ਵਾਹਨਾਂ ਦੇ ਕੱਟੇ ਚਲਾਨ ਨਿਰਧਾਰਿਤ 3 ਮਹੀਨਿਆਂ ਦੇ ਅੰਦਰ ਅੰਦਰ ਨਾ ਭਰਨ ਵਾਲੇ ਵਾਹਨ ਬਲੈਕ ਲਿਸਟ ਕਰ ਦਿੱਤੇ ਜਾਣਗੇ : ਆਰ. ਟੀ. ਓ . ਮਨਜੀਤ ਕੌਰ

ਸੰਗਰੂਰ, 27 ਮਾਰਚ : ਰੀਜ਼ਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਵਿੱਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ (3 ਮਹੀਨਿਆਂ) ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵਾਹਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ ।

ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਕਰ ਦਿੱਤਾ ਜਾਵੇਗਾ ਬਲੈਕ ਲਿਸਟ

ਰੀਜਨਲ ਟਰਾਂਸਪੋਰਟ ਅਫਸਰ ਮਨਜੀਤ ਕੌਰ ਨੇ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਦੀ ਸੂਰਤ ਵਿੱਚ ਸਬੰਧਿਤ ਵਾਹਨ ਦੇ ਮਾਲਕ, ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ । ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ ਰੀਜਨਲ ਟਰਾਂਸਪੋਰਟ ਅਫ਼ਸਰ, ਸੰਗਰੂਰ ਵਿਖੇ ਜਮ੍ਹਾਂ ਕਰਵਾਉਣ । ਉਨ੍ਹਾਂ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ ।

Leave a Comment

Your email address will not be published. Required fields are marked *

Scroll to Top