ਪਟਿਆਲਾ, 5 ਜੂਨ 2025 : Urban Estate police station registered a case against one under the N. D. P. S. Act : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 50 ਗ੍ਰਾਮ (50 grams) ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਹਿਜਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਜਖੇਪਲ ਧਾਲੀਵਾਸ ਬਾਸ ਜਿਲਾ ਸੰਗਰੂਰ ਸ਼ਾਮਲ ਹੈ ।
50 ਗ੍ਰਾਮ ਚਿੱਟਾ/ਹੈਰੋਇਨ ਹੋਈ ਬ੍ਰਾਮਦ
ਪੁਲਸ ਮੁਤਾਬਕ ਏ. ਐਸ. ਆਈ. ਕੁਲਦੀਪ ਸਿੰਘ ਜੋ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਫੇਸ-2 ਅਰਬਨ ਅਸਟੇਟ ਪਟਿਆਲਾ ਕੋਲ ਮੌਜੂਦ ਸੀ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 50 ਗ੍ਰਾਮ ਚਿੱਟਾ/ਹੈਰੋਇਨ (Heroin) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਅਰਬਨ ਅਸਟੇਟ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ