ਪਟਿਆਲਾ, 11 ਜੂਨ 2025 : Urban Estate police station registered a case against one under the N. D. P. S. Act : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ (10 grams) ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਲਜੀਤ ਕਲੋਨੀ ਪਿੰਡ ਚੋਰਾ ਥਾਣਾ ਅਰਬਨ ਅਸਟੇਟ ਪਟਿਆਲਾ ਸ਼ਾਮਲ ਹੈ ।
10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ
ਪੁਲਸ ਮੁਤਾਬਕ ਏ. ਐਸ. ਆਈ. ਗੁਰਬਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਚਿਨਾਰ ਬਾਗ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ (Intoxicating powder) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ