ਪਟਿਆਲਾ, 29 ਅਪ੍ਰੈਲ 2025 : War on drugs : Those involved in the black drug trade will not go unpunished : ਨਗਰ ਨਿਗਮ (Municipal Corporation) ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ (Unauthorized constructions) ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਮਦਾਦ ਨਾਲ ਜੇ. ਸੀ. ਬੀ. ਚਲਾਉਂਦਿਆਂ ਢਹਿ ਢੇਰੀ ਕਰਵਾਇਆ । ਇਸ ਮੌਕੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਲਗੇ ਅਨਸਰ ਬਖ਼ਸ਼ੇ ਨਹੀਂ ਜਾਣਗੇ ।
ਰਿਹਾਇਸ਼ੀ ਜਗ੍ਹਾ ਉਪਰ ਕਮਰਸ਼ੀਅਲ ਤੌਰ ‘ਤੇ ਕੀਤੀ ਗਈ ਸੀ
ਐਸ. ਪੀ. (ਸਿਟੀ) (S. P. (City) ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਅਧੀਨ ਆਉਂਦੇ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿਖੇ ਬਣੀਆਂ ਇਹ ਦੁਕਾਨਾਂ ਦੀ ਉਸਾਰੀ ਰਿਹਾਇਸ਼ੀ ਜਗ੍ਹਾ ਉਪਰ ਕਮਰਸ਼ੀਅਲ ਤੌਰ ‘ਤੇ ਕੀਤੀ ਗਈ ਸੀ ਅਤੇ ਇਨ੍ਹਾਂ ਦੁਕਾਨਾਂ ਦੇ ਮਾਲਕ ਬਲਵਿੰਦਰ ਕੌਰ ਦੇ ਪੋਤੇ ਗੁਰਤੇਜ ਸਿੰਘ ਉਰਫ਼ ਬੰਟੀ ਪੁੱਤਰ ਮਨਦੀਪ ਸਿੰਘ ਵਿਰੁੱਧ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪਟਿਆਲਾ ਪੁਲਿਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਕੇ ਨਸ਼ਾ ਤਸਕਰਾਂ ਨੂੰ ਇੱਕ ਸਖ਼ਤ ਸੁਨੇਹਾ ਦਿੱਤਾ ਹੈ । ਪਲਵਿੰਦਰ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਗਰ ਨਿਗਮ ਪਟਿਆਲਾ ਦੇ ਯੋਜਨਾਕਾਰ (ਟਾਊਨ ਪਲੈਨਰ) ਦੇ ਪੱਤਰ ਤਹਿਤ ਇਨ੍ਹਾਂ ਦੁਕਾਨਾਂ ਨੂੰ ਢਾਹੇ ਜਾਣ ਲਈ ਪੁਲਿਸ ਇਮਦਾਦ ਮੰਗੀ ਗਈ ਸੀ ਤੇ ਨਾਲ ਹੀ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕੀਤਾ ਗਿਆ ਸੀ ।
ਨਿਗਮ ਕਮਿਸ਼ਨਰ ਵੱਲੋਂ ਜਾਰੀ ਕੀਤਾ ਗਿਆ ਸੀ ਫਾਇਨਲ ਡੈਮੋਲਿਸ਼ਨ ਨੋਟਿਸ
ਐਸ. ਪੀ. ਚੀਮਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਫਾਇਨਲ ਡੈਮੋਲਿਸ਼ਨ ਨੋਟਿਸ ਨੰਬਰ 214/ਬੀ. ਐਲ. ਡੀ. 11 ਅਪ੍ਰੈਲ 2025 ਨੂੰ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਅੱਜ ਨਗਰ ਨਿਗਮ ਦੇ ਏ. ਟੀ. ਪੀ. ਕਰਨਜੀਤ ਸਿੰਘ ਤੇ ਬਿਕਰਮਜੀਤ ਸਿੰਘ ਦੀ ਟੀਮ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਤਾਇਨਾਤ ਕੀਤੀ ਪਟਿਆਲਾ ਪੁਲਿਸ ਦੀ ਨਿਗਰਾਨੀ ਹੇਠ ਇਨ੍ਹਾਂ ਦੁਕਾਨਾਂ ਨੂੰ ਢੁਹਾ ਦਿੱਤਾ ਗਿਆ ਹੈ ।
ਨਸ਼ਾ ਤਸਕਰੀ ‘ਚ ਸ਼ਾਮਲ ਗੁਰਤੇਜ ਸਿੰਘ ਇਸ ਵੇਲੇ ਬੰਦ ਹੈ ਪਟਿਆਲਾ ਜੇਲ ‘ਚ
ਪੱਤਰਕਾਰਾਂ ਵੱਲੋਂ ਇਸ ਪਰਿਵਾਰ ਦੇ ਲੜਕੇ ਵਿਰੁੱਧ ਨਸ਼ਾ ਤਸਕਰੀ ਦੇ ਦਰਜ ਕੇਸ ਬਾਬਤ ਪੁੱਛਣ ‘ਤੇ ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਅਨਾਜ ਮੰਡੀ ਵਿਖੇ ਚਿੱਟੇ ਦੀ ਤਸਕਰੀ ਬਾਬਤ ਮੁਕਦਮਾ ਨੰਬਰ 154/21 ਐਨ. ਡੀ. ਪੀ. ਐਸ. ਦੀਆਂ ਧਾਰਾਵਾਂ 21, 29, 61, 85 ਤਹਿਤ ਅਤੇ ਦੂਜਾ ਮਾਮਲਾ 81/24 ਪੀ. ਐਸ. ਅਰਬਨ ਅਸਟੇਟ ਵਿਖੇ ਐਨ. ਡੀ. ਪੀ. ਐਸ ਦੀ ਧਾਰਾ 22 ਤਹਿਤ ਨਸ਼ੀਲੀਆਂ ਗੋਲੀਆਂ (Narcotic pills0 ਦੀ ਕਮਰਸ਼ੀਅਲ ਬਰਾਮਦਗੀ ਤਹਿਤ ਦਰਜ ਹਨ । ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ‘ਚ ਸ਼ਾਮਲ ਗੁਰਤੇਜ ਸਿੰਘ ਇਸ ਵੇਲੇ ਪਟਿਆਲਾ ਜੇਲ ‘ਚ ਬੰਦ ਹੈ ।
ਪਟਿਆਲਾ ਪੁਲਸ ਦਾ ਨਸ਼ਾ ਤਸਕਰੀ ਵਿਰੁੱਧ ਇਹ ਸਖ਼ਤ ਸੁਨੇਹਾ ਹੈ
ਪਲਵਿੰਦਰ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਪੁਲਸ ਦਾ ਨਸ਼ਾ ਤਸਕਰੀ ਵਿਰੁੱਧ ਇਹ ਸਖ਼ਤ ਸੁਨੇਹਾ ਹੈ, ਕਿ ਜ਼ਿਲ੍ਹਾ ਪਟਿਆਲਾ ਪੁਲਸ ਵੱਲੋਂ ਐਸ. ਐਸ. ਪੀ. ਡਾ. ਨਾਨਕ ਸਿੰਘ (S. P. Dr. Nanak Singh) ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅਤੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਚਲਦਿਆਂ ਪਟਿਆਲਾ ਪੁਲਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ ।
ਇਸ ਮੌਕੇ ਡੀ. ਐਸ. ਪੀ. ਸਿਟੀ-2 ਮਨੋਜ ਗੋਰਸੀ, ਬਤੌਰ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਇੰਚਾਰਜ ਥਾਣਾ ਅਰਬਨ ਅਸਟੇਟ ਅਮਨਦੀਪ ਸਿੰਘ ਬਰਾੜ, ਐਸ. ਐਚ. ਓ. ਥਾਣਾ ਅਨਾਜ ਮੰਡੀ ਜਸਵਿੰਦਰ ਸਿੰਘ, ਐਸ. ਐਚ. ਓ. ਥਾਣਾ ਬਖ਼ਸ਼ੀਵਾਲਾ ਸੁਖਦੇਵ ਸਿੰਘ ਸਮੇਤ ਏ. ਟੀ. ਪੀਜ ਬਿਕਰਮਜੀਤ ਸਿੰਘ ਤੇ ਕਰਨਜੀਤ ਸਿੰਘ ਵੀ ਮੌਜੂਦ ਸਨ ।