Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ : ਮੁੱਖ ਮੰਤਰੀ

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ : ਮੁੱਖ ਮੰਤਰੀ

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ : ਮੁੱਖ ਮੰਤਰੀ
ਕਾਰਵਾਈ ਨੂੰ ਮੰਦਭਾਗਾ ਦੱਸਿਆ
ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ ‘ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ ਲਈ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਥੇਦਾਰ ਸਾਹਿਬਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਅਕਾਲੀ ਲੀਡਰਸ਼ਿਪ ਜਥੇਦਾਰਾਂ ਨੂੰ ਹਟਾ ਰਹੀ ਹੈ ਜੋ ਕਿ ਗੈਰ-ਵਾਜਬ ਅਤੇ ਅਣਉਚਿਤ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਇਸ ਲਈ ਉਹ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਨਕਾਰੇ ਹੋਏ ਆਗੂਆਂ ਦੀ ਜੇਬ ਵਿੱਚੋਂ ਜਥੇਦਾਰ ਸਾਹਿਬ ਨੂੰ ਚੁਣਨ ਅਤੇ ਹਟਾਉਣ ਦਾ ਇਹ ਰੁਝਾਨ ਦੁਖਦਾਈ ਸਥਿਤੀ ਨੂੰ ਦਰਸਾਉਂਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਯੋਗ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਗੈਰ-ਵਾਜਬ ਹੈ । ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਜਥੇਦਾਰਾਂ ਨੂੰ ਹਟਾਉਣ ਵਾਲੀ ਅੰਤਰਿਮ ਕਮੇਟੀ ਦੀ ਮਿਆਦ ਲਗਭਗ ਇਕ ਦਹਾਕਾ ਪਹਿਲਾਂ ਹੀ ਖਤਮ ਹੋ ਚੁੱਕੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਤੁਰੰਤ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਦੇ ਗੁਰਦੁਆਰਿਆਂ ਨੂੰ ਅਜੋਕੇ ਮਹੰਤਾਂ ਤੋਂ ਮੁਕਤ ਕੀਤਾ ਜਾ ਸਕੇ ।

Scroll to Top