Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:18 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਅਰਬਨ ਐਸਟੇਟ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 19 ਮਈ 2025 : Urban Estate police station has registered a case against a person : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖਵ ਵੱਖ ਧਾਰਾਵਾਂ 74, 115 (2), 126 (2), 351 (2) ਤਹਿਤ ਘੇਰ ਕੇ ਕੁੱਟਮਾਰ ਕਰਨ, ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਿਸ਼ਨ ਨਗਰ ਪਟਿਆਲਾ ਸ਼ਾਮਲ ਹੈ ।

ਕੀ ਹੈ ਸਮੁੱਚਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿਕਾਇਤਕਰਤਾ ਰਿੰਕੀ ਬਜਾਜ ਪਤਨੀ ਗੋਰਵ ਬਜਾਜ ਵਾਸੀ ਮਕਾਨ ਨੰ. 1218 ਅਰਬਨ ਅਸਟੇਟ ਫੇਸ-2 ਪਟਿਆਲਾ ਨੇ ਦਸਿਆ ਕਿ 17 ਮਈ 2025 ਨੂੰ 3 ਵਜੇ ਜਦੋਂ ਉਹ ਆਪਣੀ ਲੜਕੀ ਨਾਲ ਜਾ ਰਹੀ ਸੀ ਤਾਂ ਉਪਰੋਕਤ ਵਿਅਕਤੀ ਜਗਜੀਤ ਸਿੰਘ ਸਕੂਟਰੀ ਤੇ ਆਇਆ ਅਤੇ ਉਸ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਤੇ ਉਸ ਨਾਲ ਅਸ਼ਲੀਲ ਹਰਕਤਾ ਵੀ ਕੀਤੀਆਂ ਅਤੇ ਜਾਨੋ ਮਾਰਨ ਦੀਆ ਧਮਕੀਆ ਦਿੰਦਾ ਹੋਇਆ ਮੋਕੇ ਤੋ ਫਰਾਰ ਹੋ ਗਿਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Scroll to Top