Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਬਠਿੰਡਾ ਨਿਗਮ ਦੇ ਬਿਲਡਿੰਗ ਇੰਸਪੈਕਟਰ ਅਤੇ ਨਕਸ਼ਾ ਨਵੀਸ ਨੂੰ ਰਿਸ਼ਵਤ ਲੈਂਦਿਆਂ ਕਾਬੂ

ਵਿਜੀਲੈਂਸ ਨੇ ਕੀਤਾ ਬਠਿੰਡਾ ਨਿਗਮ ਦੇ ਬਿਲਡਿੰਗ ਇੰਸਪੈਕਟਰ ਅਤੇ ਨਕਸ਼ਾ ਨਵੀਸ ਨੂੰ ਰਿਸ਼ਵਤ ਲੈਂਦਿਆਂ ਕਾਬੂ

ਵਿਜੀਲੈਂਸ ਨੇ ਕੀਤਾ ਬਠਿੰਡਾ ਨਿਗਮ ਦੇ ਬਿਲਡਿੰਗ ਇੰਸਪੈਕਟਰ ਅਤੇ ਨਕਸ਼ਾ ਨਵੀਸ ਨੂੰ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ `ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ । ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Scroll to Top