ਪਟਿਆਲਾ, 4 ਨਵੰਬਰ — ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਕਰਵਾਏ ਜਾ ਰਹੇ ਕੰਮਾਂ ਦੀ ਲੜੀ ਵਿੱਚ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਈ ਏ ਐਸ ਵਲੋਂ ਅੱਜ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਗਰ ਨਿਗਮ ਦੀ ਦੇਖਭਾਲ ਹੇਠ ਲੱਗੇ ਨਵੇਂ ਅਕਸੀਲੇਟਰ (ਐਕਸਲੀਰੇਟਰ) ਦੇ ਚਾਲੂ ਹੋਣ ਨਾਲ ਹੁਣ ਸੰਗਤਾਂ ਨੂੰ ਕਾਫ਼ੀ ਸੁਵਿਧਾ ਮਿਲੇਗੀ। ਇਸ ਮੌਕੇ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਕਦਮ ਖਾਸ ਤੌਰ ’ਤੇ ਬਜ਼ੁਰਗਾਂ, ਬੱਚਿਆਂ ਅਤੇ ਸ਼ਾਰੀਰਿਕ ਤੌਰ ’ਤੇ ਅਸ਼ਕਤ ਭਾਈਚਾਰੇ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ।
ਕਮਿਸ਼ਨਰ ਨੇ ਕਿਹਾ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਹਰ ਰੋਜ਼ ਹਜ਼ਾਰਾਂ ਸੰਗਤਾਂ ਦੀ ਆਵਾਜਾਈ ਵਾਲਾ ਧਾਰਮਿਕ ਕੇਂਦਰ ਹੈ, ਜਿਸ ਕਾਰਨ ਇੱਥੇ ਸੁਵਿਧਾਵਾਂ ਦਾ ਉੱਚ ਪੱਧਰ ’ਤੇ ਹੋਣਾ ਬਹੁਤ ਜ਼ਰੂਰੀ ਹੈ। ਅਕਸੀਲੇਟਰ ਦੀ ਸੁਵਿਧਾ ਨਾਲ ਹੁਣ ਸੀੜ੍ਹੀਆਂ ਚੜ੍ਹਣ ਵਿਚ ਮੁਸ਼ਕਿਲ ਮਹਿਸੂਸ ਕਰਨ ਵਾਲੇ ਭਗਤ ਆਸਾਨੀ ਨਾਲ ਉਪਰਲੀ ਮੰਜ਼ਲ ਤੱਕ ਪਹੁੰਚ ਸਕਣਗੇ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਦਾ ਖਾਸ ਉਦੇਸ਼ ਹੈ ਕਿ ਧਾਰਮਿਕ ਅਤੇ ਜਨਤਕ ਥਾਵਾਂ ’ਤੇ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ.
ਇਸ ਮੌਕੇ ਨਿਗਮ ਕਮਿਸ਼ਨਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਿਗਮ ਅਤੇ ਧਾਰਮਿਕ ਸੰਸਥਾਵਾਂ ਦੇ ਮਿਲਜੁਲ ਨਾਲ ਚੱਲਦੇ ਪ੍ਰਬੰਧਾਂ ਨਾਲ ਸ਼ਹਿਰ ਦੀਆਂ ਲੋੜੀਂਦੀਆਂ ਸੁਵਿਧਾਵਾਂ ਲਗਾਤਾਰ ਸੁਧਰ ਰਹੀਆਂ ਹਨ। ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅੱਗੇ ਵੀ ਧਾਰਮਿਕ ਅਤੇ ਭੀੜਭਾੜ ਵਾਲੀਆਂ ਥਾਵਾਂ ’ਤੇ ਐਸੀ ਸੁਵਿਧਾਵਾਂ ਵਧਾਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ, ਸਫਾਈ ਪ੍ਰਣਾਲੀ ਦੇ ਸੁਧਾਰ ਅਤੇ ਟੈਕਨੋਲੋਜੀ ਅਧਾਰਿਤ ਸੁਵਿਧਾਵਾਂ ਦੇ ਵਿਸਤਾਰ ਵੱਲ ਤੇਜ਼ੀ ਨਾਲ ਕਦਮ ਵਧਾ ਰਿਹਾ ਹੈ। ਅੰਤ ਵਿੱਚ, ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੁਵਿਧਾਵਾਂ ਦੀ ਸੰਭਾਲ ਕਰਦੇ ਹੋਏ ਨਗਰ ਨਿਗਮ ਨਾਲ ਸਹਿਯੋਗ ਜਾਰੀ ਰੱਖਣ ਤਾਂ ਜੋ ਪਟਿਆਲਾ ਨੂੰ ਹੋਰ ਸੁਵਿਧਾਜਨਕ, ਸਾਫ਼ ਅਤੇ ਵਿਕਸਿਤ ਬਣਾਇਆ ਜਾ ਸਕੇ।