ਪਟਿਆਲਾ, 16 ਜੂਨ 2025 : Wife files case against husband for assault and death threats : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਪਤਨੀ ਦੀ ਸਿ਼ਕਾਇਤ ਦੇ ਆਧਾਰ ਤੇ ਪਤੀ ਦੇ ਖਿਲਾਫ਼ ਵੱਖ ਵੱਖ ਧਾਰਾਵਾਂ 115 (2), 126 (2), 351 (2), ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦੀਪਕ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰ. 71-ਏ ਨੇੜੇ ਦਸ਼ਮੇਸ਼ ਖਾਸਲਾ ਸਕੂਲ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪੂਜਾ ਸ਼ਰਮਾ ਪਤਨੀ ਦੀਪਕ ਵਾਸੀ ਨੇੜੇ ਦਸ਼ਮੇਸ਼ ਖਾਸਲਾ ਸਕੂਲ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ
ਦੱਸਿਆ ਕਿ 6 ਜੂਨ 2025 ਨੂੰ ਉਪਰੋਕਤ ਵਿਅਕਤੀ ਦੀਪਕ ਜੋ ਕਿ ਉਸਦਾ ਪਤੀ ਹੈ ਨੇ ਉਸ ਨਾਲ ਕੁਟਮਾਰ (Beaten) ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਅਰਬਨ ਐਸਟੇਟ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ