4500 ਲੈ ਕੇ ਬਾਕੀ ਦੇ ਰਹਿੰਦੇ 5500 ਰਿਸ਼ਵਤ ਵਜੋਂ ਲੈਂਦਿਆਂ ਹੌਲਦਾਰ ਨੂੰ ਵਿਜੀਲੈਂਸ ਨੇੇ ਕੀਤਾ ਗ੍ਰਿਫ਼ਤਾਰ

4500 ਲੈ ਕੇ ਬਾਕੀ ਦੇ ਰਹਿੰਦੇ 5500 ਰਿਸ਼ਵਤ ਵਜੋਂ ਲੈਂਦਿਆਂ ਹੌਲਦਾਰ ਨੂੰ ਵਿਜੀਲੈਂਸ ਨੇੇ ਕੀਤਾ ਗ੍ਰਿਫ਼ਤਾਰ
ਜਲੰਧਰ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਾਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਸ ਥਾਣਾ ਡਿਵੀਜ਼ਨ-5 ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ ।
ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ । ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ । ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ ਗੂਗਲ ਪੇਅ ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ । ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ, ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਸਾਬਤ ਹੋਏ। ਇਸ ਤੋਂ ਬਾਅਦ ਹੌਲਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13(2) ਦੇ ਨਾਲ-ਨਾਲ 13(1) ਏ ਅਤੇ ਬੀ. ਐਨ. ਐਸ. ਦੀ ਧਾਰਾ 308(2), 308(3), 316(5), 336 (2) , 336(3), 340(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Leave a Comment

Your email address will not be published. Required fields are marked *

Scroll to Top