ਅਦਾਲਤ ਦੇ ਫੈਸਲੇ ਨੇ ਸਾਬਿਤ ਕੀਤਾ ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ : ਬਲਜਿੰਦਰ ਢਿਲੋ

ਪਟਿਆਲਾ, 2 ਮਾਰਚ : ਆਮ ਆਦਮੀ ਪਾਰਟੀ ਦੇ ਚੇਅਰਮੇਨ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੱਚ ਦੀ ਹਸ਼ੇਮਾ ਜਿੱਤ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਚੇਅਰਮੇਨ ਅਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਕੁਝ ਸਮਾਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਉੱਪਰ ਸਰਾਬ ਘੁਟਾਲੇ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ l ਅੱਜ ਮਾਨਯੋਗ ਦਿੱਲੀ ਅਦਾਲਤ ਨੇ ਉਸੇ ਕੇਸ ਤੇ ਫੈਸਲਾ ਸੁਣਾਉਦਿਆ ਉਨ੍ਹਾਂ ਨੂੰ ਇਸ ਝੂਠੇ ਕੇਸ ਵਿੱਚੋਂ ਬਰੀ ਕਰ ਦਿੱਤਾ । ਅਦਾਲਤ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੇ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ ।

ਚੇਅਰਮੇਨ ਢਿੱਲੋਂ ਨੇ ਦਸਿਆ ਕਿ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਤੇ ਮੁਨੀਸ਼  ਸਿਸੋਦੀਆ ਦੇ ਹੱਕ ਵਿੱਚ ਆਏ ਇਸ ਫੈਸਲੈ ਨਾਲ ਪਾਰਟੀ ਵਰਕਰਾਂ ਅੰਦਰ ਖੁਸ਼ੀ ਦਾ ਮਾਹੌਲ ਹੈ। ਅੱਜ ਅਦਾਲਤ ਦੇ ਇਸ ਫੈਸਲ ਨਾਲ ਇਹ ਸਾਬਤ ਹੋ ਗਿਆ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਝੂਠ ਦਾ ਪੁਲੰਦਾ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਆਉਣ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕੱਦ ਹੋਰ ਉੱਚਾ ਹੋ ਗਿਆ ਹੈ ।

ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਫੈਸਲਾ ਸੱਚਾਈ ਅਤੇ ਇਨਸਾਫ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸ਼ੁਰੂ ਤੋਂ ਹੀ ਨਿਆਂ ਪ੍ਰਣਾਲੀ ‘ਤੇ ਭਰੋਸਾ ਰੱਖਦੀ ਆ ਰਹੀ ਹੈ ਅਤੇ ਇਹ ਫੈਸਲਾ ਇਸ ਗੱਲ ਦਾ ਸਬੂਤ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ । ਪਾਰਟੀ ਵਰਕਰਾਂ ਵੱਲੋਂ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ । ਬਲਜਿੰਦਰ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਿ ਪਾਰਟੀ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਹਮੇਸਾ ਸੱਚਾਈ ਦੇ ਰਾਹ ‘ਤੇ ਚਲਦੀ ਰਹੇਗੀ ।

Scroll to Top