Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਯੂ-ਟਿਊਬਰ ਜਸਬੀਰ ਦਾ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

ਯੂ-ਟਿਊਬਰ ਜਸਬੀਰ ਦਾ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

ਮੋਹਾਲੀ, 9 ਜੂਨ 2025 : YouTuber Jasbir gets 14-day judicial remand : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ ਨੇ ਯੂ-ਟਿਊਬਰ ਜਸਬੀਰ ਸਿੰਘ (YouTuber Jasbir Singh) ਦਾ ਰਿਮਾਂਡ ਖਤਮ ਹੋਣ ਤੇ ਮੁੜ ਰਿਮਾਂਡ ਪ੍ਰਾਪਤ ਕਰਨ ਲਈ ਅੱਜ ਮਾਨਯੋਗ ਅਦਾਲਤ (Court) ਵਿਚ ਪੇਸ਼ ਕਰਦਿਆਂ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ (14-day judicial remand) ਪਾਪਤ ਕੀਤਾ । ਦੱਸਣਯੋਗ ਹੈ ਕਿ ਜਸਬੀਰ ਸਿੰਘ ਤੇ ਪਾਕਿਸਤਾਨ (Pakistan) ਲਈ ਭਾਰਤ ਵਿਰੁੱਧ (Against India) ਜਾਸੂਸੀ ਕੀਤੇ ਜਾਣ ਦਾ ਦੋਸ਼ ਹੈ ।
ਦੱਸਣਯੋਗ ਹੈ ਕਿ ਜਸਬੀਰ ਸਿੰਘ ਦੇ ਮੋਬਾਇਲ ਦੀ ਜਾਂਚ ਕਰਨ ਤੇ ਉਸ ਵਿਚੋਂ ਕਈ ਪਾਕਿਸਤਾਨੀ ਫੌਜੀ ਅਧਿਕਾਰੀਆਂ, ਸੰਸਥਾਵਾਂ ਅਤੇ ਲੋਕਾਂ ਦੇ ਨੰਬਰ ਮਿਲੇ ਹਨ ।

ਪੁਲਸ ਕਰ ਸਕਦੀ ਹੈ ਜਸਬੀਰ ਤੇ ਜਯੋਤੀ ਤੋਂ ਆਹਮੋ ਸਾਹਮਣੇ ਬੈਠਾ ਕੇ ਪੁੱਛਗਿੱਛ

ਇਕ ਪਾਸੇ ਪੰਜਾਬ ਦੇ ਜਸਬੀਰ ਸਿੰਘ ਤੇ ਦੂਸਰੇ ਪਾਸੇ ਹਰਿਆਣਾ ਦੇ ਹਿਸਾਰ ਦੀ ਯੂ-ਟਿਊਬਰ ਜਯੋਤੀ ਮਲਹੋਤਰਾ ਤੋਂ ਏਜੰਸੀ ਅਧਿਕਾਰੀ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿਚ ਆਹਮੋ ਸਾਹਮਣੇ ਬੈਠਾ ਕੇ ਕਿਸੇ ਵੀ ਸਮੇਂ ਪੁੱਛਗਿੱਛ ਕਰ ਸਕਦੇ ਹਨ ਕਿਉਂਕਿ ਇਹ ਦੋਵੇਂ ਜਣੇ ਇਸ ਨੇਕ ਕਾਰਜ ਵਿਚ ਇਕ ਦੂਸਰੇ ਦੇ ਸੰਪਰਕ ਵਿਚ ਵੀ ਸਨ।

ਭਾਰਤ-ਪਾਕਿ ਦਰਮਿਆਨ ਵਧੇ ਤਣਾਅ ਤੋਂ ਬਾਅਦ ਪਕੜੇ ਜਾ ਚੁੱਕੇ ਹਨ ਕਈ ਭਾਰਤੀ ਜਾਸੂਸ

ਦੱਸਣਯੋਗ ਹੈ ਕਿ 22 ਅਪੈ੍ਰਲ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਲੋਂ 7 ਮਈ ਨੂੰ ਪਾਕਿਸਤਾਨੀ ਅੱਤਵਾਦੀਆਂ ਤੇ ਕੀਤੇ ਗਏ ਹਵਾਈ ਹਮਲੇ ਤੋ਼ ਬਾਅਦ ਭਾਰਤ-ਪਾਕਿਸਤਾਨ ਵਿਚ ਵਧਦੇ ਤਣਾਅ ਤੋਂ ਬਾਅਦ ਪੈਦਾ ਹੋਈ ਯੁੱਧ ਦੀ ਸਥਿਤੀ ਦੇ ਖਤਮ ਹੋਣ ਤੋਂ ਬਾਅਦ ਕਾਫੀ ਜਣਿਆਂ ਨੂੰ ਭਾਰਤ ਦੀਆਂ ਵੱਖ ਵੱਖ ਸਟੇਟਾਂ ਵਿਚੋਂ ਪਾਕਿਸਤਾਨ ਲਈ ਭਾਰਤ ਖਿਲਾਫ਼ ਜਾਸੂਸੀ ਕਰਦਿਆਂ ਪਕੜਿਆ ਜਾ ਚੁੱਕਿਆ ਹੈ ਤੇ ਉਨ੍ਹਾਂ ਖਿਲਾਫ਼ ਕਾਰਵਾਈਆਂ ਤੇ ਜਾਂਚ ਚੱਲ ਰਹੀਆਂ ਹਨ ।

Read More :  ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਯੂਟਿਊਬਰ ਨੂੰ ਭੇਜਿਆ ਦੋ ਦਿਨਾਂ ਪੁਲਸ ਰਿਮਾਂਡ ਤੇ

Scroll to Top