।

ਹਰੇਕ ਹੋਸਟਲ ਲਈ 3.5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਯਾਨੀ ਪੰਜਾਬੀ ਯੂਨੀਵਰਸਿਟੀ ਲਈ ਕੁੱਲ 7.00 ਕਰੋੜ ਰੁਪਏ ਮਨਜ਼ੂਰ ਹੋਏ ਹਨ ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਚ ਵਿਦਿਆਰਥੀਆਂ ਦੀ ਕਿੰਨੀ ਹੈ ਗਿਣਤੀ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਪਸ ਵਿੱਚ ਵਿਦਿਆਰਥੀਆਂ ਦੀ ਕੁੱਲ ਗਿਣਤੀ 12 ਹਜ਼ਾਰ ਦੇ ਕਰੀਬ ਹੈ ਪਰ ਹਾਲ ਦੀ ਘੜੀ ਇੱਥੇ ਸਿਰਫ਼ 5000 ਵਿਦਿਆਰਥੀਆਂ ਲਈ ਹੀ ਹੋਸਟਲ ਰਿਹਾਇਸ਼ ਦੀ ਸਹੂਲਤ ਉਪਲਬਧ ਹੈ, ਇਸ ਲਈ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਹੋਸਟਲ ਰਿਹਾਇਸ਼ ਦੀ ਵੱਡੀ ਘਾਟ ਹੈ । ਇਸ ਤੋਂ ਇਲਾਵਾ ਯੂਨੀਵਰਸਿਟੀ ਨੇ ਹਾਲ ਹੀ ਵਿੱਚ ਰਾਸ਼ਟਰੀ ਸਿੱਖਿਆ ਨੀਤੀ – 2020 ਦੇ ਤਹਿਤ 26 ਵਿਭਾਗਾਂ ਵਿੱਚ ਯੂ. ਜੀ-ਪੀ. ਜੀ. ਪ੍ਰੋਗਰਾਮ ਵੀ ਸ਼ੁਰੂ ਕੀਤੇ ਹਨ ।

ਇਸ ਲਈ ਹੋਸਟਲਾਂ ਵਿੱਚ ਕੁੱਲ ਉਪਲਬਧ ਰਿਹਾਇਸ਼ ਵਿੱਚ ਵਾਧਾ ਸਬੰਧਤ ਮੰਗ ਨੂੰ ਪੂਰਾ ਨਹੀਂ ਕਰ ਰਿਹਾ ਹੈ । ਇਸ ਸਥਿਤੀ ਵਿੱਚ ਅਜਿਹੀ ਖ਼ਬਰ ਯੂਨੀਵਰਸਿਟੀ ਲਈ ਖੁਸ਼ੀ ਵਾਲ਼ੀ ਹੈ । ਵਰਨਣਯੋਗ ਹੈ ਕਿ ਯੂਨੀਵਰਸਿਟੀ ਨੇ ਰਾਖਵੇਂ ਵਰਗ ਦੇ ਵਿਦਿਆਰਥੀਆਂ ਨੂੰ 45 ਪ੍ਰਤੀਸ਼ਤ ਹੋਸਟਲ ਸੀਟਾਂ ਪ੍ਰਦਾਨ ਕੀਤੀਆਂ ਹਨ ਪਰ ਫਿਰ ਵੀ ਬਹੁਤ ਸਾਰੇ ਵਿਦਿਆਰਥੀ ਸੀਮਤ ਹੋਸਟਲ ਸੀਟਾਂ ਕਾਰਨ ਹੋਸਟਲ ਰਿਹਾਇਸ਼ ਦਾ ਲਾਭ ਲੈਣ ਤੋਂ ਅਸਮਰੱਥ ਰਹਿ ਜਾਂਦੇ ਹਨ ।

ਯੂਨੀਵਰਸਿਟੀ ਅਧਿਕਾਰੀਆਂ ਕੀਤਾ ਵੀ. ਸੀ. ਦਾ ਧੰਨਵਾਦ

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਨੂੰ ਹੋਸਟਲ ਅਲਾਟ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਜਿ਼ਆਦਾਤਰ ਵਿਦਿਆਰਥੀ ਪੰਜਾਬ ਦੇ ਮਾਲਵਾ ਖੇਤਰ ਦੇ ਪੇਂਡੂ ਖੇਤਰਾਂ ਨਾਲ਼ ਸਬੰਧਤ ਹਨ । ਨਵੇਂ ਹੋਸਟਲਾਂ ਦੀ ਉਸਾਰੀ ਨਾਲ ਓ. ਬੀ. ਸੀ. ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਹੂਲਤ ਮਿਲੇਗੀ ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਧੇਰੇ ਸੀਟਾਂ ਦੀ ਉਪਲਬਧਤਾ ਖਾਸ ਕਰ ਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਹੂਲਤ ਦੇਵੇਗੀ ਜੋ ਪੀ.ਜੀ. ਰਿਹਾਇਸ਼ ਦੇ ਰੂਪ ਵਿੱਚ ਨਿੱਜੀ ਰਿਹਾਇਸ਼ ਦੇ ਖਰਚੇ ਦੇਣ ਵਿੱਚ ਅਸਮਰੱਥ ਹਨ ।

Read More : ਪੰਜਾਬੀ ਯੂਨੀਵਰਸਿਟੀ ਨੇ ਆਪਣੇ ਮਾਨਤਾ ਪ੍ਰਾਪਤ ਐਜੂਕੇਸ਼ਨ ਅਤੇ ਲਾਅ ਕਾਲਜਾਂ ਵਿੱਚ ਹੋ ਰਹੀਆਂ ਕੁਤਾਹੀਆਂ ਵਿਰੁੱਧ ਚੁੱਕੇ ਸਖ਼ਤ ਕਦਮ

Leave a Comment

Your email address will not be published. Required fields are marked *

Scroll to Top