Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:37 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਸਨੌਰ ਬਲਾਕ ਦੇ 16 ਪਿੰਡਾਂ 'ਚ 30 ਮਾਰਚ ਨੂੰ ਪੁਆਈਆਂ ਜਾਣਗੀਆਂ ਵੋਟਾਂ

ਪਟਿਆਲਾ ਦੇ ਸਨੌਰ ਬਲਾਕ ਦੇ 16 ਪਿੰਡਾਂ 'ਚ 30 ਮਾਰਚ ਨੂੰ ਪੁਆਈਆਂ ਜਾਣਗੀਆਂ ਵੋਟਾਂ

ਪਟਿਆਲਾ ਦੇ ਸਨੌਰ ਬਲਾਕ ਦੇ 16 ਪਿੰਡਾਂ ‘ਚ 30 ਮਾਰਚ ਨੂੰ ਪੁਆਈਆਂ ਜਾਣਗੀਆਂ ਵੋਟਾਂ
-17 ਮਾਰਚ ਨੂੰ ਨਾਮਜਦਗੀਆਂ ਦਾ ਪਹਿਲਾ ਦਿਨ, 22 ਮਾਰਚ ਤੱਕ ਵਾਪਸ ਲਈਆਂ ਜਾਣਗੀਆਂ ਨਾਮਜਦਗੀਆਂ
ਪਟਿਆਲਾ, 13 ਮਾਰਚ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਾਰਚ ਨੂੰ ਪਟਿਆਲਾ ਜ਼ਿਲ੍ਹੇ ਦੇ ਸਨੌਰ ਬਲਾਕ ਦੇ 16 ਪਿੰਡਾਂ ‘ਚ ਪੰਚਾਇਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪਿੰਡ ਭੱਠਲਾਂ, ਬੀੜ ਬਹਾਦਰਗੜ੍ਹ, ਡੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿੱਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮੂਦਪੁਰ ਜੱਟਾਂ, ਨਵਾਂ ਮਹਿਮੂਦਪੁਰ ਜੱਟਾਂ, ਸਮਸ਼ਪੁਰ, ਸ਼ੇਖੂਪੁਰ ਕੰਬੋਆਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਨੇ ਸਮਾਂ ਸਾਰਨੀ ਜਾਰੀ ਕਰ ਦਿੱਤੀ ਹੈ । ਇਨ੍ਹਾਂ ਪਿੰਡਾਂ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਤੇ ਏ. ਡੀ. ਸੀ. ਦਿਹਾਤੀ ਵਿਕਾਸ ਨਵਰੀਤ ਕੌਰ ਸੇਖੋਂ (ਏ. ਡੀ. ਸੀ. ਸ਼ਹਿਰੀ ਵਿਕਾਸ, ਵਾਧੂ ਚਾਰਜ) ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ‘ਚ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਪਿਛਲੇ ਵਰ੍ਹੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ ਵੋਟਾਂ ਨਹੀਂ ਪੁਆਈਆਂ ਸਕੀਆਂ ਸਨ । ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਇਨ੍ਹਾਂ ਚੋਣਾਂ ਲਈ 17 ਮਾਰਚ ਨਾਮਜਦਗੀਆਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਤੱਕ ਭਰੀਆਂ ਜਾਣਗੀਆਂ ਤੇ 20 ਮਾਰਚ ਨਾਮਜਦਗੀਆਂ ਦਾ ਆਖਰੀ ਦਿਨ ਹੋਵੇਗਾ। ਜਦੋਂਕਿ 21 ਮਾਰਚ ਨੂੰ ਨਾਮਜਦਗੀਆਂ ਦੀ ਪੜਤਾਲ ਹੋਵੇਗੀ ਤੇ 22 ਮਾਰਚ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ 30 ਮਾਰਚ ਨੂੰ ਵੋਟਾਂ ਪੁਆਈਆਂ ਜਾਣਗੀਆਂ।ਵੋਟਾਂ ਦੀ ਗਿਣਤੀ ਇਸੇ ਦਿਨ ਸ਼ਾਮ ਨੂੰ ਵੋਟਾਂ ਪੈਣ ਦੇ ਤੁਰੰਤ ਬਾਅਦ ਉਨ੍ਹਾਂ ਪੋਲਿੰਗ ਸਟੇਸ਼ਨਾਂ ਵਿਖੇ ਹੀ ਕਰਵਾਈ ਜਾਵੇਗੀ ।

Scroll to Top