Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

ਪਟਿਆਲਾ, 14 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਲਿਫ਼ਟਿੰਗ ਦਾ ਕੰਮ ਵੀ ਨਾਲੋਂ ਨਾਲ ਜਾਰੀ ਹੈ ।

ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 11194 ਮੀਟ੍ਰਿਕ ਟਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 11194 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 6948 ਮੀਟ੍ਰਿਕ ਟਨ, ਪਨਸਪ ਵੱਲੋਂ 4523 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7513 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵਾਪਰੀਆਂ ਵੱਲੋਂ 7681 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 9 ਲੱਖ 17 ਹਜ਼ਾਰ 230 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ।

ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ।

Scroll to Top