Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 08 Sep 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ/ਦੁਬਈ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਯੂ.ਏ.ਈ. ਆਧਾਰਤ ਨਿਵੇਸ਼ਕਾਂ ਅਤੇ ਸੰਸਥਾਗਤ ਫੰਡਿੰਗ ਸੰਗਠਨਾਂ ਨਾਲ ਦੀਰਘਕਾਲੀ ਅਤੇ ਆਪਸੀ ਲਾਭਕਾਰੀ ਸਬੰਧ ਬਣਾਉਣ ਦਾ ਚਾਹਵਾਨ ਹੈ।

ਸੂਬੇ ਦੇ ਨਿਵੇਸ਼ਕ-ਪੱਖੀ ਸੁਧਾਰਾਂ ਬਾਰੇ ਜਾਣੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਆਸਾਨੀ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਸੁਚਾਰੂ ਅਤੇ ਮੁਸ਼ਕਲ ਰਹਿਤ ਨਿਵੇਸ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਨੂੰਨੀ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਪ੍ਰਦਾਨ ਲਈ ਸੂਬੇ ਦਾ ਇੱਕ ਸਿੰਗਲ-ਵਿੰਡੋ ਪਲੇਟਫਾਰਮ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਵਧੇਰੇ ਅਨੁਕੂਲ ਉੱਦਮੀ ਮਾਹੌਲ, ਸ਼ਾਨਦਾਰ ਮਲਟੀਮਾਡਲ ਸੰਪਰਕ, ਹੁਨਰਮੰਦ ਤਕਨੀਕੀ ਕਾਮੇ ਅਤੇ ਇੱਕ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਪੇਸ਼ ਕਰਦਾ ਹੈ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।”

ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

Scroll to Top