Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਬਰਖਾਸਤ ਪੁਲਸ ਮੁਲਾਜਮ ਅਮਨਦੀਪ ਕੌਰ ਤੋਂ ਵਿਜੀਲੈਂਸ ਕੀਤੀ ਪੁੱਛਗਿੱਛ

ਬਰਖਾਸਤ ਪੁਲਸ ਮੁਲਾਜਮ ਅਮਨਦੀਪ ਕੌਰ ਤੋਂ ਵਿਜੀਲੈਂਸ ਕੀਤੀ ਪੁੱਛਗਿੱਛ

ਚੰਡੀਗੜ੍ਹ, 26 ਮਈ 2025 : Vigilance questioned dismissed police officer Amandeep Kaur :ਪੰਜਾਬ ਪੁਲਸ ਦੀ ਬਰਖਾਸਤ ਮੁਲਾਜਮ ਅਮਨਦੀਪ ਕੌਰ ਦੀ ਆਮਦਨ ਨਾਲੋਂ ਵਧ ਜਾਇਦਾਦ ਦੇ ਸਰੋਤਾਂ ਤਹਿਤ ਵਿਜੀਲੈਂਸ ਵਲੋਂ ਕੀਤੀ ਗਈ ਪੁੱਛਗਿੱਛ ਵਿਚ ਸਾਹਮਣੇ ਆਈ ਜਾਣੇ ਪਛਾਣੇ ਸਰੋਤਾਂ ਤੋਂ ਵਧ ਜਾਇਦਾਦ ਦੇ ਚਲਦਿਆਂ ਜਿਥੇ ਉਸ ਖਿਲਾਫ਼ ਬਠਿੰਡਾ ਰੇਂਜ ਦੇ ਪੁਲਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ (Corruption case registered) ਕੀਤਾ ਗਿਆ ਹੈ, ਉਥੇ ਉਸਦੀ 1 ਕਰੋੜ 35 ਲੱਖ 39 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ ।

ਵਿਜੀਲੈਂਸ ਨੇ ਆਖਰ ਕਿਊਂ ਕੀਤਾ ਹੈ ਅਮਨਦੀਪ ਨੂੰ ਗ੍ਰਿਫ਼ਤਾਰ :

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੀਰੋ ਟੋਲਰੈਂਸ ਦੇ ਆਧਾਰ ਤੇ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਜਿਥੇ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਥੇ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ ।

ਆਓ ਦੇਖਦੇ ਹਾਂ ਅਮਨਦੀਪ ਦੀ ਆਮਦਨ, ਖਰਚਾ ਕਿੰਨਾ ਕਿੰਨਾ ਹੈ :

ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1 ਕਰੋੜ 8 ਲੱਖ 37 ਹਜ਼ਾਰ 550 ਰੁਪਏ ਦੇ ਮੁਕਾਬਲੇ ਉਸਦਾ ਖਰਚਾ 1 ਕਰੋੜ 39 ਲੱਖ 64 ਹਜ਼ਾਰ 802 ਰੁਪਏ 97 ਪੈਸੇ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31 ਲੱਖ 27 ਹਜ਼ਾਰ 252 ਰੁਪਏ 97 ਪੈਸੇ ਅਤੇ ਉਸਦੀ ਜਾਇਜ਼ ਕਮਾਾਈ ਤੋਂ 28.85 ਫੀਸਦੀ ਵੱਧ ਹੈ । ਬੁਲਾਰੇ ਨੇ ਦੱਸਿਆ ਕਿ ਕਿ ਜਾਂਚ ਵਿਚ ਸਾਹਮਣੇ ਆਏ ਤੱਥਾਂ ਦੇ ਆਧਾਰ `ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ 13 (2) ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

Read More : ਵਿਜੀਲੈਂਸ ਕਰੇਗੀ ਕਾਂਸਟੇਬਲ ਅਮਨਦੀਪ ਕੌਰ ਤੋਂ ਪੁੱਛਗਿੱਛ

Scroll to Top