ਅਕਾਲੀ ਦਲ ਨੂੰ ਛੱਡ ਜਗਦੀਪ ਚੀਮਾ ਭਾਜਪਾ ਵਿਚ ਹੋਏ ਸ਼ਾਮਲ

ਚੰਡੀਗੜ, 13 ਅਕਤੂਬਰ : ਸ਼ੋ੍ਮਣੀ ਅਕਾਲੀ ਦਲ ਨੂੰ ਅਜ ਉਸ ਵੇਲੇ ਵੱਡਾ ਝਟਕਾ ਲਗਾ ਜਦੋ ਜਗਦੀਪ ਸਿੰਘ ਚੀਮਾ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਜਪਾ ਦਾ ਦਾਮਨ ਥਾਮ ਲਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ।

ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਪਰ ਪਿਛਲੇ ਦਿਨੀ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਅੱਜ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਤਾਂ ਪੰਥਕ ਹੈ ਅਤੇ ਨਾ ਹੀ ਉਸ ਵਿੱਚ ਅਕਾਲੀ ਪਣ ਹੈ। ਇਸ ਦੋਰਾਨ ਨੇਤਾਵਾਂ ਨੇ ਜਗਦੀਪ ਚੀਮਾ ਦਾ ਸ਼ਾਨਦਾਰ ਸਨਮਾਨ ਕਰਕੇ ਉਨਾ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ।

Scroll to Top