ਅਤੀਤ ਦੀਆਂ ਘਟਨਾਵਾਂ ਨੂੰ ਲੋਕਾਂ ਵਿਚਾਲੇ ਵੰਡ ਪੈਦਾ ਕਰਨ ਲਈ ਵਰਤਣਾ ਗਲਤ : ਕੈ ਅਮਰਿੰਦਰ ਸਿੰਘ
ਚੰਡੀਗੜ੍ਹ, 14 ਜੁਲਾਈ 2026 : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈ ਅਮਰਿੰਦਰ ਸਿੰਘ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਅਤੀਤ ਦੀਆਂ ਘਟਨਾਵਾਂ ਨੂੰ ਲੋਕਾਂ ਵਿਚਾਲੇ ਵੰਡ ਪਾਉਣ ਲਈ ਵਰਤਣਾ ਬੇਹਦ ਗਲਤ ਗੱਲ ਹੈ। ਉਨਾ ਆਪਣੀ ਹੀ ਪਾਰਟੀ ਦੇ ਇੱਕ ਆਗੂ ‘ਤੇ ਅਪਰੋਕਸ਼ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਬੇਲੋੜੀ ਤਰ੍ਹਾਂ ਹਵਾ ਦਿੱਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਘਟਨਾਵਾਂ ਨੂੰ ਇਕਪਾਸੜ ਨਜ਼ਰੀਏ ਨਾਲ ਨਹੀਂ, ਸਗੋਂ ਪੂਰੇ ਪ੍ਰਸੰਗ ਵਿੱਚ ਦੇਖਣ ਅਤੇ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਦੌਰਾਨ ਕਰੀਬ 25 ਹਜ਼ਾਰ ਲੋਕ ਮਾਰੇ ਗਏ, ਤਾਂ ਅੱਤਵਾਦ ਨਾਲ ਲੜਦਿਆਂ ਲਗਭਗ 1,800 ਪੁਲਿਸ ਮੁਲਾਜ਼ਮਾਂ ਨੇ ਵੀ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸ ਤੋਂ ਇਲਾਵਾ ਹਜ਼ਾਰਾਂ ਬੇਗੁਨਾਹ ਨਾਗਰਿਕ ਵੀ ਹਿੰਸਾ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਉਸ ਦੌਰ ਦੀਆਂ ਸਾਰੀਆਂ ਘਟਨਾਵਾਂ ਅਤੇ ਦੋਵਾਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ।