ਏ. ਐਸ. ਆਈ. ਤੇ ਸੀਨੀਅਰ ਸਿਪਾਹੀ ਨੂੰ ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਏ. ਐਸ. ਆਈ. ਤੇ ਸੀਨੀਅਰ ਸਿਪਾਹੀ ਨੂੰ ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦੇ ਜਿ਼ਲਾ ਬਰਨਾਲਾ ਦੇ ਥਾਣਾ ਮਹਿਲ ਕਲਾਂ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਜੱਗਾ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਨੂੰ ਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸਿ਼਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲਕਲਾਂ ਥਾਣੇ ਵਿੱਚ ਇੱਕ ਪੁਲਸ ਕੇਸ ਦਰਜ ਹੋਇਆ ਸੀ, ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਉਸਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਏ. ਐਸ. ਆਈ. ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10 ਹਜ਼ਾਰ ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ । ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Comment

Your email address will not be published. Required fields are marked *

Scroll to Top