ਪਟਿਆਲਾ, 8 ਜੂਨ 2025 : Urban Estate police station registered a case against one under the N. D. P. S. Act : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 250 ਕਿਲੋ ਭੁੱਕੀ ਚੂਰਾ ਪੋਸਤ (250 kg of poppy seeds) ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੱਲੂ ਕੁਮਾਰ ਪੁੱਤਰ ਸ਼ਾਮ ਸੰੁਦਰ ਵਾਸੀ ਪਿੰਡ ਰਹਿਮਾਪੁਰ ਜਿਲਾ ਫਤਿਹਪੁਰ ਯੂ. ਪੀ. ਸ਼ਾਮਲ ਹੈ ।
250 ਕਿਲੋ ਭੁੱਕੀ ਚੂਰਾ ਪੋਸਤ ਹੋਈ ਬ੍ਰਾਮਦ
ਪੁਲਸ ਮੁਤਾਬਕ ਏ. ਐਸ. ਆਈ. ਰਾਜੇਸ਼ ਕੁਮਾਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਚਿਨਾਰ ਬਾਗ ਫੇਸ-2 ਅਰਬਨ ਅਸਟੇਟ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਦੇ ਟਰੱਕ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਵਿਚੋਂ 250 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ