Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 10:25 am

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਕੇ. ਨੇ 19 ਹਜ਼ਾਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

ਯੂ. ਕੇ. ਨੇ 19 ਹਜ਼ਾਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

ਯੂ. ਕੇ. ਨੇ 19 ਹਜ਼ਾਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ
ਚੰਡੀਗੜ੍ਹ, 11 ਫਰਵਰੀ : ਯੂਨਾਈਟਿਡ ਕਿੰਗਡਮ (ਯੂ. ਕੇ.) ਨੇ ਗੈਰ ਕਾਨੂੰਨੀ ਪ੍ਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19 ਹਜ਼ਾਰ ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ, ਜਿਨ੍ਹਾਂ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ । ਯੂ. ਕੇ. ਦੀ ਕੇਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪਿਛਲੇ ਸਮੇਂ ਵਿਚ ਵੱਡੇ ਪੱਧਰ ’ਤੇ ਛਾਪੇ ਮਾਰੇ ਹਨ। ਯੁੂਕੇ ਪੁਲੀਸ ਨੇ ਜਿਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਉਨ੍ਹਾਂ ਵਿਚ ਭਾਰਤੀ ਰੈਸਟੋਰੈਂਟ, ਨੇਲ ਬਾਰਜ਼, ਸਟੋਰ ਤੇ ਕਾਰ ਵਾਸ਼ਿਜ਼ ਸ਼ਾਮਲ ਹਨ, ਕਿਉਂਕਿ ਬਹੁਤੇ ਪਰਵਾਸੀ ਕਾਮੇ ਇਥੇ ਹੀ ਕੰਮ ਕਰਦੇ ਹਨ।ਗ੍ਰਹਿ ਮੰਤਰੀ ਯੈਵੇਟ ਕੂਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੀਆਂ ਇਮੀਗ੍ਰੇਸ਼ਨ ਐੱਨਫੋਰਸਮੈਂਟ ਟੀਮਾਂ ਨੇ ਜਨਵਰੀ ਮਹੀਨੇ ਵਿਚ 828 ਟਿਕਾਣਿਆਂ ’ਤੇ ਛਾਪੇ ਮਾਰੇ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 48 ਫੀਸਦ ਵਧ ਹਨ । ਇਨ੍ਹਾਂ ਛਾਪਿਆਂ ਦੌਰਾਨ 609 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿਚ ਇਕ ਭਾਰਤੀ ਰੈਸਟੋਰੈਂਟ ’ਤੇ ਮਾਰੇ ਛਾਪੇ ਦੌਰਾਨ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਤੇ ਚਾਰ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ । ਲੇਬਰ ਪਾਰਟੀ ਨੇ ਗੈਰ ਕਾਨੂੰਨੀ ਪਰਵਾਸੀਆਂ ਖਿਲਾਫ਼ ਸ਼ਿਕੰਜਾ ਅਜਿਹੇ ਮੌਕੇ ਕੱਸਿਆ ਹੈ ਜਦੋਂ ਪਾਰਟੀ ਵੱਲੋਂ ਪੇਸ਼ ਬਾਰਡਰ ਸੁਰੱਖਿਆ, ਅਸਾਈਲਮ ਤੇ ਇਮੀਗ੍ਰੇਸ਼ਨ ਬਿੱਲ ਇਸ ਹਫ਼ਤੇ ਦੂਜੀ ਨਜ਼ਰਸਾਨੀ ਲਈ ਸੰਸਦ ਵਿਚ ਆਇਆ ਹੈ । ਇਸ ਨਵੇਂ ਕਾਨੂੰਨ ਦਾ ਮੁੱਖ ਮੰਤਵ ‘ਅਪਰਾਧਕ ਗਰੋਹਾਂ ਨਾਲ ਸਿੱਝਣਾ’ ਹੈ । ਪ੍ਰਧਾਨ ਮੰਤਰੀ ਕੀਰ ਸਟਾਰਮਰ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਨ੍ਹਾ ਅਪਰਾਧਿਕ ਗਰੋਹਾਂ ਨੇ ਸਰਹੱਦੀ ਸੁਰੱਖਿਆ ਨੂੰ ਕਮਜ਼ੋਰ ਕੀਤਾ ਹੈ । ਗੈਰ ਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਕਾਰਵਾਈ ਤਹਿਤ ਰੁਜ਼ਗਾਰਦਾਤਿਆਂ ਨੂੰ ਕੁੱਲ 1090 ਸਿਵਲ ਪੈਨਲਟੀ ਨੋਟਿਸ ਭੇਜੇ ਗਏ ਹਨ ਤੇ ਪ੍ਰਤੀ ਵਰਕਰ 60,000 ਪੌਂਡ ਦਾ ਜੁਰਮਾਨਾ ਲਾਉਣ ਦੀ ਚੇਤਾਵਨੀ ਦਿੱਤੀ ਗਈ ਹੈ । ਸਟਾਰਮਰ ਸਰਕਾਰ ਨੇ ਜਨਵਰੀ ਵਿਚ ਦਾਅਵਾ ਕੀਤਾ ਸੀ ਕਿ ਉਸ ਨੇ ਵਿਦੇਸ਼ੀ ਅਪਰਾਧੀਆਂ ਅਤੇ ਇਮੀਗ੍ਰੇਸ਼ਨ ਅਪਰਾਧੀਆਂ ਨੂੰ ਹਟਾਉਣ ਦੇ ਆਪਣੇ ਟੀਚੇ ਨੂੰ 2018 ਤੋਂ ਬਾਅਦ ਸਭ ਤੋਂ ਉੱਚੇ ਪੱਧਰ ’ਤੇ ਪਹੁੰਚਾ ਦਿੱਤਾ ਹੈ । ਜੁਲਾਈ 2024 ਦੀਆਂ ਆਮ ਚੋਣਾਂ ਤੋਂ ਬਾਅਦ 16,400 ਗੈਰ ਕਾਨੂੰਨੀ ਪਰਵਾਸੀਆਂ ਦੀ ਪਛਾਣ ਕੀਤੀ ਗਈ ਹੈ ।

Scroll to Top